੧੮੬
ਸਹਜਿ ਸੁਭਾਇ ॥ ੧ ॥ ਰਹਾਉ ॥ ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ ॥ ਤਾ ਮੇਰੈ ਮਨਿ ਭਇਆ ਨਿਧਾਨਾ ॥ ੧ ॥ ਰਤਨ ਲਾਲ ਜਾ ਕਾ ਕਛੂ ਨ ਮੋਲੁ ॥ ਭਰੇ ਭੰਡਾਰ ਅਖੂਟ ਅਤੋਲ ॥ ੨ ॥ ਖਾਵਹਿ ਖਰਚਹਿ ਰਲਿ ਮਿਲਿ ਭਾਈ ॥ ਤੋਟਿ ਨ ਆਵੈ ਵਧਦੋ ਜਾਈ ॥ ੩ ॥ ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥ ਸੁ ਏਤੁ ਖਜਾਨੈ ਲਇਆ ਰਲਾਇ ॥ ੪ ॥ ੩੧ ॥ ੧੦੦ ॥ ਗਉੜੀ ਮਹਲਾ ੫ ॥ ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥ ਡਰੁ ਚੂਕਾ ਦੇਖਿਆ ਭਰਪੂਰਿ ॥ ੧ ॥ ਸਤਿਗੁਰ ਅਪੁਨੇ ਕਉ ਬਲਿਹਾਰੈ ॥ ਛੋਡਿ ਨ ਜਾਈ ਸਰਪਰ ਤਾਰੈ ॥ ੧ ॥ ਰਹਾਉ ॥ ਦੂਖੁ ਰੋਗੁ ਸੋਗੁ ਬਿਸਰੈ ਜਬ ਨਾਮੁ ॥ ਸਦਾ ਅਨੰਦੁ ਜਾ ਹਰਿ ਗੁਣ ਗਾਮੁ ॥ ੨ ॥ ਬੁਰਾ ਭਲਾ ਕੋਈ ਨ ਕਹੀਜੈ ॥ ਛੋਡਿ ਮਾਨੁ ਹਰਿ ਚਰਨ ਗਹੀਜੈ ॥ ੩ ॥ ਕਹੁ ਨਾਨਕ ਗੁਰ ਮੰਤ੍ਰੁ ਚਿਤਾਰਿ ॥ ਸੁਖੁ ਪਾਵਹਿ ਸਾਚੈ ਦਰਬਾਰਿ ॥ ੪ ॥ ੩੨ ॥ ੧੦੧ ॥ ਗਉੜੀ ਮਹਲਾ ੫ ॥ ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥ ੧ ॥ ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥ ੧ ॥ ਰਹਾਉ ॥ ਜਾ ਕਉ ਰਸੁ ਹਰਿ ਰਸੁ ਹੈ ਆਇਓ ॥ ਸੋ ਅਨ ਰਸ ਨਾਹੀ ਲਪਟਾਇਓ ॥ ੨ ॥ ਜਾ ਕਾ ਕਹਿਆ ਦਰਗਹ ਚਲੈ ॥ ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥ ੩ ॥ ਜਾ ਕਾ ਸਭੁ ਕਿਛੁ ਤਾ ਕਾ ਹੋਇ ॥ ਨਾਨਕ ਤਾ ਕਉ ਸਦਾ ਸੁਖੁ ਹੋਇ ॥ ੪ ॥ ੩੩ ॥ ੧੦੨ ॥ ਗਉੜੀ ਮਹਲਾ ੫ ॥ ਜਾ ਕੈ ਦੁਖੁ ਸੁਖੁ ਸਮ ਕਰਿ ਜਾਪੈ ॥ ਤਾ ਕਉ ਕਾੜਾ ਕਹਾ ਬਿਆਪੈ ॥ ੧ ॥ ਸਹਜ ਅਨੰਦ ਹਰਿ ਸਾਧੂ ਮਾਹਿ ॥ ਆਗਿਆਕਾਰੀ ਹਰਿ ਹਰਿ ਰਾਇ ॥ ੧ ॥ ਰਹਾਉ ॥ ਜਾ ਕੈ ਅਚਿੰਤੁ ਵਸੈ ਮਨਿ ਆਇ ॥ ਤਾ ਕਉ ਚਿੰਤਾ ਕਤਹੂੰ ਨਾਹਿ ॥ ੨ ॥ ਜਾ ਕੈ ਬਿਨਸਿਓ ਮਨ ਤੇ ਭਰਮਾ ॥ ਤਾ ਕੈ ਕਛੂ ਨਾਹੀ ਡਰੁ ਜਮਾ ॥ ੩ ॥ ਜਾ ਕੈ ਹਿਰਦੈ ਦੀਓ ਗੁਰਿ ਨਾਮਾ ॥ ਕਹੁ ਨਾਨਕ ਤਾ ਕੈ ਸਗਲ ਨਿਧਾਨਾ ॥ ੪ ॥ ੩੪ ॥ ੧੦੩ ॥ ਗਉੜੀ ਮਹਲਾ ੫ ॥ ਅਗਮ ਰੂਪ ਕਾ ਮਨ ਮਹਿ ਥਾਨਾ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ ॥ ੧ ॥ ਸਹਜ ਕਥਾ ਕੇ ਅੰਮ੍ਰਿਤ ਕੁੰਟਾ ॥ ਜਿਸਹਿ ਪਰਾਪਤਿ ਤਿਸੁ ਲੈ ਭੁੰਚਾ ॥ ੧ ॥ ਰਹਾਉ ॥ ਅਨਹਤ ਬਾਣੀ ਥਾਨੁ ਨਿਰਾਲਾ ॥ ਤਾ ਕੀ ਧੁਨਿ ਮੋਹੇ ਗੋਪਾਲਾ ॥ ੨ ॥ ਤਹ ਸਹਜ ਅਖਾਰੇ ਅਨੇਕ ਅਨੰਤਾ ॥ ਪਾਰਬ੍ਰਹਮ ਕੇ ਸੰਗੀ ਸੰਤਾ ॥ ੩ ॥ ਹਰਖ ਅਨੰਤ ਸੋਗ ਨਹੀ ਬੀਆ ॥ ਸੋ ਘਰੁ ਗੁਰਿ ਨਾਨਕ ਕਉ ਦੀਆ ॥ ੪ ॥ ੩੫ ॥ ੧੦੪ ॥ ਗਉੜੀ ਮਃ ੫ ॥ ਕਵਨ ਰੂਪੁ ਤੇਰਾ ਆਰਾਧਉ ॥ ਕਵਨ ਜੋਗ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥