੧੯੬
ਵਸਹਿ ਭਗਵਾਨ ॥ ੨ ॥ ਅਉਖਧ ਮੰਤ੍ਰ ਤੰਤ ਸਭਿ ਛਾਰੁ ॥ ਕਰਣੈਹਾਰੁ ਰਿਦੇ ਮਹਿ ਧਾਰੁ ॥ ੩ ॥ ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥ ਕਹੁ ਨਾਨਕ ਅਟਲ ਇਹੁ ਧਰਮੁ ॥ ੪ ॥ ੮੦ ॥ ੧੪੯ ॥ ਗਉੜੀ ਮਹਲਾ ੫ ॥ ਕਰਿ ਕਿਰਪਾ ਭੇਟੇ ਗੁਰ ਸੋਈ ॥ ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥ ੧ ॥ ਰਾਮ ਰਮਣ ਤਰਣ ਭੈ ਸਾਗਰ ॥ ਸਰਣਿ ਸੂਰ ਫਾਰੇ ਜਮ ਕਾਗਰ ॥ ੧ ॥ ਰਹਾਉ ॥ ਸਤਿਗੁਰ ਮੰਤ੍ਰੁ ਦੀਓ ਹਰਿ ਨਾਮ ॥ ਇਹ ਆਸਰ ਪੂਰਨ ਭਏ ਕਾਮ ॥ ੨ ॥ ਜਪ ਤਪ ਸੰਜਮ ਪੂਰੀ ਵਡਿਆਈ ॥ ਗੁਰ ਕਿਰਪਾਲ ਹਰਿ ਭਏ ਸਹਾਈ ॥ ੩ ॥ ਮਾਨ ਮੋਹ ਖੋਏ ਗੁਰਿ ਭਰਮ ॥ ਪੇਖੁ ਨਾਨਕ ਪਸਰੇ ਪਾਰਬ੍ਰਹਮ ॥ ੪ ॥ ੮੧ ॥ ੧੫੦ ॥ ਗਉੜੀ ਮਹਲਾ ੫ ॥ ਬਿਖੈ ਰਾਜ ਤੇ ਅੰਧੁਲਾ ਭਾਰੀ ॥ ਦੁਖਿ ਲਾਗੈ ਰਾਮ ਨਾਮੁ ਚਿਤਾਰੀ ॥ ੧ ॥ ਤੇਰੇ ਦਾਸ ਕਉ ਤੁਹੀ ਵਡਿਆਈ ॥ ਮਾਇਆ ਮਗਨੁ ਨਰਕਿ ਲੈ ਜਾਈ ॥ ੧ ॥ ਰਹਾਉ ॥ ਰੋਗ ਗਿਰਸਤ ਚਿਤਾਰੇ ਨਾਉ ॥ ਬਿਖੁ ਮਾਤੇ ਕਾ ਠਉਰ ਨ ਠਾਉ ॥ ੨ ॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਆਨ ਸੁਖਾ ਨਹੀ ਆਵਹਿ ਚੀਤਿ ॥ ੩ ॥ ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥ ਮਿਲੁ ਨਾਨਕ ਹਰਿ ਅੰਤਰਜਾਮੀ ॥ ੪ ॥ ੮੨ ॥ ੧੫੧ ॥ ਗਉੜੀ ਮਹਲਾ ੫ ॥ ਆਠ ਪਹਰ ਸੰਗੀ ਬਟਵਾਰੇ ॥ ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥ ੧ ॥ ਐਸਾ ਹਰਿ ਰਸੁ ਰਮਹੁ ਸਭੁ ਕੋਇ ॥ ਸਰਬ ਕਲਾ ਪੂਰਨ ਪ੍ਰਭੁ ਸੋਇ ॥ ੧ ॥ ਰਹਾਉ ॥ ਮਹਾ ਤਪਤਿ ਸਾਗਰ ਸੰਸਾਰ ॥ ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥ ੨ ॥ ਅਨਿਕ ਬੰਧਨ ਤੋਰੇ ਨਹੀ ਜਾਹਿ ॥ ਸਿਮਰਤ ਨਾਮ ਮੁਕਤਿ ਫਲ ਪਾਹਿ ॥ ੩ ॥ ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥ ਕਰਿ ਕਿਰਪਾ ਨਾਨਕ ਗੁਣ ਗਾਹਿ ॥ ੪ ॥ ੮੩ ॥ ੧੫੨ ॥ ਗਉੜੀ ਮਹਲਾ ੫ ॥ ਥਾਤੀ ਪਾਈ ਹਰਿ ਕੋ ਨਾਮਿ ॥ ਬਿਚਰੁ ਸੰਸਾਰ ਪੂਰਨ ਸਭਿ ਕਾਮ ॥ ੧ ॥ ਵਡਭਾਗੀ ਹਰਿ ਕੀਰਤਨੁ ਗਾਈਐ ॥ ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥ ੧ ॥ ਰਹਾਉ ॥ ਹਰਿ ਕੇ ਚਰਣ ਹਿਰਦੈ ਉਰਿ ਧਾਰਿ ॥ ਭਵ ਸਾਗਰੁ ਚੜਿ ਉਤਰਹਿ ਪਾਰਿ ॥ ੨ ॥ ਸਾਧੂ ਸੰਗੁ ਕਰਹੁ ਸਭੁ ਕੋਇ ॥ ਸਦਾ ਕਲਿਆਣ ਫਿਰਿ ਦੂਖੁ ਨ ਹੋਇ ॥ ੩ ॥ ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ ॥ ਨਾਨਕ ਦਰਗਹ ਪਾਈਐ ਮਾਨੁ ॥ ੪ ॥ ੮੪ ॥ ੧੫੩ ॥ ਗਉੜੀ ਮਹਲਾ ੫ ॥ ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤ ॥ ਭ੍ਰਮ ਬਿਨਸੇ ਗਾਏ ਗੁਣ ਨੀਤ ॥ ੧ ॥ ਊਠਤ ਸੋਵਤ ਹਰਿ ਸੰਗਿ ਪਹਰੂਆ ॥ ਜਾ ਕੈ ਸਿਮਰਣਿ ਜਮ ਨਹੀ ਡਰੂਆ ॥ ੧ ॥ ਰਹਾਉ ॥ ਚਰਣ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥