੧੮੮
ਹਮ ਦਾਸੇ ਤੁਮ ਠਾਕੁਰ ਮੇਰੇ ॥ ਮਾਨੁ ਮਹਤੁ ਨਾਨਕ ਪ੍ਰਭੁ ਤੇਰੇ ॥ ੪ ॥ ੪੦ ॥ ੧੦੯ ॥ ਗਉੜੀ ਮਹਲਾ ੫ ॥ ਜਾ ਕਉ ਤੁਮ ਭਏ ਸਮਰਥ ਅੰਗਾ ॥ ਤਾ ਕਉ ਕਛੁ ਨਾਹੀ ਕਾਲੰਗਾ ॥ ੧ ॥ ਮਾਧਉ ਜਾ ਕਉ ਹੈ ਆਸ ਤੁਮਾਰੀ ॥ ਤਾ ਕਉ ਕਛੁ ਨਾਹੀ ਸੰਸਾਰੀ ॥ ੧ ॥ ਰਹਾਉ ॥ ਜਾ ਕੈ ਹਿਰਦੈ ਠਾਕੁਰੁ ਹੋਇ ॥ ਤਾ ਕਉ ਸਹਸਾ ਨਾਹੀ ਕੋਇ ॥ ੨ ॥ ਜਾ ਕਉ ਤੁਮ ਦੀਨੀ ਪ੍ਰਭ ਧੀਰ ॥ ਤਾ ਕੈ ਨਿਕਟਿ ਨ ਆਵੈ ਪੀਰ ॥ ੩ ॥ ਕਹੁ ਨਾਨਕ ਮੈ ਸੋ ਗੁਰੁ ਪਾਇਆ ॥ ਪਾਰਬ੍ਰਹਮ ਪੂਰਨ ਦੇਖਾਇਆ ॥ ੪ ॥ ੪੧ ॥ ੧੧੦ ॥ ਗਉੜੀ ਮਹਲਾ ੫ ॥ ਦੁਲਭ ਦੇਹ ਪਾਈ ਵਡਭਾਗੀ ॥ ਨਾਮੁ ਨ ਜਪਹਿ ਤੇ ਆਤਮ ਘਾਤੀ ॥ ੧ ॥ ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥ ਨਾਮ ਬਿਹੂਨ ਜੀਵਨ ਕਉਨ ਕਾਮ ॥ ੧ ॥ ਰਹਾਉ ॥ ਖਾਤ ਪੀਤ ਖੇਲਤ ਹਸਤ ਬਿਸਥਾਰ ॥ ਕਵਨ ਅਰਥ ਮਿਰਤਕ ਸੀਗਾਰ ॥ ੨ ॥ ਜੋ ਨ ਸੁਨਹਿ ਜਸੁ ਪਰਮਾਨੰਦਾ ॥ ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥ ੩ ॥ ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥ ਕੇਵਲ ਨਾਮੁ ਰਿਦ ਮਾਹਿ ਸਮਾਇਆ ॥ ੪ ॥ ੪੨ ॥ ੧੧੧ ॥ ਗਉੜੀ ਮਹਲਾ ੫ ॥ ਕਾ ਕੀ ਮਾਈ ਕਾ ਕੋ ਬਾਪ ॥ ਨਾਮ ਧਾਰੀਕ ਝੂਠੇ ਸਭਿ ਸਾਕ ॥ ੧ ॥ ਕਾਹੇ ਕਉ ਮੂਰਖ ਭਖਲਾਇਆ ॥ ਮਿਲਿ ਸੰਜੋਗਿ ਹੁਕਮਿ ਤੂੰ ਆਇਆ ॥ ੧ ॥ ਰਹਾਉ ॥ ਏਕਾ ਮਾਟੀ ਏਕਾ ਜੋਤਿ ॥ ਏਕੋ ਪਵਨੁ ਕਹਾ ਕਉਨੁ ਰੋਤਿ ॥ ੨ ॥ ਮੇਰਾ ਮੇਰਾ ਕਰਿ ਬਿਲਲਾਹੀ ॥ ਮਰਣਹਾਰੁ ਇਹੁ ਜੀਅਰਾ ਨਾਹੀ ॥ ੩ ॥ ਕਹੁ ਨਾਨਕ ਗੁਰਿ ਖੋਲੇ ਕਪਾਟ ॥ ਮੁਕਤੁ ਭਏ ਬਿਨਸੇ ਭ੍ਰਮ ਥਾਟ ॥ ੪ ॥ ੪੩ ॥ ੧੧੨ ॥ ਗਉੜੀ ਮਹਲਾ ੫ ॥ ਵਡੇ ਵਡੇ ਜੋ ਦੀਸਹਿ ਲੋਗ ॥ ਤਿਨ ਕਉ ਬਿਆਪੈ ਚਿੰਤਾ ਰੋਗ ॥ ੧ ॥ ਕਉਨ ਵਡਾ ਮਾਇਆ ਵਡਿਆਈ ॥ ਸੋ ਵਡਾ ਜਿਨਿ ਰਾਮ ਲਿਵ ਲਾਈ ॥ ੧ ॥ ਰਹਾਉ ॥ ਭੂਮੀਆ ਭੂਮਿ ਊਪਰਿ ਨਿਤ ਲੁਝੈ ॥ ਛੋਡਿ ਚਲੈ ਤ੍ਰਿਸਨਾ ਨਹੀ ਬੁਝੈ ॥ ੨ ॥ ਕਹੁ ਨਾਨਕ ਇਹੁ ਤਤੁ ਬੀਚਾਰਾ ॥ ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥ ੩ ॥ ੪੪ ॥ ੧੧੩ ॥ ਗਉੜੀ ਮਹਲਾ ੫ ॥ ਪੂਰਾ ਮਾਰਗੁ ਪੂਰਾ ਇਸਨਾਨੁ ॥ ਸਭੁ ਕਿਛੁ ਪੂਰਾ ਹਿਰਦੈ ਨਾਮੁ ॥ ੧ ॥ ਪੂਰੀ ਰਹੀ ਜਾ ਪੂਰੈ ਰਾਖੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥ ੧ ॥ ਰਹਾਉ ॥ ਪੂਰਾ ਸੁਖੁ ਪੂਰਾ ਸੰਤੋਖੁ ॥ ਪੂਰਾ ਤਪੁ ਪੂਰਨ ਰਾਜੁ ਜੋਗੁ ॥ ੨ ॥ ਹਰਿ ਕੈ ਮਾਰਗਿ ਪਤਿਤ ਪੁਨੀਤ ॥ ਪੂਰੀ ਸੋਭਾ ਪੂਰਾ ਲੋਕੀਕ ॥ ੩ ॥ ਕਰਣਹਾਰੁ ਸਦ ਵਸੈ ਹਦੂਰਾ ॥ ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ॥ ੪ ॥ ੪੫ ॥ ੧੧੪ ॥ ਗਉੜੀ ਮਹਲਾ ੫ ॥ ਸੰਤ ਕੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥