੧੯੦
ਰਸਨਾ ਗੁਣ ਗਾਵਉ ॥ ਚਰਨ ਠਾਕੁਰ ਕੈ ਮਾਰਗਿ ਧਾਵਉ ॥ ੧ ॥ ਭਲੋ ਸਮੋ ਸਿਮਰਨ ਕੀ ਬਰੀਆ ॥ ਸਿਮਰਤ ਨਾਮੁ ਭੈ ਪਾਰਿ ਉਤਰੀਆ ॥ ੧ ॥ ਰਹਾਉ ॥ ਨੇਤ੍ਰ ਸੰਤਨ ਕਾ ਦਰਸਨੁ ਪੇਖੁ ॥ ਪ੍ਰਭ ਅਵਿਨਾਸੀ ਮਨ ਮਹਿ ਲੇਖੁ ॥ ੨ ॥ ਸੁਣਿ ਕੀਰਤਨੁ ਸਾਧ ਪਹਿ ਜਾਇ ॥ ਜਨਮ ਮਰਣ ਕੀ ਤ੍ਰਾਸ ਮਿਟਾਇ ॥ ੩ ॥ ਚਰਣ ਕਮਲ ਠਾਕੁਰ ਉਰਿ ਧਾਰਿ ॥ ਦੁਲਭ ਦੇਹ ਨਾਨਕ ਨਿਸਤਾਰਿ ॥ ੪ ॥ ੫੧ ॥ ੧੨੦ ॥ ਗਉੜੀ ਮਹਲਾ ੫ ॥ ਜਾ ਕਉ ਅਪਨੀ ਕਿਰਪਾ ਧਾਰੈ ॥ ਸੋ ਜਨੁ ਰਸਨਾ ਨਾਮੁ ਉਚਾਰੈ ॥ ੧ ॥ ਹਰਿ ਬਿਸਰਤ ਸਹਸਾ ਦੁਖੁ ਬਿਆਪੈ ॥ ਸਿਮਰਤ ਨਾਮੁ ਭਰਮੁ ਭਉ ਭਾਗੈ ॥ ੧ ॥ ਰਹਾਉ ॥ ਹਰਿ ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ ॥ ਤਿਸੁ ਜਨ ਦੂਖੁ ਨਿਕਟਿ ਨਹੀ ਆਵੈ ॥ ੨ ॥ ਹਰਿ ਕੀ ਟਹਲ ਕਰਤ ਜਨੁ ਸੋਹੈ ॥ ਤਾ ਕਉ ਮਾਇਆ ਅਗਨਿ ਨ ਪੋਹੈ ॥ ੩ ॥ ਮਨਿ ਤਨਿ ਮੁਖਿ ਹਰਿ ਨਾਮੁ ਦਇਆਲ ॥ ਨਾਨਕ ਤਜੀਅਲੇ ਅਵਰਿ ਜੰਜਾਲ ॥ ੪ ॥ ੫੨ ॥ ੧੨੧ ॥ ਗਉੜੀ ਮਹਲਾ ੫ ॥ ਛਾਡਿ ਸਿਆਨਪ ਬਹੁ ਚਤੁਰਾਈ ॥ ਗੁਰ ਪੂਰੇ ਕੀ ਟੇਕ ਟਿਕਾਈ ॥ ੧ ॥ ਦੁਖ ਬਿਨਸੇ ਸੁਖ ਹਰਿ ਗੁਣ ਗਾਇ ॥ ਗੁਰੁ ਪੂਰਾ ਭੇਟਿਆ ਲਿਵ ਲਾਇ ॥ ੧ ॥ ਰਹਾਉ ॥ ਹਰਿ ਕਾ ਨਾਮੁ ਦੀਓ ਗੁਰਿ ਮੰਤ੍ਰੁ ॥ ਮਿਟੇ ਵਿਸੂਰੇ ਉਤਰੀ ਚਿੰਤ ॥ ੨ ॥ ਅਨਦ ਭਏ ਗੁਰ ਮਿਲਤ ਕ੍ਰਿਪਾਲ ॥ ਕਰਿ ਕਿਰਪਾ ਕਾਟੇ ਜਮ ਜਾਲ ॥ ੩ ॥ ਕਹੁ ਨਾਨਕ ਗੁਰੁ ਪੂਰਾ ਪਾਇਆ ॥ ਤਾ ਤੇ ਬਹੁਰਿ ਨ ਬਿਆਪੈ ਮਾਇਆ ॥ ੪ ॥ ੫੩ ॥ ੧੨੨ ॥ ਗਉੜੀ ਮਹਲਾ ੫ ॥ ਰਾਖਿ ਲੀਆ ਗੁਰ ਪੂਰੈ ਆਪਿ ॥ ਮਨਮੁਖ ਕਉ ਲਾਗੋ ਸੰਤਾਪੁ ॥ ੧ ॥ ਗੁਰੂ ਗੁਰੂ ਜਪਿ ਮੀਤ ਹਮਾਰੇ ॥ ਮੁਖ ਊਜਲ ਹੋਵਹਿ ਦਰਬਾਰੇ ॥ ੧ ॥ ਰਹਾਉ ॥ ਗੁਰ ਕੇ ਚਰਣ ਹਿਰਦੈ ਵਸਾਇ ॥ ਦੁਖ ਦੁਸਮਨ ਤੇਰੀ ਹਤੈ ਬਲਾਇ ॥ ੨ ॥ ਗੁਰ ਕਾ ਸਬਦੁ ਤੇਰੈ ਸੰਗਿ ਸਹਾਈ ॥ ਦਇਆਲ ਭਏ ਸਗਲੇ ਜੀਅ ਭਾਈ ॥ ੩ ॥ ਗੁਰਿ ਪੂਰੈ ਜਬ ਕਿਰਪਾ ਕਰੀ ॥ ਭਨਤਿ ਨਾਨਕ ਮੇਰੀ ਪੂਰੀ ਪਰੀ ॥ ੪ ॥ ੫੪ ॥ ੧੨੩ ॥ ਗਉੜੀ ਮਹਲਾ ੫ ॥ ਅਨਿਕ ਰਸਾ ਖਾਏ ਜੈਸੇ ਢੋਰ ॥ ਮੋਹ ਕੀ ਜੇਵਰੀ ਬਾਧਿਓ ਚੋਰ ॥ ੧ ॥ ਮਿਰਤਕ ਦੇਹ ਸਾਧਸੰਗ ਬਿਹੂਨਾ ॥ ਆਵਤ ਜਾਤ ਜੋਨੀ ਦੁਖ ਖੀਨਾ ॥ ੧ ॥ ਰਹਾਉ ॥ ਅਨਿਕ ਬਸਤ੍ਰ ਸੁੰਦਰ ਪਹਿਰਾਇਆ ॥ ਜਿਉ ਡਰਨਾ ਖੇਤ ਮਾਹਿ ਡਰਾਇਆ ॥ ੨ ॥ ਸਗਲ ਸਰੀਰ ਆਵਤ ਸਭ ਕਾਮ ॥ ਨਿਹਫਲ ਮਾਨੁਖੁ ਜਪੈ ਨਹੀ ਨਾਮ ॥ ੩ ॥ ਕਹੁ ਨਾਨਕ ਜਾ ਕਉ ਭਏ ਦਇਆਲਾ ॥ ਸਾਧਸੰਗਿ ਮਿਲਿ ਭਜਹਿ ਗੋੁਪਾਲਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥