੧੯੫
ਸਾਧ ਰਵਾਲਾ ॥ ੪ ॥ ੭੫ ॥ ੧੪੪ ॥ ਗਉੜੀ ਮਹਲਾ ੫ ॥ ਜਿਸ ਕਾ ਦੀਆ ਪੈਨੈ ਖਾਇ ॥ ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥ ੧॥ ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥ ਕਉਡੀ ਬਦਲੇ ਰਤਨੁ ਤਿਆਗਹਿ ॥ ੧ ॥ ਰਹਾਉ ॥ ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥ ਦਾਸਿ ਸਲਾਮੁ ਕਰਤ ਕਤ ਸੋਭਾ ॥ ੨ ॥ ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥ ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥ ੩ ॥ ਕਹੁ ਨਾਨਕ ਹਮ ਲੂਣ ਹਰਾਮੀ ॥ ਬਖਸਿ ਲੇਹੁ ਪ੍ਰਭ ਅੰਤਰਜਾਮੀ ॥ ੪ ॥ ੭੬ ॥ ੧੪੫ ॥ ਗਉੜੀ ਮਹਲਾ ੫ ॥ ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥ ਸਗਲ ਤੀਰਥ ਮਜਨ ਇਸਨਾਨੁ ॥ ੧ ॥ ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥ ਕੋਟਿ ਜਨਮ ਕੀ ਮਲੁ ਲਹਿ ਜਾਈ ॥ ੧ ॥ ਰਹਾਉ ॥ ਹਰਿ ਕੀ ਕਥਾ ਰਿਦ ਮਾਹਿ ਬਸਾਈ ॥ ਮਨ ਬਾਂਛਤ ਸਗਲੇ ਫਲ ਪਾਈ ॥ ੨ ॥ ਜੀਵਨ ਮਰਣੁ ਜਨਮੁ ਪਰਵਾਨੁ ॥ ਜਾ ਕੈ ਰਿਦੈ ਵਸੈ ਭਗਵਾਨੁ ॥ ੩ ॥ ਕਹੁ ਨਾਨਕ ਸੇਈ ਜਨ ਪੂਰੇ ॥ ਜਿਨਾ ਪਰਾਪਤਿ ਸਾਧੂ ਧੂਰੇ ॥ ੪ ॥ ੭੭ ॥ ੧੪੬ ॥ ਗਉੜੀ ਮਹਲਾ ੫ ॥ ਖਾਦਾ ਪੈਨਦਾ ਮੂਕਰਿ ਪਾਇ ॥ ਤਿਸ ਨੋ ਜੋਹਹਿ ਦੂਤ ਧਰਮਰਾਇ ॥ ੧ ॥ ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ ॥ ਕੋਟਿ ਜਨਮ ਭਰਮਹਿ ਬਹੁ ਜੂਨਾ ॥ ੧ ॥ ਰਹਾਉ ॥ ਸਾਕਤ ਕੀ ਆਸੀ ਹੈ ਰੀਤਿ ॥ ਜੋ ਕਿਛੁ ਕਰੈ ਸਗਲ ਬਿਪਰੀਤਿ ॥ ੨ ॥ ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥ ਸੋਈ ਠਾਕੁਰੁ ਮਨਹੁ ਬਿਸਾਰਿਆ ॥ ੩ ॥ ਬਧੇ ਬਿਕਾਰ ਲਿਖੇ ਬਹੁ ਕਾਗਰ ॥ ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥ ੪ ॥ ਪਾਰਬ੍ਰਹਮ ਤੇਰੀ ਸਰਣਾਇ ॥ ਬੰਧਨ ਕਾਟਿ ਤਰੈ ਹਰਿ ਨਾਇ ॥ ੧ ॥ ਰਹਾਉ ਦੂਜਾ ॥ ੭੮ ॥ ੧੪੭ ॥ ਗਉੜੀ ਮਹਲਾ ੫ ॥ ਅਪਨੇ ਲੋਭ ਕਉ ਕੀਨੋ ਮੀਤੁ ॥ ਸਗਲ ਮਨੋਰਥ ਮੁਕਤਿ ਪਦੁ ਦੀਤੁ ॥ ੧ ॥ ਐਸਾ ਮੀਤੁ ਕਰਹੁ ਸਭੁ ਕੋਇ ॥ ਜਾ ਤੇ ਬਿਰਥਾ ਕੋਇ ਨ ਹੋਇ ॥ ੧ ॥ ਰਹਾਉ ॥ ਅਪੁਨੈ ਸੁਆਇ ਰਿਦੈ ਲੈ ਧਾਰਿਆ ॥ ਦੂਖ ਦਰਦ ਰੋਗ ਸਗਲ ਬਿਦਾਰਿਆ ॥ ੨ ॥ ਰਸਨਾ ਗੀਧੀ ਬੋਲਤ ਰਾਮ ॥ ਪੂਰਨ ਹੋਏ ਸਗਲੇ ਕਾਮ ॥ ੩ ॥ ਅਨਿਕ ਬਾਰ ਨਾਨਕ ਬਲਿਹਾਰਾ ॥ ਸਫਲ ਦਰਸਨੁ ਗੋਬਿੰਦੁ ਹਮਾਰਾ ॥ ੪ ॥ ੭੯ ॥ ੧੪੮ ॥ ਗਉੜੀ ਮਹਲਾ ੫ ॥ ਕੋਟਿ ਬਿਘਨ ਹਿਰੇ ਖਿਨ ਮਾਹਿ ॥ ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥ ੧ ॥ ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥ ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥ ੧ ॥ ਰਹਾਉ ॥ ਸਰਬ ਕਲਿਆਣ ਸੁਖ ਸਹਜ ਨਿਧਾਨ ॥ ਜਾ ਕੈ ਰਿਦੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥