੧੭੫
ਜੀਉ ॥ ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥ ੪ ॥ ੪ ॥ ੩੦ ॥ ੬੮ ॥ ਗਉੜੀ ਮਾਝ ਮਹਲਾ ੪ ॥ ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥ ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ ਜੀਉ ॥ ਹਰਿ ਪ੍ਰਭੁ ਦੇਖਿ ਜੀਵਾ ਮੇਰੀ ਮਾਈ ਜੀਉ ॥ ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥ ੧ ॥ ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ ॥ ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥ ਹਰਿ ਹਰਿ ਨਾਮੁ ਜੀਉ ਪ੍ਰਾਨ ਹਰਿ ਮੇਰੇ ਜੀਉ ॥ ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥ ੨ ॥ ਕਿਉ ਹਰਿ ਪ੍ਰਭ ਵੇਖਾ ਮੇਰੈ ਮਨਿ ਤਨਿ ਚਾਉ ਜੀਉ ॥ ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥ ਗੁਰ ਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥ ਵਡਭਾਗੀ ਜਪਿ ਨਾਉ ਜੀਉ ॥ ੩ ॥ ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥ ਹਰਿ ਮੇਲਹੁ ਸੰਤ ਜੀਉ ਗੋਵਿਦ ਪ੍ਰਭ ਪਾਸਾ ਜੀਉ ॥ ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥ ਜਨ ਨਾਨਕ ਪੂਰਿਅੜੀ ਮਨਿ ਆਸਾ ਜੀਉ ॥ ੪ ॥ ੫ ॥ ੩੧ ॥ ੬੯ ॥ ਗਉੜੀ ਮਾਝ ਮਹਲਾ ੪ ॥ ਮੇਰਾ ਬਿਹਰੀ ਨਾਮੁ ਮਿਲੈ ਤਾ ਜੀਵਾ ਜੀਉ ॥ ਮਨ ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥ ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥ ਹਰਿ ਪਾਇਅੜਾ ਮਨਿ ਜੀਵਾ ਜੀਉ ॥ ੧ ॥ ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥ ਮੇਰਾ ਪ੍ਰੀਤਮੁ ਮਿਤ੍ਰੁ ਹਰਿ ਪੁਰਖੁ ਸੁਜਾਣੁ ਜੀਉ ॥ ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ ॥ ਹਉ ਨਾਮ ਵਿਟਹੁ ਕੁਰਬਾਣੁ ਜੀਉ ॥ ੨ ॥ ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥ ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥ ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥ ਹਰਿ ਨਾਮੇ ਨਾਮਿ ਸਮਾਈ ਜੀਉ ॥ ੩ ॥ ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥ ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥ ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥ ਜਨ ਨਾਨਕ ਹਰਿ ਰਸੁ ਪਾਈ ਜੀਉ ॥ ੪ ॥ ੬ ॥ ੨੦ ॥ ੧੮ ॥ ੩੨ ॥ ੭੦ ॥

ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ ॥ ਕਿਉ ਪਾਈਐ ਹਰਿ ਰਾਮ ਸਹਾਈ ॥ ੧ ॥ ਰਹਾਉ ॥ ਕੁਸਲੁ ਨ ਗ੍ਰਿਹਿ ਮੇਰੀ ਸਭ ਮਾਇਆ ॥ ਊਚੇ ਮੰਦਰ ਸੁੰਦਰ ਛਾਇਆ ॥ ਝੂਠੇ ਲਾਲਚਿ ਜਨਮੁ ਗਵਾਇਆ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥