੧੮੭
ਕਾਇਆ ਲੇ ਸਾਧਉ ॥ ੧॥ ਕਵਨ ਗੁਨੁ ਜੋ ਤੁਝੁ ਲੈ ਗਾਵਉ ॥ ਕਵਨ ਬੋਲ ਪਾਰਬ੍ਰਹਮ ਰੀਝਾਵਉ ॥ ੧ ॥ ਰਹਾਉ ॥ ਕਵਨ ਸੁ ਪੂਜਾ ਤੇਰੀ ਕਰਉ ॥ ਕਵਨ ਸੁ ਬਿਧਿ ਜਿਤੁ ਭਵਜਲ ਤਰਉ ॥ ੨ ॥ ਕਵਨ ਤਪੂ ਜਿਤੁ ਤਪੀਆ ਹੋਇ ॥ ਕਵਨੁ ਸੁ ਨਾਮੁ ਹਉਮੈ ਮਲੁ ਖੋਇ ॥ ੩ ॥ ਗੁਣ ਪੂਜਾ ਗਿਆਨ ਧਿਆਨ ਨਾਨਕ ਸਗਲ ਘਾਲ ॥ ਜਿਸੁ ਕਰਿ ਕਿਰਪਾ ਸਤਿਗੁਰੁ ਮਿਲੈ ਦਇਆਲ ॥ ੪ ॥ ਤਿਸ ਹੀ ਗੁਨੁ ਤਿਨ ਹੀ ਪ੍ਰਭੁ ਜਾਤਾ ॥ ਜਿਸ ਕੀ ਮਾਨਿ ਲੇਇ ਸੁਖਦਾਤਾ ॥ ੧ ॥ ਰਹਾਉ ਦੂਜਾ ॥ ੩੬ ॥ ੧੦੫ ॥ ਗਉੜੀ ਮਹਲਾ ੫ ॥ ਆਪਨ ਤਨੁ ਨਹੀ ਜਾ ਕੋ ਦਰਬਾ ॥ ਰਾਕ ਮਿਲਖ ਨਹੀ ਆਪਨ ਦਰਬਾ ॥ ੧ ॥ ਆਪਨ ਨਹੀ ਕਾ ਕਉ ਲਪਟਾਇਓ ॥ ਆਪਨ ਨਾਮੁ ਸਤਿਗੁਰ ਤੇ ਪਾਇਓ ॥ ੧ ॥ ਰਹਾਉ ॥ ਸੁਤ ਬਨਿਤਾ ਆਪਨ ਨਹੀ ਭਾਈ ॥ ਇਸਟ ਮੀਤ ਆਪ ਬਾਪੁ ਨ ਮਾਈ ॥ ੨ ॥ ਸੁਇਨਾ ਰੂਪਾ ਫੁਨਿ ਨਹੀ ਦਾਮ ॥ ਹੈਵਰ ਗੈਵਰ ਆਪਨ ਨਹੀ ਕਾਮ ॥ ੩ ॥ ਕਹੁ ਨਾਨਕ ਜੋ ਗੁਰਿ ਬਖਸਿ ਮਿਲਾਇਆ ॥ ਤਿਸ ਕਾ ਸਭੁ ਕਿਛੁ ਜਿਸ ਕਾ ਹਰਿ ਰਾਇਆ ॥ ੪ ॥ ੩੭ ॥ ੧੦੬ ॥ ਗਉੜੀ ਮਹਲਾ ੫ ॥ ਗੁਰ ਕੇ ਚਰਣ ਊਪਰਿ ਮੇਰੇ ਮਾਥੇ ॥ ਤਾ ਤੇ ਦੁਖ ਮੇਰੇ ਸਗਲੇ ਲਾਥੇ ॥ ੧ ॥ ਸਤਿਗੁਰ ਅਪੁਨੇ ਕਉ ਕੁਰਬਾਨੀ ॥ ਆਤਮ ਚੀਨਿ ਪਰਮ ਰੰਗ ਮਾਨੀ ॥ ੧ ॥ ਰਹਾਉ ॥ ਚਰਣ ਰੇਣੁ ਗੁਰ ਕੀ ਮੁਖਿ ਲਾਗੀ ॥ ਅਹੁੰਬੁਧਿ ਤਿਨਿ ਸਗਲ ਤਿਆਗੀ ॥ ੨ ॥ ਗੁਰ ਕਾ ਸਬਦੁ ਲਗੋ ਮਨਿ ਮੀਠਾ ॥ ਪਾਰਬ੍ਰਹਮੁ ਤਾ ਤੇ ਮੋਹਿ ਡੀਠਾ ॥ ੩ ॥ ਗੁਰੁ ਸੁਖਦਾਤਾ ਗੁਰੁ ਕਰਤਾਰੁ ॥ ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥ ੪ ॥ ੩੮ ॥ ੧੦੭ ॥ ਗਉੜੀ ਮਹਲਾ ੫ ॥ ਰੇ ਮਨ ਮੇਰੇ ਤੂੰ ਤਾ ਕਉ ਆਹਿ ॥ ਜਾ ਕੈ ਊਣਾ ਕਛਹੂ ਨਾਹਿ ॥ ੧ ॥ ਹਰਿ ਸਾ ਪ੍ਰੀਤਮੁ ਕਰਿ ਮਨ ਮੀਤ ॥ ਪ੍ਰਾਨ ਅਧਾਰੁ ਰਾਖਹੁ ਸਦ ਚੀਤ ॥ ੧ ॥ ਰਹਾਉ ॥ ਰੇ ਮਨ ਮੇਰੇ ਤੂੰ ਤਾ ਕਉ ਸੇਵਿ ॥ ਆਦਿ ਪੁਰਖ ਅਪਰੰਪਰ ਦੇਵ ॥ ੨ ॥ ਤਿਸੁ ਊਪਰਿ ਮਨ ਕਰਿ ਤੂੰ ਆਸਾ ॥ ਆਦਿ ਜੁਗਾਦਿ ਜਾ ਕਾ ਭਰਵਾਸਾ ॥ ੩ ॥ ਜਾ ਕੀ ਪ੍ਰੀਤਿ ਸਦਾ ਸੁਖੁ ਹੋਇ ॥ ਨਾਨਕੁ ਗਾਵੈ ਗੁਰ ਮਿਲਿ ਸੋਇ ॥ ੪ ॥ ੩੯ ॥ ੧੦੮ ॥ ਗਉੜੀ ਮਹਲਾ ੫ ॥ ਮੀਤੁ ਕਰੈ ਸੋਈ ਹਮ ਮਾਨਾ ॥ ਮੀਤ ਕੇ ਕਰਤਬ ਕੁਸਲ ਸਮਾਨਾ ॥ ੧ ॥ ਏਕਾ ਟੇਕ ਮੇਰੈ ਮਨਿ ਚੀਤ ॥ ਜਿਸੁ ਕਿਛੁ ਕਰਣਾ ਸੁ ਹਮਰਾ ਮੀਤ ॥ ੧ ॥ ਰਹਾਉ ॥ ਮੀਤੁ ਹਮਾਰਾ ਵੇਪਰਵਾਹਾ ॥ ਗੁਰ ਕਿਰਪਾ ਤੇ ਮੋਹਿ ਅਸਨਾਹਾ ॥ ੨ ॥ ਮੀਤੁ ਹਮਾਰਾ ਅੰਤਰਜਾਮੀ ॥ ਸਮਰਥ ਪੁਰਖੁ ਪਾਰਬ੍ਰਹਮੁ ਸੁਆਮੀ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥