੧੭੪
ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥ ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥ ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥ ੨ ॥ ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥ ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥ ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥ ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨ ਵਾਧਾਈਆ ਜੀਉ ॥ ੩ ॥ ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥ ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥ ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥ ੪ ॥ ੩ ॥ ੨੯ ॥ ੬੭ ॥ ਗਉੜੀ ਮਾਝ ਮਹਲਾ ੪ ॥ ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥ ਹਰਿ ਆਪੇ ਕਾਨੁੑ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥ ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥ ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥ ੧ ॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥ ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥ ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥ ੨ ॥ ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥ ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥ ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥ ਹਰਿ ਆਤਮਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥ ੩ ॥ ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥ ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥