੧੭੬
ਹਸਤੀ ਘੋੜੇ ਦੇਖਿ ਵਿਗਾਸਾ ॥ ਲਸਕਰ ਜੋੜੇ ਨੇਬ ਖਵਾਸਾ ॥ ਗਲਿ ਜੇਵੜੀ ਹਉਮੈ ਕੇ ਫਾਸਾ ॥ ੨ ॥ ਰਾਜੁ ਕਮਾਵੈ ਦਹ ਦਿਸ ਸਾਰੀ ॥ ਮਾਣੈ ਰੰਗ ਭੋਗ ਬਹੁ ਨਾਰੀ ॥ ਜਿਉ ਨਰਪਤਿ ਸੁਪਨੈ ਭੇਖਾਰੀ ॥ ੩ ॥ ਏਕੁ ਕਮਲੁ ਮੋ ਕਉ ਸਤਿਗੁਰੂ ਬਤਾਇਆ ॥ ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥ ਜਨ ਨਾਨਕ ਹਉਮੈ ਮਾਰਿ ਸਮਾਇਆ ॥ ੪ ॥ ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥ ਇਉ ਪਾਈਐ ਹਰਿ ਰਾਮ ਸਹਾਈ ॥ ੧ ॥ ਰਹਾਉ ਦੂਜਾ ॥ ਗਉੜੀ ਗੁਆਰੇਰੀ ਮਹਲਾ ੫ ॥ ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥ ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥ ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥ ੧ ॥ ਜਿਸੁ ਰਾਖੈ ਰਾਮੁ ਦਇਆਰਾ ॥ ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥ ੧ ॥ ਰਹਾਉ ॥ ਸਭ ਮਹਿ ਵਰਤੈ ਏਕੁ ਅਨੰਤਾ ॥ ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥ ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥ ੨ ॥ ਮਨਮੁਖ ਮੁਏ ਜਿਨ ਦੂਜੀ ਪਿਆਸਾ ॥ ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥ ਜੈਸਾ ਬੀਜਹਿ ਤੈਸਾ ਖਾਸਾ ॥ ੩ ॥ ਦੇਖਿ ਦਰਸੁ ਮਨਿ ਭਇਆ ਵਿਗਾਸਾ ॥ ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥ ਜਨ ਨਾਨਕ ਕੀ ਹਰਿ ਪੂਰਨ ਆਸਾ ॥ ੪ ॥ ੨ ॥ ੭੧ ॥ ਗਉੜੀ ਗੁਆਰੇਰੀ ਮਹਲਾ ੫ ॥ ਕਈ ਜਨਮ ਭਏ ਕੀਟ ਪਤੰਗਾ ॥ ਕਈ ਜਨਮ ਗਜ ਮੀਨ ਕੁਰੰਗਾ ॥ ਕਈ ਜਨਮ ਪੰਖੀ ਸਰਪ ਹੋਇਓ ॥ ਕਈ ਜਨਮ ਹੈਵਰ ਬ੍ਰਿਖ ਜੋਇਓ ॥ ੧ ॥ ਮਿਲੁ ਜਗਦੀਸ ਮਿਲਨ ਕੀ ਬਰੀਆ ॥ ਚਿਰੰਕਾਲ ਇਹ ਦੇਹ ਸੰਜਰੀਆ ॥ ੧ ॥ ਰਹਾਉ ॥ ਕਈ ਜਨਮ ਸੈਲ ਗਿਰਿ ਕਰਿਆ ॥ ਕਈ ਜਨਮ ਗਰਭ ਹਿਰਿ ਖਰਿਆ ॥ ਕਈ ਜਨਮ ਸਾਖ ਕਰਿ ਉਪਾਇਆ ॥ ਲਖ ਚਉਰਾਸੀਹ ਜੋਨਿ ਭ੍ਰਮਾਇਆ ॥ ੨ ॥ ਸਾਧਸੰਗਿ ਭਇਓ ਜਨਮੁ ਪਰਾਪਤਿ ॥ ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥ ਤਿਆਗਿ ਮਾਨੁ ਝੂਠੁ ਅਭਿਮਾਨੁ ॥ ਜੀਵਤ ਮਰਹਿ ਦਰਗਹ ਪਰਵਾਨੁ ॥ ੩ ॥ ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥ ਅਵਰੁ ਨ ਦੂਜਾ ਕਰਣੈ ਜੋਗੁ ॥ ਤਾ ਮਿਲਿਐ ਜਾ ਲੈਹਿ ਮਿਲਾਇ ॥ ਕਹੁ ਨਾਨਕ ਹਰਿ ਹਰਿ ਗੁਣ ਗਾਇ ॥ ੪ ॥ ੩ ॥ ੭੨ ॥ ਗਉੜੀ ਗੁਆਰੇਰੀ ਮਹਲਾ ੫ ॥ ਕਰਮ ਭੂਮਿ ਮਹਿ ਬੋਅਹੁ ਨਾਮੁ ॥ ਪੂਰਨ ਹੋਇ ਤੁਮਾਰਾ ਕਾਮੁ ॥ ਫਲ ਪਾਵਹਿ ਮਿਟੈ ਜਮ ਤ੍ਰਾਸ ॥ ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥ ੧ ॥ ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥ ਸੀਘਰ ਕਾਰਜੁ ਲੇਹੁ ਸਵਾਰਿ ॥ ੧ ॥ ਰਹਾਉ ॥ ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥ ਤਾ ਤੂੰ ਦਰਗਹ ਪਾਵਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥