੧੮੫
ਹਰਿ ਹਰਿ ਨਾਮੁ ਜੀਅ ਪ੍ਰਾਨ ਅਧਾਰੁ ॥ ਸਾਚਾ ਧਨੁ ਪਾਇਓ ਹਰਿ ਰੰਗਿ ॥ ਦੁਤਰੁ ਤਰੇ ਸਾਧ ਕੈ ਸੰਗਿ ॥ ੩ ॥ ਸੁਖਿ ਬੈਸਹੁ ਸੰਤ ਸਜਨ ਪਰਵਾਰੁ ॥ ਹਰਿ ਧਨੁ ਖਟਿਓ ਜਾ ਕਾ ਨਾਹਿ ਸੁਮਾਰੁ ॥ ਜਿਸਹਿ ਪਰਾਪਤਿ ਤਿਸੁ ਗੁਰੁ ਦੇਇ ॥ ਨਾਨਕ ਬਿਰਥਾ ਕੋਇ ਨ ਹੋਇ ॥ ੪ ॥ ੨੭ ॥ ੯੬ ॥ ਗਉੜੀ ਗੁਆਰੇਰੀ ਮਹਲਾ ੫ ॥ ਹਸਤ ਪੂਨੀਤ ਹੋਹਿ ਤਤਕਾਲ ॥ ਬਿਨਸਿ ਜਾਹਿ ਮਾਇਆ ਜੰਜਾਲ ॥ ਰਸਨਾ ਰਮਹੁ ਰਾਮ ਗੁਣ ਨੀਤ ॥ ਸੁਖੁ ਪਾਵਹੁ ਮੇਰੇ ਭਾਈ ਮੀਤ ॥ ੧ ॥ ਲਿਖੁ ਲੇਖਣਿ ਕਾਗਦਿ ਮਸਵਾਣੀ ॥ ਰਾਮ ਨਾਮ ਹਰਿ ਅੰਮ੍ਰਿਤ ਬਾਣੀ ॥ ੧ ॥ ਰਹਾਉ ॥ ਇਹ ਕਾਰਜਿ ਤੇਰੇ ਜਾਹਿ ਬਿਕਾਰ ॥ ਸਿਮਰਤ ਰਾਮ ਨਾਹੀ ਜਮ ਮਾਰ ॥ ਧਰਮ ਰਾਇ ਕੇ ਦੂਤ ਨ ਜੋਹੈ ॥ ਮਾਇਆ ਮਗਨ ਨ ਕਛੂਐ ਮੋਹੈ ॥ ੨ ॥ ਉਧਰਹਿ ਆਪਿ ਤਰੈ ਸੰਸਾਰੁ ॥ ਰਾਮ ਨਾਮ ਜਪਿ ਏਕੰਕਾਰੁ ॥ ਆਪਿ ਕਮਾਉ ਅਵਰਾ ਉਪਦੇਸ ॥ ਰਾਮ ਨਾਮ ਹਿਰਦੈ ਪਰਵੇਸ ॥ ੩ ॥ ਜਾ ਕੈ ਮਾਥੈ ਏਹੁ ਨਿਧਾਨੁ ॥ ਸੋਈ ਪੁਰਖੁ ਜਪੈ ਭਗਵਾਨੁ ॥ ਆਠ ਪਹਰ ਹਰਿ ਹਰਿ ਗੁਣ ਗਾਉ ॥ ਕਹੁ ਨਾਨਕ ਹਉ ਤਿਸੁ ਬਲਿ ਜਾਉ ॥ ੪ ॥ ੨੮ ॥ ੯੭ ॥

ਗਉੜੀ ਗੁਆਰੇਰੀ ਮਹਲਾ ੫ ਚਉਪਦੇ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਜੋ ਪਰਾਇਓ ਸੋਈ ਅਪਨਾ ॥ ਜੋ ਤਜਿ ਛੋਡਨ ਤਿਸੁ ਸਿਉ ਮਨੁ ਰਚਨਾ ॥ ੧ ॥ ਕਹਹੁ ਗੁਸਾਈ ਮਿਲੀਐ ਕੇਹ ॥ ਜੋ ਬਿਬਰਜਤ ਤਿਸ ਸਿਉ ਨੇਹ ॥ ੧ ॥ ਰਹਾਉ ॥ ਝੂਠੁ ਬਾਤ ਸਾ ਸਚੁ ਕਰਿ ਜਾਤੀ ॥ ਸਤਿ ਹੋਵਨੁ ਮਨਿ ਲਗੈ ਨ ਰਾਤੀ ॥ ੨ ॥ ਬਾਵੈ ਮਾਰਗੁ ਟੇਢਾ ਚਲਨਾ ॥ ਸੀਧਾ ਛੋਡਿ ਅਪੂਠਾ ਬੁਨਨਾ ॥ ੩ ॥ ਦੁਹਾ ਸਿਰਿਆ ਕਾ ਖਸਮੁ ਪ੍ਰਭੁ ਸੋਈ ॥ ਜਿਸੁ ਮੇਲੇ ਨਾਨਕ ਸੋ ਮੁਕਤਾ ਹੋਈ ॥ ੪ ॥ ੨੯ ॥ ੯੮ ॥ ਗਉੜੀ ਗੁਆਰੇਰੀ ਮਹਲਾ ੫ ॥ ਕਲਿਜੁਗ ਮਹਿ ਮਿਲਿ ਆਏ ਸੰਜੋਗ ॥ ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥ ੧ ॥ ਜਲੈ ਨ ਪਾਈਐ ਰਾਮ ਸਨੇਹੀ ॥ ਕਿਰਤਿ ਸੰਜੋਗਿ ਸਤੀ ਉਠਿ ਹੋਈ ॥ ੧ ॥ ਰਹਾਉ ॥ ਦੇਖਾ ਦੇਖੀ ਮਨਹਠਿ ਜਲਿ ਜਾਈਐ ॥ ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥ ੨ ॥ ਸੀਲ ਸੰਜਮਿ ਪ੍ਰਿਅ ਆਗਿਆ ਮਾਨੈ ॥ ਤਿਸੁ ਨਾਰੀ ਕਉ ਦੁਖੁ ਨ ਜਮਾਨੈ ॥ ੩ ॥ ਕਹੁ ਨਾਨਕ ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ ॥ ਧੰਨੁ ਸਤੀ ਦਰਗਹ ਪਰਵਾਨਿਆ ॥ ੪ ॥ ੩੦ ॥ ੯੯ ॥ ਗਉੜੀ ਗੁਆਰੇਰੀ ਮਹਲਾ ੫ ॥ ਹਮ ਧਨਵੰਤ ਭਾਗਠ ਸਚ ਨਾਇ ॥ ਹਰਿ ਗੁਣ ਗਾਵਹ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥