੧੮੪
ਜਨ ਕੀ ਟੇਕ ਏਕ ਗੋਪਾਲ ॥ ਏਕਾ ਲਿਵ ਏਕੋ ਮਨਿ ਭਾਉ ॥ ਸਰਬ ਨਿਧਾਨ ਜਨ ਕੈ ਹਰਿ ਨਾਉ ॥ ੩ ॥ ਪਾਰਬ੍ਰਹਮ ਸਿਉ ਲਾਗੀ ਪ੍ਰੀਤਿ ॥ ਨਿਰਮਲ ਕਰਣੀ ਸਾਚੀ ਰੀਤਿ ॥ ਗੁਰਿ ਪੂਰੈ ਮੇਟਿਆ ਅੰਧਿਆਰਾ ॥ ਨਾਨਕ ਕਾ ਪ੍ਰਭੁ ਅਪਰ ਅਪਾਰਾ ॥ ੪ ॥ ੨੪ ॥ ੯੩ ॥ ਗਉੜੀ ਗੁਆਰੇਰੀ ਮਹਲਾ ੫ ॥ ਜਿਸੁ ਮਨਿ ਵਸੈ ਤਰੈ ਜਨੁ ਸੋਇ ॥ ਜਾ ਕੈ ਕਰਮਿ ਪਰਾਪਤਿ ਹੋਇ ॥ ਦੂਖੁ ਰੋਗੁ ਕਛੁ ਭਉ ਨ ਬਿਆਪੈ ॥ ਅੰਮ੍ਰਿਤ ਨਾਮੁ ਰਿਦੈ ਹਰਿ ਜਾਪੈ ॥ ੧ ॥ ਪਾਰਬ੍ਰਹਮੁ ਪਰਮੇਸੁਰੁ ਧਿਆਈਐ ॥ ਗੁਰ ਪੂਰੇ ਤੇ ਇਹ ਮਤਿ ਪਾਈਐ ॥ ੧ ॥ ਰਹਾਉ ॥ ਕਰਣ ਕਰਾਵਨਹਾਰ ਦਇਆਲ ॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਅਗਮ ਅਗੋਚਰ ਸਦਾ ਬੇਅੰਤਾ ॥ ਸਿਮਰਿ ਮਨਾ ਪੂਰੇ ਗੁਰ ਮੰਤਾ ॥ ੨ ॥ ਜਾ ਕੀ ਸੇਵਾ ਸਰਬ ਨਿਧਾਨੁ ॥ ਪ੍ਰਭ ਕੀ ਪੂਜਾ ਪਾਈਐ ਮਾਨੁ ॥ ਜਾ ਕੀ ਟਹਲ ਨ ਬਿਰਥੀ ਜਾਇ ॥ ਸਦਾ ਸਦਾ ਹਰਿ ਕੇ ਗੁਣ ਗਾਇ ॥ ੩ ॥ ਕਰਿ ਕਿਰਪਾ ਪ੍ਰਭ ਅੰਤਰਜਾਮੀ ॥ ਸੁਖ ਨਿਧਾਨ ਹਰਿ ਅਲਖ ਸੁਆਮੀ ॥ ਜੀਅ ਜੰਤ ਤੇਰੀ ਸਰਣਾਈ ॥ ਨਾਨਕ ਨਾਮੁ ਮਿਲੈ ਵਡਿਆਈ ॥ ੪ ॥ ੨੫ ॥ ੯੪ ॥ ਗਉੜੀ ਗੁਆਰੇਰੀ ਮਹਲਾ ੫ ॥ ਜੀਅ ਜੁਗਤਿ ਜਾ ਕੈ ਹੈ ਹਾਥ ॥ ਸੋ ਸਿਮਰਹੁ ਅਨਾਥ ਕੋ ਨਾਥੁ ॥ ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥ ਭੈ ਸਭ ਬਿਨਸਹਿ ਹਰਿ ਕੈ ਨਾਇ ॥ ੧ ॥ ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥ ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥ ੧ ॥ ਰਹਾਉ ॥ ਜਿਨਿ ਧਾਰੇ ਬਹੁ ਧਰਣਿ ਅਗਾਸ ॥ ਜਾ ਕੀ ਜੋਤਿ ਜੀਅ ਪਰਗਾਸ ॥ ਜਾ ਕੀ ਬਖਸ ਨ ਮੇਟੈ ਕੋਇ ॥ ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ॥ ੨ ॥ ਆਠ ਪਹਰ ਸਿਮਰਹੁ ਪ੍ਰਭ ਨਾਮੁ ॥ ਅਨਿਕ ਤੀਰਥ ਮਜਨੁ ਇਸਨਾਨੁ ॥ ਪਾਰਬ੍ਰਹਮ ਕੀ ਸਰਣੀ ਪਾਹਿ ॥ ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥ ੩ ॥ ਬੇਮੁਹਤਾਜੁ ਪੂਰਾ ਪਾਤਿਸਾਹੁ ॥ ਪ੍ਰਭ ਸੇਵਕ ਸਾਚਾ ਵੇਸਾਹੁ ॥ ਗੁਰਿ ਪੂਰੈ ਰਾਖੇ ਦੇ ਹਾਥ ॥ ਨਾਨਕ ਪਾਰਬ੍ਰਹਮ ਸਮਰਾਥ ॥ ੪ ॥ ੨੬ ॥ ੯੫ ॥ ਗਉੜੀ ਗੁਆਰੇਰੀ ਮਹਲਾ ੫ ॥ ਗੁਰ ਪਰਸਾਦਿ ਨਾਮਿ ਮਨੁ ਲਾਗਾ ॥ ਜਨਮ ਜਨਮ ਕਾ ਸੋਇਆ ਜਾਗਾ ॥ ਅੰਮ੍ਰਿਤ ਗੁਣ ਉਚਰੈ ਪ੍ਰਭ ਬਾਣੀ ॥ ਪੂਰੇ ਗੁਰ ਕੀ ਸੁਮਤਿ ਪਰਾਣੀ ॥ ੧ ॥ ਪ੍ਰਭ ਸਿਮਰਤ ਕੁਸਲ ਸਭਿ ਪਾਏ ॥ ਘਰਿ ਬਾਹਰਿ ਸੁਖ ਸਹਜ ਸਬਾਏ ॥ ੧ ॥ ਰਹਾਉ ॥ ਸੋਈ ਪਛਾਤਾ ਜਿਨਹਿ ਉਪਾਇਆ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਇਆ ॥ ਬਾਹ ਪਕਰਿ ਲੀਨੋ ਕਰਿ ਅਪਨਾ ॥ ਹਰਿ ਹਰਿ ਕਥਾ ਸਦਾ ਜਪੁ ਜਪਨਾ ॥ ੨ ॥ ਮੰਤ੍ਰੁ ਤੰਤ੍ਰੁ ਅਉਖਧੁ ਪੁਨਹਚਾਰੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥