੧੭੭
ਮਾਨੁ ॥ ਉਕਤਿ ਸਿਆਣਪ ਸਗਲੀ ਤਿਆਗੁ ॥ ਸੰਤ ਜਨਾ ਕੀ ਚਰਣੀ ਲਾਗੁ ॥ ੨ ॥ ਸਰਬ ਜੀਅ ਹਹਿ ਜਾ ਕੈ ਹਾਥਿ ॥ ਕਦੇ ਨ ਵਿਛੁੜੈ ਸਭ ਕੈ ਸਾਥਿ ॥ ਉਪਾਵ ਛੋਡਿ ਗਹੁ ਤਿਸ ਕੀ ਓਟ ॥ ਨਿਮਖ ਮਾਹਿ ਹੋਵੈ ਤੇਰੀ ਛੋਟਿ ॥ ੩ ॥ ਸਦਾ ਨਿਕਟਿ ਕਰਿ ਤਿਸ ਨੋ ਜਾਣੁ ॥ ਪ੍ਰਭ ਕੀ ਆਗਿਆ ਸਤਿ ਕਰਿ ਮਾਨੁ ॥ ਗੁਰ ਕੈ ਬਚਨਿ ਮਿਟਾਵਹੁ ਆਪੁ ॥ ਹਰਿ ਹਰਿ ਨਾਮੁ ਨਾਨਕ ਜਪਿ ਜਾਪੁ ॥ ੪ ॥ ੪ ॥ ੭੩ ॥ ਗਉੜੀ ਗੁਆਰੇਰੀ ਮਹਲਾ ੫ ॥ ਗੁਰ ਕਾ ਬਚਨੁ ਸਦਾ ਅਬਿਨਾਸੀ ॥ ਗੁਰ ਕੈ ਬਚਨਿ ਕਟੀ ਜਮ ਫਾਸੀ ॥ ਗੁਰ ਕਾ ਬਚਨੁ ਜੀਅ ਕੈ ਸੰਗਿ ॥ ਗੁਰ ਕੈ ਬਚਨਿ ਰਚੈ ਰਾਮ ਕੈ ਰੰਗਿ ॥ ੧ ॥ ਜੋ ਗੁਰਿ ਦੀਆ ਸੁ ਮਨ ਕੈ ਕਾਮਿ ॥ ਸੰਤ ਕਾ ਕੀਆ ਸਤਿ ਕਰਿ ਮਾਨਿ ॥ ੧ ॥ ਰਹਾਉ ॥ ਗੁਰ ਕਾ ਬਚਨੁ ਅਟਲ ਅਛੇਦ ॥ ਗੁਰ ਕੈ ਬਚਨਿ ਕਟੇ ਭ੍ਰਮ ਭੇਦ ॥ ਗੁਰ ਕਾ ਬਚਨੁ ਕਤਹੁ ਨ ਜਾਇ ॥ ਗੁਰ ਕੈ ਬਚਨਿ ਹਰਿ ਕੇ ਗੁਣ ਗਾਇ ॥ ੨ ॥ ਗੁਰ ਕਾ ਬਚਨੁ ਜੀਅ ਕੈ ਸਾਥ ॥ ਗੁਰ ਕਾ ਬਚਨੁ ਅਨਾਥ ਕੋ ਨਾਥ ॥ ਗੁਰ ਕੈ ਬਚਨਿ ਨਰਕਿ ਨ ਪਵੈ ॥ ਗੁਰ ਕੈ ਬਚਨਿ ਰਸਨਾ ਅੰਮ੍ਰਿਤੁ ਰਵੈ ॥ ੩ ॥ ਗੁਰ ਕਾ ਬਚਨੁ ਪਰਗਟੁ ਸੰਸਾਰਿ ॥ ਗੁਰ ਕੈ ਬਚਨਿ ਨ ਆਵੈ ਹਾਰਿ ॥ ਜਿਸੁ ਜਨ ਹੋਏ ਆਪਿ ਕ੍ਰਿਪਾਲ ॥ ਨਾਨਕ ਸਤਿਗੁਰ ਸਦਾ ਦਇਆਲ ॥ ੪ ॥ ੫ ॥ ੭੪ ॥ ਗਉੜੀ ਗੁਆਰੇਰੀ ਮਹਲਾ ੫ ॥ ਜਿਨਿ ਕੀਤਾ ਮਾਟੀ ਤੇ ਰਤਨੁ ॥ ਗਰਭ ਮਹਿ ਰਾਖਿਆ ਜਿਨਿ ਕਰਿ ਜਤਨੁ ॥ ਜਿਨਿ ਦੀਨੀ ਸੋਭਾ ਵਡਿਆਈ ॥ ਤਿਸੁ ਪ੍ਰਭ ਕਉ ਆਠ ਪਹਰ ਧਿਆਈ ॥ ੧ ॥ ਰਮਈਆ ਰੇਨੁ ਸਾਧੁ ਜਨ ਪਾਵਉ ॥ ਗੁਰ ਮਿਲਿ ਅਪੁਨਾ ਖਸਮੁ ਧਿਆਵਉ ॥ ੧ ॥ ਰਹਾਉ ॥ ਜਿਨਿ ਕੀਤਾ ਮੂੜ ਤੇ ਬਕਤਾ ॥ ਜਿਨਿ ਕੀਤਾ ਬੇਸੁਰਤ ਤੇ ਸੁਰਤਾ ॥ ਜਿਸੁ ਪਰਸਾਦਿ ਨਵੈ ਨਿਧਿ ਪਾਈ ॥ ਸੋ ਪ੍ਰਭੁ ਮਨ ਤੇ ਬਿਸਰਤ ਨਾਹੀ ॥ ੨ ॥ ਜਿਨਿ ਦੀਆ ਨਿਥਾਵੇ ਕਉ ਥਾਨੁ ॥ ਜਿਨਿ ਦੀਆ ਨਿਮਾਨੇ ਕਉ ਮਾਨੁ ॥ ਜਿਨਿ ਕੀਨੀ ਸਭ ਪੂਰਨ ਆਸਾ ॥ ਸਿਮਰਉ ਦਿਨੁ ਰੈਨਿ ਸਾਸ ਗਿਰਾਸਾ ॥ ੩ ॥ ਜਿਸੁ ਪ੍ਰਸਾਦਿ ਮਾਇਆ ਸਿਲਕ ਕਾਟੀ ॥ ਗੁਰ ਪ੍ਰਸਾਦਿ ਅੰਮ੍ਰਿਤੁ ਬਿਖੁ ਖਾਟੀ ॥ ਕਹੁ ਨਾਨਕ ਇਸ ਤੇ ਕਿਛੁ ਨਾਹੀ ॥ ਰਾਖਨਹਾਰੇ ਕਉ ਸਾਲਾਹੀ ॥ ੪ ॥ ੬ ॥ ੭੫ ॥ ਗਉੜੀ ਗੁਆਰੇਰੀ ਮਹਲਾ ੫ ॥ ਤਿਸ ਕੀ ਸਰਣਿ ਨਾਹੀ ਭਉ ਸੋਗੁ ॥ ਉਸ ਤੇ ਬਾਹਰਿ ਕਛੂ ਨ ਹੋਗੁ ॥ ਤਜੀ ਸਿਆਣਪ ਬਲ ਬੁਧਿ ਬਿਕਾਰ ॥ ਦਾਸ ਅਪਨੇ ਕੀ ਰਾਖਨਹਾਰ ॥ ੧ ॥ ਜਪਿ ਮਨ ਮੇਰੇ ਰਾਮ ਰਾਮ ਰੰਗਿ ॥ ਘਰਿ ਬਾਹਰਿ ਤੇਰੈ ਸਦ ਸੰਗਿ ॥ ੧ ॥ ਰਹਾਉ ॥ ਤਿਸ ਕੀ ਟੇਕ ਮਨੈ ਮਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥