੧੮੧
ਇਸ ਹੀ ਮਧੇ ਬਸਤੁ ਅਪਾਰ ॥ ਇਸ ਹੀ ਭੀਤਰਿ ਸੁਨੀਅਤ ਸਾਹੁ ॥ ਕਵਨੁ ਬਾਪਾਰੀ ਜਾ ਕਾ ਊਹਾ ਵਿਸਾਹੁ ॥ ੧ ॥ ਨਾਮ ਰਤਨ ਕੋ ਕੋ ਬਿਉਹਾਰੀ ॥ ਅੰਮ੍ਰਿਤ ਭੋਜਨੁ ਕਰੇ ਆਹਾਰੀ ॥ ੧ ॥ ਰਹਾਉ ॥ ਮਨੁ ਤਨੁ ਅਰਪੀ ਸੇਵ ਕਰੀਜੈ ॥ ਕਵਨ ਸੁ ਜੁਗਤਿ ਜਿਤੁ ਕਰਿ ਭੀਜੈ ॥ ਪਾਇ ਲਗਉ ਤਜਿ ਮੇਰਾ ਤੇਰੈ ॥ ਕਵਨੁ ਸੁ ਜਨੁ ਜੋ ਸਉਦਾ ਜੋਰੈ ॥ ੨ ॥ ਮਹਲੁ ਸਾਹ ਕਾ ਕਿਨ ਬਿਧਿ ਪਾਵੈ ॥ ਕਵਨ ਸੁ ਬਿਧਿ ਜਿਤੁ ਭੀਤਰਿ ਬੁਲਾਵੈ ॥ ਤੂੰ ਵਡ ਸਾਹੁ ਜਾ ਕੇ ਕੋਟਿ ਵਣਜਾਰੇ ॥ ਕਵਨੁ ਸੁ ਦਾਤਾ ਲੇ ਸੰਚਾਰੇ ॥ ੩ ॥ ਖੋਜਤ ਖੋਜਤ ਨਿਜ ਘਰੁ ਪਾਇਆ ॥ ਅਮੋਲ ਰਤਨੁ ਸਾਚੁ ਦਿਖਲਾਇਆ ॥ ਕਰਿ ਕਿਰਪਾ ਜਬ ਲੇਲੇ ਸਾਹਿ ॥ ਕਹੁ ਨਾਨਕ ਗੁਰ ਕੈ ਵੇਸਾਹਿ ॥ ੪ ॥ ੧੬ ॥ ੮੫ ॥ ਗਉੜੀ ਮਹਲਾ ੫ ਗੁਆਰੇਰੀ ॥ ਰੈਣਿ ਦਿਨਸੁ ਰਹੈ ਇਕ ਰੰਗਾ ॥ ਪ੍ਰਭ ਕਉ ਜਾਣੈ ਸਦ ਹੀ ਸੰਗਾ ॥ ਠਾਕੁਰ ਨਾਮੁ ਕੀਓ ਉਨਿ ਵਰਤਨਿ ॥ ਤ੍ਰਿਪਤਿ ਅਘਾਵਨੁ ਹਰਿ ਕੈ ਦਰਸਨਿ ॥ ੧ ॥ ਹਰਿ ਸੰਗਿ ਰਾਤੇ ਮਨ ਤਨ ਹਰੇ ॥ ਗੁਰ ਪੂਰੇ ਕੀ ਸਰਨੀ ਪਰੇ ॥ ੧ ॥ ਰਹਾਉ ॥ ਚਰਣ ਕਮਲ ਆਤਮ ਆਧਾਰ ॥ ਏਕੁ ਨਿਹਾਰਹਿ ਆਗਿਆਕਾਰ ॥ ਏਕੋ ਬਨਜੁ ਏਕੋ ਬਿਉਹਾਰੀ ॥ ਅਵਰੁ ਨ ਜਾਨਹਿ ਬਿਨੁ ਨਿਰੰਕਾਰੀ ॥ ੨ ॥ ਹਰਖ ਸੋਗ ਦੁਹਹੂੰ ਤੇ ਮੁਕਤੇ ॥ ਸਦਾ ਅਲਿਪਤੁ ਜੋਗ ਅਰੁ ਜੁਗਤੇ ॥ ਦੀਸਹਿ ਸਭ ਮਹਿ ਸਭ ਤੇ ਰਹਤੇ ॥ ਪਾਰਬ੍ਰਹਮ ਕਾ ਓਇ ਧਿਆਨੁ ਧਰਤੇ ॥ ੩ ॥ ਸੰਤਨ ਕੀ ਮਹਿਮਾ ਕਵਨ ਵਖਾਨਉ ॥ ਅਗਾਧਿ ਬੋਧਿ ਕਿਛੁ ਮਿਤਿ ਨਹੀ ਜਾਨਉ ॥ ਪਾਰਬ੍ਰਹਮ ਮੋਹਿ ਕਿਰਪਾ ਕੀਜੈ ॥ ਧੂਰਿ ਸੰਤਨ ਕੀ ਨਾਨਕ ਦੀਜੈ ॥ ੪ ॥ ੧੭ ॥ ੮੬ ॥ ਗਉੜੀ ਗੁਆਰੇਰੀ ਮਹਲਾ ੫ ॥ ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥ ਤੂੰ ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ ॥ ਤੂੰ ਮੇਰੀ ਪਤਿ ਤੂਹੈ ਮੇਰਾ ਗਹਣਾ ॥ ਤੁਝ ਬਿਨੁ ਨਿਮਖੁ ਨ ਜਾਈ ਰਹਣਾ ॥ ੧ ॥ ਤੂੰ ਮੇਰੇ ਲਾਲਨ ਤੂੰ ਮੇਰੇ ਪ੍ਰਾਨ ॥ ਤੂੰ ਮੇਰੇ ਸਾਹਿਬ ਤੂੰ ਮੇਰੇ ਖਾਨ ॥ ੧ ॥ ਰਹਾਉ ॥ ਜਿਉ ਤੁਮ ਰਾਖਹੁ ਤਿਵ ਹੀ ਰਹਨਾ ॥ ਜੋ ਤੁਮ ਕਹਹੁ ਸੋਈ ਮੋਹਿ ਕਰਨਾ ॥ ਜਹ ਪੇਖਉ ਤਹਾ ਤੁਮ ਬਸਨਾ ॥ ਨਿਰਭਉ ਨਾਮੁ ਜਪਉ ਤੇਰਾ ਰਸਨਾ ॥ ੨ ॥ ਤੂੰ ਮੇਰੀ ਨਵ ਨਿਧਿ ਤੂੰ ਭੰਡਾਰੁ ॥ ਰੰਗ ਰਸਾ ਤੂੰ ਮਨਹਿ ਅਧਾਰੁ ॥ ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ ॥ ਤੂੰ ਮੇਰੀ ਓਟ ਤੂੰ ਹੈ ਮੇਰਾ ਤਕੀਆ ॥ ੩ ॥ ਮਨ ਤਨ ਅੰਤਰਿ ਤੁਹੀ ਧਿਆਇਆ ॥ ਮਰਮੁ ਤੁਮਾਰਾ ਗੁਰ ਤੇ ਪਾਇਆ ॥ ਸਤਿਗੁਰ ਤੇ ਦ੍ਰਿੜਿਆ ਇਕੁ ਏਕੈ ॥ ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥ ੪ ॥ ੧੮ ॥ ੮੭ ॥ ਗਉੜੀ ਗੁਆਰੇਰੀ ਮਹਲਾ ੫ ॥ ਬਿਆਪਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥