੧੬੮
ਗੁਲਮ ਗੁਲਾਮੀ ॥ ੪ ॥ ੬ ॥ ੧੨ ॥ ੫੦ ॥ ਗਉੜੀ ਬੈਰਾਗਣਿ ਮਹਲਾ ੪ ॥ ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥ ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥ ਤਿਉ ਸਤਿਗੁਰੁ ਗੁਰਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥ ੧ ॥ ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥ ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥ ੧ ॥ ਰਹਾਉ ॥ ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥ ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥ ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥ ੨ ॥ ਜੈਸੇ ਕਾਤੀ ਤੀਸ ਬਤੀਸ ਹੈ ਵਿਚ ਰਾਖੈ ਰਸਨਾ ਮਾਸ ਰਤੁ ਕੇਰੀ ॥ ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਜੈ ਸਭ ਵਸਗਤਿ ਹੈ ਹਰਿ ਕੇਰੀ ॥ ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥ ੩ ॥ ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ ॥ ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥ ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰੁ ਲਏ ਛਡਾਇਆ ॥ ੪ ॥ ੭ ॥ ੧੩ ॥ ੫੧ ॥ ਗਉੜੀ ਬੈਰਾਗਣਿ ਮਹਲਾ ੪ ॥ ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥ ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਹੀਐ ॥ ੧ ॥ ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥ ਹਉ ਖਿਨੁ ਖਿਨੁ ਕਰੀ ਨਸਮਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥ ੧ ॥ ਰਹਾਉ ॥ ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥ ਇਛੁ ਪੁੰਨੀ ਜਨ ਕੇਰੀਆ ਲੇ ਸਤਿਗੁਰੁ ਧੂਰਾ ॥ ੨ ॥ ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ ॥ ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥ ੩ ॥ ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥ ਨਾਨਕ ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥ ੪ ॥ ੮ ॥ ੧੪ ॥ ੫੨ ॥ ਮਹਲਾ ੪ ਗਉੜੀ ਪੂਰਬੀ ॥ ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥ ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥ ੧ ॥ ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥ ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥ ੧ ॥ ਰਹਾਉ ॥ ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥ ਹਰਿ ਹਰਿ ਰੂਪੁ ਸਭ ਜੋਤਿ ਸਬਾਈ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥