੧੯੩
ਜਪੈ ਦਿਨ ਰਾਤਿ ॥ ੪ ॥ ੬੫ ॥ ੧੩੪ ॥ ਗਉੜੀ ਮਹਲਾ ੫ ॥ ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥ ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥ ੧ ॥ ਪਾਰਬ੍ਰਹਮ ਪੂਰਨ ਜਨ ਓਟ ॥ ਤੇਰੀ ਸਰਣਿ ਉਧਰਹਿ ਜਨ ਕੋਟਿ ॥ ੧ ॥ ਰਹਾਉ ॥ ਜੇਤੇ ਜੀਅ ਤੇਤੇ ਸਭਿ ਤੇਰੇ ॥ ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥ ੨ ॥ ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਚਿ ਸਮਾਣਾ ॥ ੩ ॥ ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥ ਨਾਨਕ ਸਿਮਰੈ ਨਾਮੁ ਨਿਧਾਨੁ ॥ ੪ ॥ ੬੬ ॥ ੧੩੫ ॥ ਗਉੜੀ ਮਹਲਾ ੫ ॥ ਤਾ ਕਾ ਦਰਸੁ ਪਾਈਐ ਵਡਭਾਗੀ ॥ ਜਾ ਕੀ ਰਾਮ ਨਾਮਿ ਲਿਵ ਲਾਗੀ ॥ ੧ ॥ ਜਾ ਕੈ ਹਰਿ ਵਸਿਆ ਮਨ ਮਾਹੀ ॥ ਤਾ ਕਉ ਦੂਖੁ ਸੁਪਨੈ ਭੀ ਨਾਹੀ ॥ ੧ ॥ ਰਹਾਉ ॥ ਸਰਬ ਨਿਧਾਨ ਰਾਖੇ ਜਨ ਮਾਹਿ ॥ ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥ ੨ ॥ ਜਨ ਕੀ ਮਹਿਮਾ ਕਥੀ ਨ ਜਾਇ ॥ ਪਾਰਬ੍ਰਹਮੁ ਜਨੁ ਰਹਿਆ ਸਮਾਇ ॥ ੩ ॥ ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥ ਦਾਸ ਕੀ ਧੂਰਿ ਨਾਨਕ ਕਉ ਦੀਜੈ ॥ ੪ ॥ ੬੭ ॥ ੧੩੬ ॥ ਗਉੜੀ ਮਹਲਾ ੫ ॥ ਹਰਿ ਸਿਮਰਤ ਤੇਰੀ ਜਾਇ ਬਲਾਇ ॥ ਸਰਬ ਕਲਿਆਣ ਵਸੈ ਮਨਿ ਆਇ ॥ ੧ ॥ ਭਜੁ ਮਨ ਮੇਰੇ ਏਕੋ ਨਾਮ ॥ ਜੀਅ ਤੇਰੇ ਕੈ ਆਵੈ ਕਾਮ ॥ ੧ ॥ ਰਹਾਉ ॥ ਰੈਣਿ ਦਿਨਸੁ ਗੁਣ ਗਾਉ ਅਨੰਤਾ ॥ ਗੁਰ ਪੂਰੇ ਕਾ ਨਿਰਮਲ ਮੰਤਾ ॥ ੨ ॥ ਛੋਡਿ ਉਪਾਵ ਏਕ ਟੇਕ ਰਾਖੁ ॥ ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥ ੩ ॥ ਬਿਖਮ ਸਾਗਰੁ ਤੇਈ ਜਨ ਤਰੇ ॥ ਨਾਨਕ ਜਾ ਕਉ ਨਦਰਿ ਕਰੇ ॥ ੪ ॥ ੬੮ ॥ ੧੩੭ ॥ ਗਉੜੀ ਮਹਲਾ ੫ ॥ ਹਿਰਦੈ ਚਰਨ ਕਮਲ ਪ੍ਰਭ ਧਾਰੇ ॥ ਪੂਰੇ ਸਤਿਗੁਰ ਮਿਲਿ ਨਿਸਤਾਰੇ ॥ ੧ ॥ ਗੋਵਿੰਦ ਗੁਣ ਗਾਵਹੁ ਮੇਰੇ ਭਾਈ ॥ ਮਿਲਿ ਸਾਧੂ ਹਰਿ ਨਾਮੁ ਧਿਆਈ ॥ ੧ ॥ ਰਹਾਉ ॥ ਦੁਲਭ ਦੇਹ ਹੋਈ ਪਰਵਾਨੁ ॥ ਸਤਿਗੁਰ ਤੇ ਪਾਇਆ ਨਾਮ ਨੀਸਾਨੁ ॥ ੨ ॥ ਹਰਿ ਸਿਮਰਤ ਪੂਰਨ ਪਦੁ ਪਾਇਆ ॥ ਸਾਧਸੰਗਿ ਭੈ ਭਰਮ ਮਿਟਾਇਆ ॥ ੩ ॥ ਜਤ ਕਤ ਦੇਖਉ ਤਤ ਰਹਿਆ ਸਮਾਇ ॥ ਨਾਨਕ ਦਾਸ ਹਰਿ ਕੀ ਸਰਣਾਇ ॥ ੪ ॥ ੬੯ ॥ ੧੩੮ ॥ ਗਉੜੀ ਮਹਲਾ ੫ ॥ ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥ ਜਪਿ ਜਪਿ ਜੀਵਾ ਸਤਿਗੁਰ ਨਾਉ ॥ ੧ ॥ ਪਾਰਬ੍ਰਹਮ ਪੂਰਨ ਗੁਰਦੇਵ ॥ ਕਰਿ ਕਿਰਪਾ ਲਾਗਉ ਤੇਰੀ ਸੇਵ ॥ ੧ ॥ ਰਹਾਉ ॥ ਚਰਨ ਕਮਲ ਹਿਰਦੈ ਉਰ ਧਾਰੀ ॥ ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥ ੨ ॥ ਸਫਲ ਜਨਮੁ ਹੋਵੈ ਪਰਵਾਣੁ ॥ ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥ ੩ ॥ ਸੰਤ ਧੂਰਿ ਪਾਈਐ ਵਡਭਾਗੀ ॥ ਨਾਨਕ ਗੁਰ ਭੇਟਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥