੧੭੮
ਰਾਖੁ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਚਾਖੁ ॥ ਅਵਰਿ ਜਤਨ ਕਹਹੁ ਕਉਨ ਕਾਜ ॥ ਕਰਿ ਕਿਰਪਾ ਰਾਖੈ ਆਪਿ ਲਾਜ ॥ ੨ ॥ ਕਿਆ ਮਾਨੁਖ ਕਹਹੁ ਕਿਆ ਜੋਰੁ ॥ ਝੂਠਾ ਮਾਇਆ ਕਾ ਸਭੁ ਸੋਰੁ ॥ ਕਰਣ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ੩ ॥ ਸਰਬ ਸੁਖਾ ਸੁਖੁ ਸਾਚਾ ਏਹੁ ॥ ਗੁਰ ਉਪਦੇਸੁ ਮਨੈ ਮਹਿ ਲੇਹੁ ॥ ਜਾ ਕਉ ਰਾਮ ਨਾਮ ਲਿਵ ਲਾਗੀ ॥ ਕਹੁ ਨਾਨਕ ਸੋ ਧੰਨੁ ਵਡਭਾਗੀ ॥ ੪ ॥ ੭ ॥ ੭੬ ॥ ਗਉੜੀ ਗੁਆਰੇਰੀ ਮਹਲਾ ੫ ॥ ਸੁਣਿ ਹਰਿ ਕਥਾ ਉਤਾਰੀ ਮੈਲੁ ॥ ਮਹਾ ਪੁਨੀਤ ਭਏ ਸੁਖ ਸੈਲੁ ॥ ਵਡੈ ਭਾਗਿ ਪਾਇਆ ਸਾਧਸੰਗੁ ॥ ਪਾਰਬ੍ਰਹਮ ਸਿਉ ਲਾਗੋ ਰੰਗੁ ॥ ੧ ॥ ਹਰਿ ਹਰਿ ਨਾਮੁ ਜਪਤ ਜਨੁ ਤਾਰਿਓ ॥ ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥ ੧ ॥ ਰਹਾਉ ॥ ਕਰਿ ਕੀਰਤਨੁ ਮਨ ਸੀਤਲ ਭਏ ॥ ਜਨਮ ਜਨਮ ਕੇ ਕਿਲਵਿਖ ਗਏ ॥ ਸਰਬ ਨਿਧਾਨ ਪੇਖੇ ਮਨ ਮਾਹਿ ॥ ਅਬ ਢੂਢਨ ਕਾਹੇ ਕਉ ਜਾਹਿ ॥ ੨ ॥ ਪ੍ਰਭ ਅਪੁਨੇ ਜਬ ਭਏ ਦਇਆਲ ॥ ਪੂਰਨ ਹੋਈ ਸੇਵਕ ਘਾਲ ॥ ਬੰਧਨ ਕਾਟਿ ਕੀਏ ਅਪਨੇ ਦਾਸ ॥ ਸਿਮਰਿ ਸਿਮਰਿ ਸਿਮਰਿ ਗੁਣਤਾਸ ॥ ੩ ॥ ਏਕੋ ਮਨਿ ਏਕੋ ਸਭ ਠਾਇ ॥ ਪੂਰਨ ਪੂਰਿ ਰਹਿਓ ਸਭ ਜਾਇ ॥ ਗੁਰਿ ਪੂਰੈ ਸਭੁ ਭਰਮੁ ਚੁਕਾਇਆ ॥ ਹਰਿ ਸਿਮਰਤ ਨਾਨਕ ਸੁਖੁ ਪਾਇਆ ॥ ੪ ॥ ੮ ॥ ੭੭ ॥ ਗਉੜੀ ਗੁਆਰੇਰੀ ਮਹਲਾ ੫ ॥ ਅਗਲੇ ਮੁਏ ਸਿ ਪਾਛੈ ਪਰੇ ॥ ਜੋ ਉਬਰੇ ਸੇ ਬੰਧਿ ਲਕੁ ਖਰੇ ॥ ਜਿਹ ਧੰਧੇ ਮਹਿ ਓਇ ਲਪਟਾਏ ॥ ਉਨ ਤੇ ਦੁਗੁਣ ਦਿੜੀ ਉਨ ਮਾਏ ॥ ੧ ॥ ਓਹ ਬੇਲਾ ਕਛੁ ਚੀਤਿ ਨ ਆਵੈ ॥ ਬਿਨਸਿ ਜਾਇ ਤਾਹੂ ਲਪਟਾਵੈ ॥ ੧ ॥ ਰਹਾਉ ॥ ਆਸਾ ਬੰਧੀ ਮੂਰਖ ਦੇਹ ॥ ਕਾਮ ਕ੍ਰੋਧ ਲਪਟਿਓ ਅਸਨੇਹ ॥ ਸਿਰ ਊਪਰਿ ਠਾਢੋ ਧਰਮ ਰਾਇ ॥ ਮੀਠੀ ਕਰਿ ਕਰਿ ਬਿਖਿਆ ਖਾਇ ॥ ੨ ॥ ਹਉ ਬੰਧਉ ਹਉ ਸਾਧਉ ਬੈਰੁ ॥ ਹਮਰੀ ਭੂਮਿ ਕਉਣੁ ਘਾਲੈ ਪੈਰੁ ॥ ਹਉ ਪੰਡਿਤੁ ਹਉ ਚਤੁਰੁ ਸਿਆਣਾ ॥ ਕਰਣੈਹਾਰੁ ਨ ਬੁਝੈ ਬਿਗਾਨਾ ॥ ੩ ॥ ਅਪੁਨੀ ਗਤਿ ਮਿਤਿ ਆਪੇ ਜਾਨੈ ॥ ਕਿਆ ਕੋ ਕਹੈ ਕਿਆ ਆਖਿ ਵਖਾਨੈ ॥ ਜਿਤ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ ਅਪਨਾ ਭਲਾ ਸਭ ਕਾਹੂ ਮੰਗਨਾ ॥ ੪ ॥ ਸਭ ਕਿਛੁ ਤੇਰਾ ਤੂੰ ਕਰਣੈਹਾਰੁ ॥ ਅੰਤੁ ਨਾਹੀ ਕਿਛੁ ਪਾਰਾਵਾਰੁ ॥ ਦਾਸ ਅਪਨੇ ਕਉ ਦੀਜੈ ਦਾਨੁ ॥ ਕਬਹੂ ਨ ਵਿਸਰੈ ਨਾਨਕ ਨਾਮੁ ॥ ੫ ॥ ੯ ॥ ੭੮ ॥ ਗਉੜੀ ਗੁਆਰੇਰੀ ਮਹਲਾ ੫ ॥ ਅਨਿਕ ਜਤਨ ਨਹੀ ਹੋਤ ਛੁਟਾਰਾ ॥ ਬਹੁਤੁ ਸਿਆਣਪ ਆਗਲ ਭਾਰਾ ॥ ਹਰਿ ਕੀ ਸੇਵਾ ਨਿਰਮਲ ਹੇਤ ॥ ਪ੍ਰਭ ਕੀ ਦਰਗਹ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥