੧੬੭
ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥ ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥ ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥ ੪ ॥ ੪ ॥ ੧੦ ॥ ੪੮ ॥ ਗਉੜੀ ਬੈਰਾਗਣਿ ਮਹਲਾ ੪ ॥ ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥ ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥ ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥ ੧ ॥ ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥ ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥ ੧ ॥ ਰਹਾਉ ॥ ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥ ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥ ਹਮ ਅਪਰਾਧੀ ਰਾਖੈ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥ ੨ ॥ ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥ ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥ ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥ ੩ ॥ ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥ ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥ ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥ ੪ ॥ ੫ ॥ ੧੧ ॥ ੪੯ ॥ ਗਉੜੀ ਬੈਰਾਗਣਿ ਮਹਲਾ ੪ ॥ ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥ ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥ ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥ ੧ ॥ ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥ ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥ ੧ ॥ ਰਹਾਉ ॥ ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥ ਕਿਆ ਮੁਹੁ ਲੈ ਬੋਲਹੁ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥ ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥ ੨ ॥ ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥ ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥ ਜਿਨਿ ਦੀਏ ਸੁ ਚਿਤਿ ਨ ਆਚਈ ਪਸੂ ਹਉ ਕਰਿ ਜਾਣੀ ॥ ੩ ॥ ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥ ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥ ਜਨੁ ਨਾਨਕੁ ਹਾਟਿ ਵਿਹਾਝਿਆ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥