੧੯੧
੪ ॥ ੫੫ ॥ ੧੨੪ ॥ ਗਉੜੀ ਮਹਲਾ ੫ ॥ ਕਲਿ ਕਲੇਸ ਗੁਰ ਸਬਦਿ ਨਿਵਾਰੇ ॥ ਆਵਣ ਜਾਣ ਰਹੇ ਸੁਖ ਸਾਰੇ ॥ ੧ ॥ ਭੈ ਬਿਨਸੇ ਨਿਰਭਉ ਹਰਿ ਧਿਆਇਆ ॥ ਸਾਧਸੰਗਿ ਹਰਿ ਕੇ ਗੁਣ ਗਾਇਆ ॥ ੧ ॥ ਰਹਾਉ ॥ ਚਰਨ ਕਵਲ ਰਿਦ ਅੰਤਰਿ ਧਾਰੇ ॥ ਅਗਨਿ ਸਾਗਰ ਗੁਰਿ ਪਾਰਿ ਉਤਾਰੇ ॥ ੨ ॥ ਬੂਡਤ ਜਾਤ ਪੂਰੈ ਗੁਰਿ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥ ੩ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਿਸੁ ਭੇਟਤ ਗਤਿ ਭਈ ਹਮਾਰੀ ॥ ੪ ॥ ੫੬ ॥ ੧੨੫ ॥ ਗਉੜੀ ਮਹਲਾ ੫ ॥ ਸਾਧਸੰਗਿ ਤਾ ਕੀ ਸਰਨੀ ਪਰਹੁ ॥ ਮਨੁ ਤਨੁ ਅਪਨਾ ਆਗੈ ਧਰਹੁ ॥ ੧ ॥ ਅੰਮ੍ਰਿਤ ਨਾਮੁ ਪੀਵਹੁ ਮੇਰੇ ਭਾਈ ॥ ਸਿਮਰਿ ਸਿਮਰਿ ਸਭ ਤਪਤਿ ਬੁਝਾਈ ॥ ੧ ॥ ਰਹਾਉ ॥ ਤਜਿ ਅਭਿਮਾਨੁ ਜਨਮ ਮਰਣੁ ਨਿਵਾਰਹੁ ॥ ਹਰਿ ਕੇ ਦਾਸ ਕੇ ਚਰਣ ਨਮਸਕਾਰਹੁ ॥ ੨ ॥ ਸਾਸਿ ਸਾਸਿ ਪ੍ਰਭੁ ਮਨਹਿ ਸਮਾਲੇ ॥ ਸੋ ਧਨੁ ਸੰਚਹੁ ਜੋ ਚਾਲੈ ਨਾਲੇ ॥ ੩ ॥ ਤਿਸਹਿ ਪਰਾਪਤਿ ਜਿਸੁ ਮਸਤਕਿ ਭਾਗੁ ॥ ਕਹੁ ਨਾਨਕ ਤਾ ਕੀ ਚਰਣੀ ਲਾਗੁ ॥ ੪ ॥ ੫੭ ॥ ੧੨੬ ॥ ਗਉੜੀ ਮਹਲਾ ੫ ॥ ਸੂਕੇ ਹਰੇ ਕੀਏ ਖਿਨ ਮਾਹੇ ॥ ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥ ੧ ॥ ਕਾਟੇ ਕਸਟ ਪੂਰੇ ਗੁਰਦੇਵ ॥ ਸੇਵਕ ਕਉ ਦੀਨੀ ਅਪੁਨੀ ਸੇਵ ॥ ੧ ॥ ਰਹਾਉ ॥ ਮਿਟਿ ਗਈ ਚਿੰਤ ਪੁਨੀ ਮਨ ਆਸਾ ॥ ਕਰੀ ਦਇਆ ਸਤਿਗੁਰਿ ਗੁਣਤਾਸਾ ॥ ੨ ॥ ਦੁਖ ਨਾਠੇ ਸੁਖ ਆਇ ਸਮਾਏ ॥ ਢੀਲ ਨ ਪਰੀ ਜਾ ਗੁਰਿ ਫੁਰਮਾਏ ॥ ੩ ॥ ਇਛ ਪੁਨੀ ਪੂਰੇ ਗੁਰ ਮਿਲੇ ॥ ਨਾਨਕ ਤੇ ਜਨ ਸੁਫਲ ਫਲੇ ॥ ੪ ॥ ੫੮ ॥ ੧੨੭ ॥ ਗਉੜੀ ਮਹਲਾ ੫ ॥ ਤਾਪ ਗਏ ਪਾਈ ਪ੍ਰਭਿ ਸਾਂਤਿ ॥ ਸੀਤਲ ਭਏ ਕੀਨੀ ਪ੍ਰਭ ਦਾਤਿ ॥ ੧ ॥ ਪ੍ਰਭ ਕਿਰਪਾ ਤੇ ਭਏ ਸੁਹੇਲੇ ॥ ਜਨਮ ਜਨਮ ਕੇ ਬਿਛੁਰੇ ਮੇਲੇ ॥ ੧ ॥ ਰਹਾਉ ॥ ਸਿਮਰਤ ਸਿਮਰਤ ਪ੍ਰਭ ਕਾ ਨਾਉ ॥ ਸਗਲ ਰੋਗ ਕਾ ਬਿਨਸਿਆ ਥਾਉ ॥ ੨ ॥ ਸਹਜਿ ਸੁਭਾਇ ਬੋਲੈ ਹਰਿ ਬਾਣੀ ॥ ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥ ੩ ॥ ਦੂਖੁ ਦਰਦੁ ਜਮੁ ਨੇੜਿ ਨ ਆਵੈ ॥ ਕਹੁ ਨਾਨਕ ਜੋ ਹਰਿ ਗੁਨ ਗਾਵੈ ॥ ੪ ॥ ੫੯ ॥ ੧੨੮ ॥ ਗਉੜੀ ਮਹਲਾ ੫ ॥ ਭਲੇ ਦਿਨਸ ਭਲੇ ਸੰਜੋਗ ॥ ਜਿਤੁ ਭੇਟੇ ਪਾਰਭ੍ਰਹਮ ਨਿਰਜੋਗ ॥ ੧ ॥ ਓਹ ਬੇਲਾ ਕਉ ਹਉ ਬਲਿ ਜਾਉ ॥ ਜਿਤੁ ਮੇਰਾ ਮਨੁ ਜਪੈ ਹਰਿ ਨਾਉ ॥ ੧ ॥ ਰਹਾਉ ॥ ਸਫਲ ਮੂਰਤੁ ਸਫਲ ਓਹ ਘਰੀ ॥ ਜਿਤੁ ਰਸਨਾ ਉਚਰੈ ਹਰਿ ਹਰੀ ॥ ੨ ॥ ਸਫਲੁ ਓਹੁ ਮਾਥਾ ਸੰਤ ਨਮਸਕਾਰਸਿ ॥ ਚਰਣ ਪੁਨੀਤ ਚਲਹਿ ਹਰਿ ਮਾਰਗਿ ॥ ੩ ॥ ਕਹੁ ਨਾਨਕ ਭਲਾ ਮੇਰਾ ਕਰਮ ॥ ਜਿਤੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥