੧੭੩
ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ ॥ ਵਡਭਾਗੀ ਮਿਲੁ ਰਾਮਾ ॥ ੧ ॥ ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥ ਗੁਰ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥ ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥ ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥ ੨ ॥ ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥ ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥ ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥ ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥ ੩ ॥ ਸਾਵਣਿ ਵਰਸੁ ਅੰਮ੍ਰਿਤਿ ਜਗੁ ਛਾਇਆ ਜੀਉ ॥ ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥ ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥ ਜਨ ਨਾਨਕ ਪ੍ਰੇਮਿ ਰਤੰਨਾ ॥ ੪ ॥ ੧ ॥ ੨੭ ॥ ੬੫ ॥ ਗਉੜੀ ਮਾਝ ਮਹਲਾ ੪ ॥ ਆਉ ਸਖੀ ਗੁਣ ਕਾਮਣ ਕਰੀਹਾ ਜੀਉ ॥ ਮਿਲਿ ਸੰਤ ਜਨਾ ਰੰਗੁ ਮਾਣਿਹ ਰਲੀਆ ਜੀਉ ॥ ਗੁਰ ਦੀਪਕੁ ਗਿਆਨੁ ਸਦਾ ਮਨਿ ਬਲੀਆ ਜੀਉ ॥ ਹਰਿ ਤੁਠੈ ਢੁਲਿ ਢੁਲਿ ਮਿਲਿਆ ਜੀਉ ॥ ੧ ॥ ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥ ਮੈ ਮੇਲੇ ਮਿਤ੍ਰੁ ਸਤਿਗੁਰੁ ਵੇਚੋਲੇ ਜੀਉ ॥ ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥ ਹਰਿ ਵਿਟੜਿਅਹੁ ਸਦਾ ਘੋਲੇ ਜੀਉ ॥ ੨ ॥ ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥ ਮਨਿ ਚਿੰਦਿਅੜਾ ਫਲੁ ਪਾਇਆ ਮੇਰੇ ਗੋਵਿੰਦਾ ਗੁਰੁ ਪੂਰਾ ਵੇਖਿ ਵਿਗਸੁ ਜੀਊ ॥ ਹਰਿ ਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ ਅਨਦਿਨੁ ਅਨਦੁ ਰਹਸੁ ਜੀਉ ॥ ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ ॥ ੩ ॥ ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥ ਇਕਿ ਖਾਵਹਿ ਬਖਸ ਤੋਟਿ ਨ ਆਵੈ ਇਕਨਾ ਫਕਾ ਪਾਇਆ ਜੀਉ ॥ ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ ॥ ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿਦਾ ਜਨ ਨਾਨਕ ਨਾਮੁ ਧਿਆਇਆ ਜੀਉ ॥ ੪ ॥ ੨ ॥ ੨੮ ॥ ੬੬ ॥ ਗਉੜੀ ਮਾਝ ਮਹਲਾ ੪ ॥ ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥ ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥ ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥ ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥ ੧ ॥ ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥ ਮੇਰਾ ਮਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥