੧੮੯
ਧੂਰਿ ਮਿਟੇ ਅਘ ਕੋਟ ॥ ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥ ੧ ॥ ਸੰਤ ਕਾ ਦਰਸੁ ਪੂਰਨ ਇਸਨਾਨੁ ॥ ਸੰਤ ਕ੍ਰਿਪਾ ਤੇ ਜਪੀਐ ਨਾਮੁ ॥ ੧ ॥ ਰਹਾਉ ॥ ਸੰਤ ਕੈ ਸੰਗਿ ਮਿਟਿਆ ਅਹੰਕਾਰੁ ॥ ਦ੍ਰਿਸਟਿ ਆਵੈ ਸਭੁ ਏਕੰਕਾਰੁ ॥ ੨ ॥ ਸੰਤ ਸੁਪ੍ਰਸੰਨ ਆਏ ਵਸਿ ਪੰਚਾ ॥ ਅੰਮ੍ਰਿਤ ਨਾਮੁ ਰਿਦੈ ਲੈ ਸੰਚਾ ॥ ੩ ॥ ਕਹੁ ਨਾਨਕ ਜਾ ਕਾ ਪੂਰਾ ਕਰਮ ॥ ਤਿਸੁ ਭੇਟੇ ਸਾਧੂ ਕੇ ਚਰਨ ॥ ੪ ॥ ੪੬ ॥ ੧੧੫ ॥ ਗਉੜੀ ਮਹਲਾ ੫ ॥ ਹਰਿ ਗੁਣ ਜਪਤ ਕਮਲੁ ਪਰਗਾਸੈ ॥ ਹਰਿ ਸਿਮਰਤ ਤ੍ਰਾਸ ਸਭ ਨਾਸੈ ॥ ੧ ॥ ਸਾ ਮਤਿ ਪੂਰੀ ਜਿਤੁ ਹਰਿ ਗੁਣ ਗਾਵੈ ॥ ਵਡੈ ਭਾਗਿ ਸਾਧੂ ਸੰਗੁ ਪਾਵੈ ॥ ੧ ॥ ਰਹਾਉ ॥ ਸਾਧਸੰਗਿ ਪਾਈਐ ਨਿਧਿ ਨਾਮਾ ॥ ਸਾਧਸੰਗਿ ਪੂਰਨ ਸਭਿ ਕਾਮਾ ॥ ੨ ॥ ਹਰਿ ਕੀ ਭਗਤਿ ਜਨਮੁ ਪਰਵਾਨੁ ॥ ਗੁਰ ਕਿਰਪਾ ਤੇ ਨਾਮੁ ਵਖਾਣੁ ॥ ੩ ॥ ਕਹੁ ਨਾਨਕ ਸੋ ਜਨੁ ਪਰਵਾਨੁ ॥ ਜਾ ਕੈ ਰਿਦੈ ਵਸੈ ਭਗਵਾਨੁ ॥ ੪ ॥ ੪੭ ॥ ੧੧੬ ॥ ਗਉੜੀ ਮਹਲਾ ੫ ॥ ਏਕਸੁ ਸਿਉ ਜਾ ਕਾ ਮਨੁ ਰਾਤਾ ॥ ਵਿਸਰੀ ਤਿਸੈ ਪਰਾਈ ਤਾਤਾ ॥ ੧ ॥ ਬਿਨੁ ਗੋਬਿੰਦ ਨ ਦੀਸੈ ਕੋਈ ॥ ਕਰਨ ਕਰਾਵਨ ਕਰਤਾ ਸੋਈ ॥ ੧ ॥ ਰਹਾਉ ॥ ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ ॥ ਸੋ ਜਨੁ ਇਤ ਉਤ ਕਤਹਿ ਨ ਡੋਲੈ ॥ ੨ ॥ ਜਾ ਕੈ ਹਰਿ ਧਨੁ ਸੋ ਸਚ ਸਾਹੁ ॥ ਗੁਰਿ ਪੂਰੈ ਕਰਿ ਦੀਨੋ ਵਿਸਾਹੁ ॥ ੩ ॥ ਜੀਵਨ ਪੁਰਖੁ ਮਿਲਿਆ ਹਰਿ ਰਾਇਆ ॥ ਕਹੁ ਨਾਨਕ ਪਰਮ ਪਦੁ ਪਾਇਆ ॥ ੪ ॥ ੪੮ ॥ ੧੧੭ ॥ ਗਉੜੀ ਮਹਲਾ ੫ ॥ ਨਾਮੁ ਭਗਤ ਕੈ ਪ੍ਰਾਨ ਅਧਾਰੁ ॥ ਨਾਮੋ ਧਨੁ ਨਾਮੋ ਬਿਉਹਾਰੁ ॥ ੧ ॥ ਨਾਮ ਵਡਾਈ ਜਨੁ ਸੋਭਾ ਪਾਏ ॥ ਕਰਿ ਕਿਰਪਾ ਜਿਸੁ ਆਪਿ ਦਿਵਾਏ ॥ ੧ ॥ ਰਹਾਉ ॥ ਨਾਮੁ ਭਗਤ ਕੈ ਸੁਖ ਅਸਥਾਨੁ ॥ ਨਾਮ ਰਤੁ ਸੋ ਭਗਤੁ ਪਰਵਾਨੁ ॥ ੨ ॥ ਹਰਿ ਕਾ ਨਾਮੁ ਜਨ ਕਉ ਧਾਰੈ ॥ ਸਾਸਿ ਸਾਸਿ ਜਨੁ ਨਾਮੁ ਸਮਾਰੈ ॥ ੩ ॥ ਕਹੁ ਨਾਨਕ ਜਿਸੁ ਪੂਰਾ ਭਾਗੁ ॥ ਨਾਮ ਸੰਗਿ ਤਾ ਕਾ ਮਨੁ ਲਾਗੁ ॥ ੪ ॥ ੪੯ ॥ ੧੧੮ ॥ ਗਉੜੀ ਮਹਲਾ ੫ ॥ ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ॥ ਤਬ ਤੇ ਧਾਵਤੁ ਮਨੁ ਤ੍ਰਿਪਤਾਇਆ ॥ ੧ ॥ ਸੁਖ ਬਿਸ੍ਰਾਮੁ ਪਾਇਆ ਗੁਣ ਗਾਇ ॥ ਸ੍ਰਮੁ ਮਿਟਿਆ ਮੇਰੀ ਹਤੀ ਬਲਾਇ ॥ ੧ ॥ ਰਹਾਉ ॥ ਚਰਨ ਕਮਲ ਅਰਾਧਿ ਭਗਵੰਤਾ ॥ ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ ॥ ੨ ॥ ਸਭ ਤਜਿ ਅਨਾਥੁ ਏਕ ਸਰਣਿ ਆਇਓ ॥ ਊਚ ਅਸਥਾਨੁ ਤਬ ਸਹਜੇ ਪਾਇਓ ॥ ੩ ॥ ਦੂਖੁ ਦਰਦੁ ਭਰਮੁ ਭਉ ਨਸਿਆ ॥ ਕਰਣਹਾਰੁ ਨਾਨਕ ਮਨਿ ਬਸਿਆ ॥ ੪ ॥ ੫੦ ॥ ੧੧੯ ॥ ਗਉੜੀ ਮਹਲਾ ੫ ॥ ਕਰ ਕਰਿ ਟਹਲ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥