੧੬੯
ਨਿਕਟਿ ਵਸੈ ਹਰਿ ਕੋਲੀ ॥ ੨ ॥ ਹਰਿ ਹਰਿ ਨਿਕਟਿ ਵਸੈ ਸਭ ਜਗ ਕੈ ਅਪਰੰਪਰ ਪੁਰਖੁ ਅਤੋਲੀ ॥ ਹਰਿ ਹਰਿ ਪ੍ਰਗਟੁ ਕੀਉ ਗੁਰਿ ਪੂਰੈ ਸਿਰੁ ਵੇਚਿਓ ਗੁਰ ਪਹਿ ਮੋਲੀ ॥ ੩ ॥ ਹਰਿ ਜੀ ਅੰਤਰਿ ਬਾਹਰਿ ਤੁਮ ਸਰਣਾਗਤਿ ਤੁਮ ਵਡ ਪੁਰਖ ਵਡੋਲੀ ॥ ਜਨੁ ਨਾਨਕੁ ਅਨਦਿਨੁ ਹਰਿ ਗੁਣ ਗਾਵੈ ਮਿਲਿ ਸਤਿਗੁਰ ਗੁਰ ਵੇਚੋਲੀ ॥ ੪ ॥ ੧ ॥ ੧੫ ॥ ੫੩ ॥ ਗਉੜੀ ਪੂਰਬੀ ਮਹਲਾ ੪ ॥ ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ ॥ ਜਿਤੁ ਮਾਰਗਿ ਤੁਮ ਪ੍ਰੇਰਹੁ ਸੁਆਮੀ ਤਿਤੁ ਮਾਰਗਿ ਹਮ ਜਾਤੇ ॥ ੧ ॥ ਰਾਮ ਮੇਰਾ ਮਨੁ ਹਰਿ ਸੇਤੀ ਰਾਤੇ ॥ ਸਤਸੰਗਤਿ ਮਿਲਿ ਰਾਮ ਰਸੁ ਪਾਇਆ ਹਰਿ ਰਾਮੈ ਨਾਮਿ ਸਮਾਤੇ ॥ ੧ ॥ ਰਹਾਉ ॥ ਹਰਿ ਹਰਿ ਨਾਮੁ ਹਰਿ ਹਰਿ ਜਗਿ ਅਵਖਧੁ ਹਰਿ ਹਰਿ ਨਾਮੁ ਹਰਿ ਸਾਤੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜੋ ਗੁਰਮਤਿ ਰਾਮ ਰਸੁ ਖਾਤੇ ॥ ੨ ॥ ਜਿਨ ਕਉ ਲਿਖਤੁ ਲਿਖੇ ਧੁਰਿ ਮਸਤਕਿ ਤੇ ਗੁਰ ਸੰਤੋਖ ਸਰਿ ਨਾਤੇ ॥ ਦੁਰਮਤਿ ਮੈਲੁ ਗਈ ਸਭ ਤਿਨ ਕੀ ਜੋ ਰਾਮ ਨਾਮ ਰੰਗਿ ਰਾਤੇ ॥ ੩ ॥ ਰਾਮ ਤੁਮ ਆਪੇ ਆਪਿ ਆਪਿ ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਨ ਦਾਤੇ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਹਰਿ ਜਪੀਐ ਹਰਿ ਕਿਰਪਾ ਤੇ ॥ ੪ ॥ ੨ ॥ ੧੬ ॥ ੫੪ ॥ ਗਉੜੀ ਪੂਰਬੀ ਮਹਲਾ ੪ ॥ ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਮਨੁ ਹਰਿ ਸੇਤੀ ਰਾਚੇ ॥ ਸਤਿਗੁਰਿ ਬਚਨੁ ਦੀਓ ਅਤਿ ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥ ੧ ॥ ਰਾਮ ਮੇਰਾ ਮਨੁ ਤਨੁ ਬੇਧਿ ਲੀਓ ਹਰਿ ਸਾਚੇ ॥ ਜਿਹ ਕਾਲ ਕੈ ਮੁਖਿ ਜਗਤੁ ਸਭੁ ਗ੍ਰਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਬਾਚੇ ॥ ੧ ॥ ਰਹਾਉ ॥ ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ ਸਾਕਤ ਮੂੜ ਨਰ ਕਾਚੇ ॥ ਤਿਨ ਕਉ ਜਨਮੁ ਮਰਣੁ ਅਤਿ ਭਾਰੀ ਵਿਚਿ ਵਿਸਟਾ ਮਰਿ ਮਰਿ ਪਾਚੇ ॥ ੨ ॥ ਤੁਮ ਦਇਆਲ ਸਰਣਿ ਪ੍ਰਤਿਪਾਲਕ ਮੋ ਕਉ ਦੀਜੈ ਦਾਨੁ ਹਰਿ ਹਮ ਜਾਚੇ ॥ ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥ ੩ ॥ ਆਪੇ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਹਹਿ ਤਾ ਚੇ ॥ ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥ ੪ ॥ ੩ ॥ ੧੭ ॥ ੫੫ ॥ ਗਉੜੀ ਪੂਰਬੀ ਮਹਲਾ ੪ ॥ ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥ ਜਿਸ ਤੇ ਤੁਮ ਹਰਿ ਜਾਨੇ ਸੁਆਮੀ ਸੋ ਸਤਿਗੁਰੁ ਮੇਲਿ ਮੇਰਾ ਪ੍ਰਾਨੇ ॥ ੧ ॥ ਰਾਮ ਹਮ ਸਤਿਗੁਰ ਪਾਰਬ੍ਰਹਮ ਕਰਿ ਮਾਨੇ ॥ ਹਮ ਮੂੜ ਮੁਗਧ ਅਸੁਧ ਮਤਿ ਹੋਤੇ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਜਾਨੇ ॥ ੧ ॥ ਰਹਾਉ ॥ ਜਿਤਨੇ ਰਸ ਅਨ ਰਸ ਹਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥