੧੯੪
ਹਰਿ ਸਿਉ ਲਿਵ ਲਾਗੀ ॥ ੪ ॥ ੭੦ ॥ ੧੩੯ ॥ ਗਉੜੀ ਮਹਲਾ ੫ ॥ ਕਰੈ ਦੁਹਕਰਮ ਦਿਖਾਵੈ ਹੋਰੁ ॥ ਰਾਮ ਕੀ ਦਰਗਹ ਬਾਧਾ ਚੋਰੁ ॥ ੧ ॥ ਰਾਮੁ ਰਮੈ ਸੋਈ ਰਾਮਾਣਾ ॥ ਜਲਿ ਥਲਿ ਮਹੀਅਲਿ ਏਕੁ ਸਮਾਣਾ ॥ ੧ ॥ ਰਹਾਉ ॥ ਅੰਤਰਿ ਬਿਖੁ ਮੁਖਿ ਅੰਮ੍ਰਿਤ ਸੁਣਾਵੈ ॥ ਜਮ ਪੁਰਿ ਬਾਧਾ ਚੋਟਾ ਖਾਵੈ ॥ ੨ ॥ ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥ ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥ ੩ ॥ ਅੰਤਰਿ ਸਾਚਿ ਨਾਮਿ ਰਸਿ ਰਾਤਾ ॥ ਨਾਨਕ ਤਿਸੁ ਕਿਰਪਾਲੁ ਬਿਧਾਤਾ ॥ ੪ ॥ ੭੧ ॥ ੧੪੦ ॥ ਗਉੜੀ ਮਹਲਾ ੫ ॥ ਰਾਮ ਰੰਗੁ ਕਦੇ ਉਤਰਿ ਨ ਜਾਇ ॥ ਗੁਰੁ ਪੂਰਾ ਜਿਸੁ ਦੇਇ ਬੁਝਾਇ ॥ ੧ ॥ ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥ ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥ ੧ ॥ ਰਹਾਉ ॥ ਸੰਤਹ ਸੰਗਿ ਬੈਸਿ ਗੁਨ ਗਾਇ ॥ ਤਾ ਕਾ ਰੰਗੁ ਨ ਉਤਰੈ ਜਾਇ ॥ ੨ ॥ ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥ ਆਨ ਰੰਗ ਫੀਕੇ ਸਭ ਮਾਇਆ ॥ ੩ ॥ ਗੁਰਿ ਰੰਗੇ ਸੇ ਭਏ ਨਿਹਾਲ ॥ ਕਹੁ ਨਾਨਕ ਗੁਰ ਭਏ ਹੈ ਦਇਆਲ ॥ ੪ ॥ ੭੨ ॥ ੧੪੧ ॥ ਗਉੜੀ ਮਹਲਾ ੫ ॥ ਸਿਮਰਤ ਸੁਆਮੀ ਕਿਲਵਿਖ ਨਾਸੇ ॥ ਸੂਖ ਸਹਜ ਆਨੰਦ ਨਿਵਾਸੇ ॥ ੧ ॥ ਰਾਮ ਜਨਾ ਕਉ ਰਾਮ ਭਰੋਸਾ ॥ ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥ ੧ ॥ ਰਹਾਉ ॥ ਸਾਧਸੰਗਿ ਕਛੁ ਭਉ ਨ ਭਰਾਤੀ ॥ ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥ ੨ ॥ ਕਰਿ ਕਿਰਪਾ ਪ੍ਰਭ ਬੰਧਨ ਛੋਟ ॥ ਚਰਣ ਕਮਲ ਕੀ ਦੀਨੀ ਓਟ ॥ ੩ ॥ ਕਹੁ ਨਾਨਕ ਮਨਿ ਭਈ ਪਰਤੀਤਿ ॥ ਨਿਰਮਲ ਜਸੁ ਪੀਵਹਿ ਜਨ ਨੀਤਿ ॥ ੪ ॥ ੭੩ ॥ ੧੪੨ ॥ ਗਉੜੀ ਮਹਲਾ ੫ ॥ ਹਰਿ ਚਰਣੀ ਜਾ ਕਾ ਮਨੁ ਲਾਗਾ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥ ੧ ॥ ਹਰਿ ਧਨ ਕੋ ਵਾਪਾਰੀ ਪੂਰਾ ॥ ਜਿਸਹਿ ਨਿਵਾਜੇ ਸੋ ਜਨੁ ਸੂਰਾ ॥ ੧ ॥ ਰਹਾਉ ॥ ਜਾ ਕਉ ਭਏ ਕ੍ਰਿਪਾਲ ਗੁਸਾਈ ॥ ਸੇ ਜਨ ਲਾਗੇ ਗੁਰ ਕੀ ਪਾਈ ॥ ੨ ॥ ਸੂਖ ਸਹਜ ਸਾਂਤਿ ਆਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥ ੩ ॥ ਨਾਮ ਰਾਸਿ ਸਾਧਸੰਗਿ ਖਾਟੀ ॥ ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥ ੪ ॥ ੭੪ ॥ ੧੪੩ ॥ ਗਉੜੀ ਮਹਲਾ ੫ ॥ ਹਰਿ ਸਿਮਰਤ ਸਬਿ ਮਿਟਹਿ ਕਲੇਸ ॥ ਚਰਣ ਕਮਲ ਮਨ ਮਹਿ ਪਰਵੇਸ ॥ ੧ ॥ ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥ ੧ ॥ ਰਹਾਉ ॥ ਸੂਖ ਸਹਜ ਰਸ ਮਹਾ ਅਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥ ੨ ॥ ਕਾਮ ਕ੍ਰੋਧ ਲੋਭ ਮਦ ਖੋਏ ॥ ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥ ੩ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕ ਦੀਜੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥