੧੭੯
ਸੋਭਾ ਸੇਤ ॥ ੧ ॥ ਮਨ ਮੇਰੇ ਗਹੁ ਹਰਿ ਨਾਮ ਕਾ ਓਲਾ ॥ ਤੁਝੈ ਨ ਲਾਗੈ ਤਾਤਾ ਝੋਲਾ ॥ ੧ ॥ ਰਹਾਉ ॥ ਜਿਉ ਬੋਹਿਥੁ ਭੈ ਸਾਗਰ ਮਾਹਿ ॥ ਅੰਧਕਾਰ ਦੀਪਕ ਦੀਪਾਹਿ ॥ ਅਗਨਿ ਸੀਤ ਕਾ ਲਾਹਸਿ ਦੂਖ ॥ ਨਾਮੁ ਜਪਤ ਮਨਿ ਹੋਵਤ ਸੂਖ ॥ ੨ ॥ ਉਤਰਿ ਜਾਇ ਤੇਰੇ ਮਨ ਕੀ ਪਿਆਸ ॥ ਪੂਰਨ ਹੋਵੈ ਸਗਲੀ ਆਸ ॥ ਡੋਲੈ ਨਾਹੀ ਤੁਮਰਾ ਚੀਤੁ ॥ ਅੰਮ੍ਰਿਤ ਨਾਮੁ ਜਪਿ ਗੁਰਮੁਖਿ ਮੀਤ ॥ ੩ ॥ ਨਾਮੁ ਅਉਖਧੁ ਸੋਈ ਜਨੁ ਪਾਵੈ ॥ ਕਰਿ ਕਿਰਪਾ ਜਿਸੁ ਆਪਿ ਦਿਵਾਵੈ ॥ ਹਰਿ ਹਰਿ ਨਾਮੁ ਜਾ ਕੈ ਹਿਰਦੈ ਵਸੈ ॥ ਦੂਖੁ ਦਰਦੁ ਤਿਹ ਨਾਨਕ ਨਸੈ ॥ ੪ ॥ ੧੦ ॥ ੭੯ ॥ ਗਉੜੀ ਗੁਆਰੇਰੀ ਮਹਲਾ ੫ ॥ ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥ ਅਨਿਕ ਰੂਪ ਦੇਖਿ ਨਹ ਪਤੀਆਨਾ ॥ ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥ ਓਹ ਬਿਨਸੈ ਓਇ ਭਸਮੈ ਢੇਰੀ ॥ ੧ ॥ ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥ ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥ ੧ ॥ ਰਹਾਉ ॥ ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥ ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥ ਜਿਉ ਸੁਪਨੈ ਹੋਇ ਬੈਸਤ ਰਾਜਾ ॥ ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥ ੨ ॥ ਜਿਉ ਰਾਖਾ ਖੇਤ ਊਪਰਿ ਪਰਾਏ ॥ ਖੇਤੁ ਖਸਮ ਕਾ ਰਾਖਾ ਉਠਿ ਜਾਏ ॥ ਉਸੁ ਖੇਤ ਕਾਰਣਿ ਰਾਖਾ ਕੜੈ ॥ ਤਿਸ ਕੈ ਪਾਲੈ ਕਛੂ ਨ ਪੜੈ ॥ ੩ ॥ ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥ ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥ ਆਪਿ ਬਿਨਾਹੇ ਆਪਿ ਕਰੇ ਰਾਸਿ ॥ ਨਾਨਕ ਪ੍ਰਭ ਆਗੈ ਅਰਦਾਸਿ ॥ ੪ ॥ ੧੧ ॥ ੮੦ ॥ ਗਉੜੀ ਗੁਆਰੇਰੀ ਮਹਲਾ ੫ ॥ ਬਹੁ ਰੰਗ ਮਾਇਆ ਬਹੁ ਬਿਧਿ ਪੇਖੀ ॥ ਕਲਮ ਕਾਗਦ ਸਿਆਨਪ ਲੇਖੀ ॥ ਮਹਰ ਮਲੂਕ ਹੋਇ ਦੇਖਿਆ ਖਾਨ ॥ ਤਾ ਤੇ ਨਾਹੀ ਮਨੁ ਤ੍ਰਿਪਤਾਨ ॥ ੧ ॥ ਸੋ ਸੁਖੁ ਮੋ ਕਉ ਸੰਤ ਬਤਾਵਹੁ ॥ ਤ੍ਰਿਸਨਾ ਬੂਝੈ ਮਨੁ ਤ੍ਰਿਪਤਾਵਹੁ ॥ ੧ ॥ ਰਹਾਉ ॥ ਅਸੁ ਪਵਨ ਹਸਤਿ ਅਸਵਾਰੀ ॥ ਚੋਆ ਚੰਦਨੁ ਸੇਜ ਸੁੰਦਰਿ ਨਾਰੀ ॥ ਨਟ ਨਾਟਿਕ ਆਖਾਰੇ ਗਾਇਆ ॥ ਤਾ ਮਹਿ ਮਨਿ ਸੰਤੋਖੁ ਨ ਪਾਇਆ ॥ ੨ ॥ ਤਖਤੁ ਸਭਾ ਮੰਡਨ ਦੋਲੀਚੇ ॥ ਸਗਲ ਮੇਵੇ ਸੁੰਦਰ ਬਾਗੀਚੇ ॥ ਆਖੇੜ ਬਿਰਤਿ ਰਾਜਨ ਕੀ ਲੀਲਾ ॥ ਮਨੁ ਨ ਸੁਹੇਲਾ ਪਰਪੰਚੁ ਹੀਲਾ ॥ ੩ ॥ ਕਰਿ ਕਿਰਪਾ ਸੰਤਨ ਸਚੁ ਕਹਿਆ ॥ ਸਰਬ ਸੂਖ ਇਹੁ ਆਨੰਦੁ ਲਹਿਆ ॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਕਹੁ ਨਾਨਕ ਵਡਭਾਗੀ ਪਾਈਐ ॥ ੪ ॥ ਜਾ ਕੈ ਹਰਿ ਧਨੁ ਸੋਈ ਸੁਹੇਲਾ ॥ ਪ੍ਰਭ ਕਿਰਪਾ ਤੇ ਸਾਧਸੰਗਿ ਮੇਲਾ ॥ ੧ ॥ ਰਹਾਉ ਦੂਜਾ ॥ ੧੨ ॥ ੮੧ ॥ ਗਉੜੀ ਗੁਆਰੇਰੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥