੧੯੭
ਕਮਲ ਪ੍ਰਭ ਰਿਦੈ ਨਿਵਾਸੁ ॥ ਸਗਲ ਦੂਖ ਕਾ ਹੋਇਆ ਨਾਸੁ ॥ ੨ ॥ ਆਸਾ ਮਾਣੁ ਤਾਣੁ ਧਨੁ ਏਕ ॥ ਸਾਚੇ ਸਾਹ ਕੀ ਮਨ ਮਹਿ ਟੇਕ ॥ ੩ ॥ ਮਹਾ ਗਰੀਬ ਜਨ ਸਾਧ ਅਨਾਥ ॥ ਨਾਨਕ ਪ੍ਰਭਿ ਰਾਖੇ ਦੇ ਹਾਥ ॥ ੪ ॥ ੮੫ ॥ ੧੫੪ ॥ ਗਉੜੀ ਮਹਲਾ ੫ ॥ ਹਰਿ ਹਰਿ ਨਾਮਿ ਮਜਨੁ ਕਰਿ ਸੂਚੇ ॥ ਕੋਟਿ ਗ੍ਰਹਣ ਪੁੰਨ ਫਲ ਮੂਚੇ ॥ ੧ ॥ ਰਹਾਉ ॥ ਹਰਿ ਕੇ ਚਰਣ ਰਿਦੇ ਮਹਿ ਬਸੇ ॥ ਜਨਮ ਜਨਮ ਕੇ ਕਿਲਵਿਖ ਨਸੇ ॥ ੧ ॥ ਸਾਧਸੰਗਿ ਕੀਰਤਨ ਫਲੁ ਪਾਇਆ ॥ ਜਮ ਕਾ ਮਾਰਗੁ ਦ੍ਰਿਸਟਿ ਨ ਆਇਆ ॥ ੨ ॥ ਮਨ ਬਚ ਕ੍ਰਮ ਗੋਵਿੰਦ ਅਧਾਰੁ ॥ ਤਾ ਤੇ ਛੁਟਿਓ ਬਿਖੁ ਸੰਸਾਰੁ ॥ ੩ ॥ ਕਰਿ ਕਿਰਪਾ ਪ੍ਰਭਿ ਕੀਨੋ ਅਪਨਾ ॥ ਨਾਨਕ ਜਾਪੁ ਜਪੇ ਹਰਿ ਜਪਨਾ ॥ ੪ ॥ ੮੬ ॥ ੧੫੫ ॥ ਗਉੜੀ ਮਹਲਾ ੫ ॥ ਪਉ ਸਰਣਾਈ ਜਿਨਿ ਹਰਿ ਜਾਤੇ ॥ ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥ ੧ ॥ ਭੈ ਭੰਜਨ ਪ੍ਰਭ ਮਨਿ ਨ ਬਸਾਹੀ ॥ ਡਰਪਤ ਡਰਪਤ ਜਨਮ ਬਹੁਤੁ ਜਾਹੀ ॥ ੧ ॥ ਰਹਾਉ ॥ ਜਾ ਕੈ ਰਿਦੈ ਬਸਿਓ ਹਰਿ ਨਾਮ ॥ ਸਗਲ ਮਨੋਰਥ ਤਾ ਕੇ ਪੂਰਨ ਕਾਮ ॥ ੨ ॥ ਜਨਮੁ ਜਰਾ ਮਿਰਤੁ ਜਿਸੁ ਵਾਸਿ ॥ ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥ ੩ ॥ ਮੀਤੁ ਸਾਜਨੁ ਸਖਾ ਪ੍ਰਭ ਏਕ ॥ ਨਾਮੁ ਸੁਆਮੀ ਕਾ ਨਾਨਕ ਟੇਕ ॥ ੪ ॥ ੮੭ ॥ ੧੫੬ ॥ ਗਉੜੀ ਮਹਲਾ ੫ ॥ ਬਾਹਰਿ ਰਾਖਿਓ ਰਿਦੈ ਸਮਾਲਿ ॥ ਘਰਿ ਆਏ ਗੋਵਿੰਦ ਲੈ ਨਾਲਿ ॥ ੧ ॥ ਹਰਿ ਹਰਿ ਨਾਮੁ ਸੰਤਨ ਕੈ ਸੰਗਿ ॥ ਮਨੁ ਤਨੁ ਰਾਤਾ ਰਾਮ ਕੈ ਰੰਗਿ ॥ ੧ ॥ ਰਹਾਉ ॥ ਗੁਰ ਪਰਸਾਦੀ ਸਾਗਰੁ ਤਰਿਆ ॥ ਜਨਮ ਜਨਮ ਕੇ ਕਿਲਵਿਖ ਸਭਿ ਹਿਰਿਆ ॥ ੨ ॥ ਸੋਭਾ ਸੁਰਤਿ ਨਾਮਿ ਭਗਵੰਤੁ ॥ ਪੂਰੇ ਗੁਰ ਕਾ ਨਿਰਮਲ ਮੰਤੁ ॥ ੩ ॥ ਚਰਣ ਕਮਲ ਹਿਰਦੇ ਮਹਿ ਜਾਪੁ ॥ ਨਾਨਕੁ ਪੇਖਿ ਜੀਵੈ ਪਰਤਾਪੁ ॥ ੪ ॥ ੮੮ ॥ ੧੫੭ ॥ ਗਉੜੀ ਮਹਲਾ ੫ ॥ ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ ॥ ਕੁਸਲ ਖੇਮ ਪ੍ਰਭਿ ਆਪਿ ਬਸਾਏ ॥ ੧ ॥ ਰਹਾਉ ॥ ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥ ਕੋਟਿ ਅਨੰਦ ਜਹ ਹਰਿ ਗੁਨ ਗਾਹੀ ॥ ੨ ॥ ਹਰਿ ਬਿਸਰਿਐ ਦੁਖ ਰੋਗ ਘਨੇਰੇ ॥ ਪ੍ਰਭ ਸੇਵਾ ਜਮੁ ਲਗੈ ਨ ਨੇਰੇ ॥ ੨ ॥ ਸੋ ਵਡਭਾਗੀ ਨਿਹਚਲ ਥਾਨੁ ॥ ਜਹ ਜਪੀਐ ਪ੍ਰਭ ਕੇਵਲ ਨਾਮੁ ॥ ੩ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ॥ ਨਾਨਕ ਕਉ ਮਿਲਿਆ ਅੰਤਰਜਾਮੀ ॥ ੪ ॥ ੮੯ ॥ ੧੫੮ ॥ ਗਉੜੀ ਮਹਲਾ ੫ ॥ ਜੋ ਪ੍ਰਾਣੀ ਗੋਵਿੰਦੁ ਧਿਆਵੈ ॥ ਪੜਿਆ ਅਣਪੜਿਆ ਪਰਮ ਗਤਿ ਪਾਵੈ ॥ ੧ ॥ ਸਾਧੂ ਸੰਗਿ ਸਿਮਰਿ ਗੋਪਾਲ ॥ ਬਿਨੁ ਨਾਵੈ ਝੂਠਾ ਧਨੁ ਮਾਲੁ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥