੧੭੧
ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥ ਗੁਰ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥ ੧ ॥ ਰਾਮ ਹਮ ਸਤਿਗੁਰ ਲਾਲੇ ਕਾਂਢੇ ॥ ੧ ॥ ਰਹਾਉ ॥ ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥ ਪਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥ ੨ ॥ ਜਿਨ ਕਉ ਪ੍ਰੀਤਿ ਰਿਦੇ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥ ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥ ੩ ॥ ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥ ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥ ੪ ॥ ੭ ॥ ੨੧ ॥ ੫੯ ॥ ਗਉੜੀ ਪੂਰਬੀ ਮਹਲਾ ੪ ॥ ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥ ੧ ॥ ਕਰਿ ਸਾਧੂ ਅੰਜੁਲੀ ਪੁੰਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥ ੧ ॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥ ੨ ॥ ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥ ੩ ॥ ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥ ੪ ॥ ੮ ॥ ੨੨ ॥ ੬੦ ॥ ਗਉੜੀ ਪੂਰਬੀ ਮਹਲਾ ੪ ॥ ਇਸੁ ਗੜ ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥ ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰ ਸਬਦੀ ਚਖਿ ਡੀਠਾ ॥ ੧ ॥ ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥ ੧ ॥ ਰਹਾਉ ॥ ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ ਸਤਿਗੁਰ ਲਾਗਿ ਬਸੀਠਾ ॥ ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥ ੨ ॥ ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥ ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥ ੩ ॥ ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥ ਜਨ ਨਾਨਕ ਗੁਰ ਕੇ ਲਾਲੇ ਗੋਲੇ ਲਗਿ ਸੰਗਤਿ ਕਰੂਆ ਮੀਠਾ ॥ ੪ ॥ ੯ ॥ ੨੩ ॥ ੬੧ ॥ ਗਉੜੀ ਪੂਰਬੀ ਮਹਲਾ ੪ ॥ ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥ ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥ ੧ ॥ ਰਾਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥