੧੭੦
ਦੇਖੇ ਸਭ ਤਿਤਨੇ ਫੀਕ ਫੀਕਾਨੇ ॥ ਹਰਿ ਕਾ ਨਾਮੁ ਅੰਮ੍ਰਿਤ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ ॥ ੨ ॥ ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੂੜ ਦਿਵਾਨੇ ॥ ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ ਦੀਪਕੁ ਮੋਹਿ ਪਚਾਨੇ ॥ ੩ ॥ ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥ ਜਨ ਨਾਨਕ ਹਰਿ ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥ ੪ ॥ ੪ ॥ ੧੮ ॥ ੫੬ ॥ ਗਉੜੀ ਪੂਰਬੀ ਮਹਲਾ ੪ ॥ ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥ ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ ਆਪਿ ਛਡਾਏ ਛੁਟੀਐ ॥ ੧ ॥ ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥ ਸਤਿਗੁਰ ਕੀ ਸਰਣਾਈ ਭਜਿ ਪਉ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥ ੧ ॥ ਰਹਾਉ ॥ ਮੇਰੇ ਮਨ ਸੇਵਹੁ ਸੋ ਪ੍ਰਭ ਸ੍ਰਬ ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥ ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥ ੨ ॥ ਮੇਰੇ ਮਨ ਹਰਿ ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥ ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ ਹਰਿ ਰਸੁ ਚਖੀਐ ॥ ੩ ॥ ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥ ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥ ੪ ॥ ਮੇਰੇ ਮਨ ਸੇਵਹੁ ਅਲਖ ਨਿਰੰਜਨ ਨਰਹਰਿ ਜਿਤੁ ਸੇਵਿਐ ਲੇਖਾ ਛੁਟੀਐ ॥ ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥ ੫ ॥ ੫ ॥ ੧੯ ॥ ੫੭ ॥ ਗਉੜੀ ਪੂਰਬੀ ਮਹਲਾ ੪ ॥ ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥ ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥ ੧ ॥ ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥ ਗੁਰ ਕ੍ਰਿਪਾਲਿ ਕ੍ਰਿਪਾ ਕਿਚੰਤ ਗੁਰ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥ ੧ ॥ ਰਹਾਉ ॥ ਜੋ ਹਮਰੈ ਮਨ ਚਿਤਿ ਹੈ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥ ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ ॥ ੨ ॥ ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥ ਅਨਦਿਨੁ ਅਨਦੁ ਭਇਆ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥ ੩ ॥ ਜਗੰਨਾਥ ਜਗਦੀਸਰੁ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥ ਜਨ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥ ੪ ॥ ੬ ॥ ੨੦ ॥ ੫੮ ॥ ਗਉੜੀ ਪੂਰਬੀ ਮਹਲਾ ੪ ॥ ਇਹੁ ਮਨੂਆ ਖਿਨੁ ਨ ਟਿਕੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥