੧੮੩
ਹੋਤ ਸੂਕੇ ਹਰੇ ॥ ਜਿਸੁ ਸਿਮਰਤ ਦੂਬਤ ਪਾਹਨ ਤਰੇ ॥ ੩ ॥ ਸੰਤ ਸਭਾ ਕਉ ਸਦਾ ਜੈਕਾਰੁ ॥ ਹਰਿ ਹਰਿ ਨਾਮੁ ਜਨ ਪ੍ਰਾਨ ਅਧਾਰੁ ॥ ਕਹੁ ਨਾਨਕ ਮੇਰੀ ਸੁਣੀ ਅਰਦਾਸਿ ॥ ਸੰਤ ਪ੍ਰਸਾਦਿ ਮੋ ਕਉ ਨਾਮ ਨਿਵਾਸ ॥ ੪ ॥ ੨੧ ॥ ੯੦ ॥ ਗਉੜੀ ਗੁਆਰੇਰੀ ਮਹਲਾ ੫ ॥ ਸਤਿਗੁਰ ਦਰਸਨਿ ਅਗਨਿ ਨਿਵਾਰੀ ॥ ਸਤਿਗੁਰ ਭੇਟਤ ਹਉਮੈ ਮਾਰੀ ॥ ਸਤਿਗੁਰ ਸੰਗਿ ਨਾਹੀ ਮਨੁ ਡੋਲੈ ॥ ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥ ੧ ॥ ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ ॥ ਸੀਤਲ ਸਾਤਿ ਗੁਰ ਤੇ ਪ੍ਰਭ ਜਾਤੈ ॥ ੧ ॥ ਰਹਾਉ ॥ ਸੰਤ ਪ੍ਰਸਾਦਿ ਜਪੈ ਹਰਿ ਨਾਉ ॥ ਸੰਤ ਪ੍ਰਸਾਦਿ ਹਰਿ ਕੀਰਤਨੁ ਗਾਉ ॥ ਸੰਤ ਪ੍ਰਸਾਦਿ ਸਗਲ ਦੁਖ ਮਿਟੇ ॥ ਸੰਤ ਪ੍ਰਸਸਾਦਿ ਬੰਧਨ ਤੇ ਛੁਟੇ ॥ ੨ ॥ ਸੰਤ ਕ੍ਰਿਪਾ ਤੇ ਮਿਟੇ ਮੋਹ ਭਰਮ ॥ ਸਾਧ ਰੇਣ ਮਜਨ ਸਭਿ ਧਰਮ ॥ ਸਾਧ ਕ੍ਰਿਪਾਲ ਦਇਆਲ ਗੋਵਿੰਦੁ ॥ ਸਾਧਾ ਮਹਿ ਇਹ ਹਮਰੀ ਜਿੰਦੁ ॥ ੩ ॥ ਕਿਰਪਾ ਨਿਧਿ ਕਿਰਪਾਲ ਧਿਆਵਉ ॥ ਸਾਧਸੰਗਿ ਤਾ ਬੈਠਣੁ ਪਾਵਉ ॥ ਮੋਹਿ ਨਿਰਗੁਣ ਕਉ ਪ੍ਰਭਿ ਕੀਨੀ ਦਇਆ ॥ ਸਾਧਸੰਗਿ ਨਾਨਕ ਨਾਮੁ ਲਇਆ ॥ ੪ ॥ ੨੨ ॥ ੯੧ ॥ ਗਉੜੀ ਗੁਆਰੇਰੀ ਮਹਲਾ ੫ ॥ ਸਾਧਸੰਗਿ ਜਪਿਓ ਭਗਵੰਤੁ ॥ ਕੇਵਲ ਨਾਮੁ ਦੀਓ ਗੁਰਿ ਮੰਤੁ ॥ ਤਜਿ ਅਭਿਮਾਨ ਭਏ ਨਿਰਵੈਰ ॥ ਆਠ ਪਹਰ ਪੂਜਹੁ ਗੁਰ ਪੈਰ ॥ ੧ ॥ ਅਬ ਮਤਿ ਬਿਨਸੀ ਦੁਸਟ ਬਿਗਾਨੀ ॥ ਜਬ ਤੇ ਸੁਣਿਆ ਹਰਿ ਜਸੁ ਕਾਨੀ ॥ ੧ ॥ ਰਹਾਉ ॥ ਸਹਜ ਸੂਖ ਆਨੰਦ ਨਿਧਾਨ ॥ ਰਾਖਨਹਾਰ ਰਖਿ ਲੇਇ ਨਿਦਾਨ ॥ ਦੂਖ ਦਰਦ ਬਿਨਸੇ ਭੈ ਭਰਮ ॥ ਆਵਣ ਜਾਣ ਰਖੇ ਕਰਿ ਕਰਮ ॥ ੨ ॥ ਪੇਖੈ ਬੋਲੈ ਸੁਣੈ ਸਭੁ ਆਪਿ ॥ ਸਦਾ ਸੰਗਿ ਤਾ ਕਉ ਮਨ ਜਾਪਿ ॥ ਸੰਤ ਪ੍ਰਸਾਦਿ ਭਇਓ ਪਰਗਾਸੁ ॥ ਪੂਰਿ ਰਹੇ ਏਕੈ ਗੁਣਤਾਸੁ ॥ ੩ ॥ ਕਹਤ ਪਵਿਤ੍ਰ ਸੁਣਤ ਪੁਨੀਤ ॥ ਗੁਣ ਗੋਵਿੰਦ ਗਾਵਹਿ ਨਿਤ ਨੀਤ ॥ ਕਹੁ ਨਾਨਕ ਜਾ ਕਉ ਹੋਹੁ ਕ੍ਰਿਪਾਲ ॥ ਤਿਸੁ ਜਨ ਕੀ ਸਭ ਪੂਰਨ ਘਾਲ ॥ ੪ ॥ ੨੩ ॥ ੯੨ ॥ ਗਉੜੀ ਗੁਆਰੇਰੀ ਮਹਲਾ ੫ ॥ ਬੰਧਨ ਤੋੜਿ ਬੋਲਾਵੈ ਰਾਮੁ ॥ ਮਨ ਮਹਿ ਲਾਗੈ ਸਾਚੁ ਧਿਆਨੁ ॥ ਮਿਟਹਿ ਕਲੇਸ ਸੁਖੀ ਹੋਇ ਰਹੀਐ ॥ ਐਸਾ ਦਾਤਾ ਸਤਿਗੁਰੁ ਕਹੀਏ ॥ ੧ ॥ ਸੋ ਸੁਖਦਾਤਾ ਜਿ ਨਾਮੁ ਜਪਾਵੈ ॥ ਕਰਿ ਕਿਰਪਾ ਤਿਸੁ ਸੰਗਿ ਮਿਲਾਵੈ ॥ ੧ ॥ ਰਹਾਉ ॥ ਜਿਸੁ ਹੋਇ ਦਇਆਲੁ ਤਿਸੁ ਆਪਿ ਮਿਲਾਵੈ ॥ ਸਰਬ ਨਿਧਾਨ ਗੁਰੂ ਤੇ ਪਾਵੈ ॥ ਆਪੁ ਤਿਆਗਿ ਮਿਟੈ ਆਵਣ ਜਾਣਾ ॥ ਸਾਧ ਕੈ ਸੰਗਿ ਪਾਰਬ੍ਰਹਮੁ ਪਛਾਣਾ ॥ ੨ ॥ ਜਨ ਊਪਰਿ ਪ੍ਰਭ ਭਏ ਦਇਆਲ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥