੧੯੨
ਭੇਟੇ ਸਾਧੂ ਕੇ ਚਰਨ ॥ ੪ ॥ ੬੦ ॥ ੧੨੯ ॥ ਗਉੜੀ ਮਹਲਾ ੫ ॥ ਗੁਰ ਕਾ ਸਬਦੁ ਰਾਖੁ ਮਨ ਮਾਹਿ ॥ ਨਾਮੁ ਸਿਮਰਿ ਚਿੰਤਾ ਸਭ ਜਾਹਿ ॥ ੧ ॥ ਬਿਨੁ ਭਗਵੰਤ ਨਾਹੀ ਅਨ ਕੋਇ ॥ ਮਾਰੈ ਰਾਖੈ ਏਕੋ ਸੋਇ ॥ ੧ ॥ ਰਹਾਉ ॥ ਗੁਰ ਕੇ ਚਰਣ ਰਿਦੈ ਉਰਿ ਧਾਰਿ ॥ ਅਗਨਿ ਸਾਗਰੁ ਜਪਿ ਉਤਰਹਿ ਪਾਰਿ ॥ ੨ ॥ ਗੁਰ ਮੂਰਤਿ ਸਿਉ ਲਾਇ ਧਿਆਨੁ ॥ ਈਹਾ ਊਹਾ ਪਾਵਹਿ ਮਾਨੁ ॥ ੩ ॥ ਸਗਲ ਤਿਆਗਿ ਗੁਰ ਸਰਣੀ ਆਇਆ ॥ ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥ ੪ ॥ ੬੧ ॥ ੧੩੦ ॥ ਗਉੜੀ ਮਹਲਾ ੫ ॥ ਜਿਸੁ ਸਿਮਰਤ ਦੂਖੁ ਸਭ ਜਾਇ ॥ ਨਾਮੁ ਰਤਨੁ ਵਸੈ ਮਨਿ ਆਇ ॥ ੧ ॥ ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥ ਸਾਧੂ ਜਨ ਰਾਮੁ ਰਸਨ ਵਖਾਣੀ ॥ ੧ ॥ ਰਹਾਉ ॥ ਇਕਸੁ ਬਿਨੁ ਨਾਹੀ ਦੂਜਾ ਕੋਇ ॥ ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥ ੨ ॥ ਸਾਜਨੁ ਮੀਤੁ ਸਖਾ ਕਰਿ ਏਕੁ ॥ ਹਰਿ ਹਰਿ ਅਖਰ ਮਨ ਮਹਿ ਲੇਖੁ ॥ ੩ ॥ ਰਵਿ ਰਹਿਆ ਸਰਬਤ ਸੁਆਮੀ ॥ ਗੁਣ ਗਾਵੈ ਨਾਨਕੁ ਅੰਤਰਜਾਮੀ ॥ ੪ ॥ ੬੨ ॥ ੧੩੧ ॥ ਗਉੜੀ ਮਹਲਾ ੫ ॥ ਭੈ ਮਹਿ ਰਚਿਓ ਸਭੁ ਸੰਸਾਰਾ ॥ ਤਿਸੁ ਭਉ ਨਾਹੀ ਜਿਸੁ ਨਾਮੁ ਅਧਾਰਾ ॥ ੧ ॥ ਭਉ ਨ ਵਿਆਪੈ ਤੇਰੀ ਸਰਣਾ ॥ ਜੋ ਤੁਧੁ ਭਾਵੈ ਸੋਈ ਕਰਣਾ ॥ ੧ ॥ ਰਹਾਉ ॥ ਸੋਗ ਹਰਖ ਮਹਿ ਆਵਣ ਜਾਣਾ ॥ ਤਿਨਿ ਸੁਖੁ ਪਾਇਆ ਜੋ ਪ੍ਰਭ ਭਾਣਾ ॥ ੨ ॥ ਅਗਨਿ ਸਾਗਰੁ ਮਹਾ ਵਿਆਪੈ ਮਾਇਆ ॥ ਸੋ ਸੀਤਲ ਜਿਨ ਸਤਿਗੁਰੁ ਪਾਇਆ ॥ ੩ ॥ ਰਾਖਿ ਲੇਇ ਪ੍ਰਭ ਰਾਖਨਹਾਰਾ ॥ ਕਹੁ ਨਾਨਕ ਕਿਆ ਜੰਤ ਵਿਚਾਰਾ ॥ ੪ ॥ ੬੩ ॥ ੧੩੨ ॥ ਗਉੜੀ ਮਹਲਾ ੫ ॥ ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥ ਤੁਮਰੀ ਕ੍ਰਿਪਾ ਤੇ ਦਰਗਹ ਥਾਉ ॥ ੧ ॥ ਤੁਝ ਬਿਨੁ ਪਾਰਬ੍ਰਹਮ ਨਹੀ ਕੋਇ ॥ ਤੁਮਰੀ ਕ੍ਰਿਪਾ ਤੇ ਸਦਾ ਸੁਖੁ ਹੋਇ ॥ ੧ ॥ ਰਹਾਉ ॥ ਤੁਮ ਮਨਿ ਵਸੇ ਤਉ ਦੂਖੁ ਨ ਲਾਗੈ ॥ ਤੁਮਰੀ ਕ੍ਰਿਪਾ ਤੇ ਭ੍ਰਮ ਭਉ ਭਾਗੈ ॥ ੨ ॥ ਪਾਰਬ੍ਰਹਮ ਅਪਰੰਪਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ੩ ॥ ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ ॥ ਨਾਨਕ ਨਾਮੁ ਮਿਲੈ ਸਚੁ ਰਾਸਿ ॥ ੪ ॥ ੬੪ ॥ ੧੩੩ ॥ ਗਉੜੀ ਮਹਲਾ ੫ ॥ ਕਣ ਬਿਨਾ ਜੈਸੇ ਥੋਥਰ ਤੁਖਾ ॥ ਨਾਮ ਬਿਹੂਨ ਸੂਨੇ ਸੇ ਮੁਖਾ ॥ ੧ ॥ ਹਰਿ ਹਰਿ ਨਾਮੁ ਜਪਹੁ ਨਿਤ ਪ੍ਰਾਣੀ ॥ ਨਾਮ ਬਿਹੂਨ ਧ੍ਰਿਗੁ ਦੇਹ ਬਿਗਾਨੀ ॥ ੧ ॥ ਰਹਾਉ ॥ ਨਾਮ ਬਿਨਾ ਨਾਹੀ ਮੁਖਿ ਭਾਗੁ ॥ ਭਰਤ ਬਿਹੂਣ ਕਹਾ ਸੋਹਾਗੁ ॥ ੨ ॥ ਨਾਮੁ ਬਿਸਾਰਿ ਲਗੈ ਅਨ ਸੁਆਇ ॥ ਤਾ ਕੀ ਆਸ ਨ ਪੂਜੈ ਕਾਇ ॥ ੩ ॥ ਕਰਿ ਕਿਰਪਾ ਪ੍ਰਭ ਅਪਨੀ ਦਾਤਿ ॥ ਨਾਨਕ ਨਾਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥