੧੭੨
ਗੁਰਮਤਿ ਹਰਿ ਲਿਵ ਲਾਗੇ ॥ ੧ ॥ ਰਹਾਉ ॥ ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ ॥ ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥ ੨ ॥ ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥ ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨੑ ਜਾਗੇ ॥ ੩ ॥ ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥ ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥ ੪ ॥ ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ ॥ ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥ ੫ ॥ ੧੦ ॥ ੨੪ ॥ ੬੨ ॥ ਗਉੜੀ ਪੂਰਬੀ ਮਹਲਾ ੪ ॥ ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥ ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥ ੧ ॥ ਰਾਮ ਗੁਰ ਕੈ ਬਚਨਿ ਹਰਿ ਪਾਇਆ ॥ ੧ ॥ ਰਹਾਉ ॥ ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥ ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥ ੨ ॥ ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੈ ਨਾਲਿ ਦਿਖਾਇਆ ॥ ਸਹਜ ਅਨੰਦੁ ਭਇਆ ਮਨਿ ਮੋਰੈ ਗੁਰ ਆਗੈ ਆਪੁ ਵੇਚਾਇਆ ॥ ੩ ॥ ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ ॥ ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥ ੪ ॥ ੧੧ ॥ ੨੫ ॥ ੬੩ ॥ ਗਉੜੀ ਪੂਰਬੀ ਮਹਲਾ ੪ ॥ ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥ ੧ ॥ ਗੁਰਮੁਖਿ ਹਰਿ ਲਿਵ ਲਾਵੈ ॥ ੧ ॥ ਰਹਾਉ ॥ ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥ ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥ ੨ ॥ ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥ ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ ॥ ੩ ॥ ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥ ੪ ॥ ੧੨ ॥ ੨੬ ॥ ੬੪ ॥ ਰਾਗੁ ਗਉੜੀ ਮਾਝ ਮਹਲਾ ੪ ॥ ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥ ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥