੧੯੮
ਰੂਪਵੰਤੁ ਸੋ ਚਤੁਰੁ ਸਿਆਣਾ ॥ ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥ ੨ ॥ ਜਗ ਮਹਿ ਆਇਆ ਸੋ ਪਰਵਾਣੁ ॥ ਘਟਿ ਘਟਿ ਅਪਣਾ ਸੁਆਮੀ ਜਾਣੁ ॥ ੩ ॥ ਕਹੁ ਨਾਨਕ ਜਾ ਕੇ ਪੂਰਨ ਭਾਗ ॥ ਹਰਿ ਚਰਣੀ ਤਾ ਕਾ ਮਨੁ ਲਾਗ ॥ ੪ ॥ ੯੦ ॥ ੧੫੯ ॥ ਗਉੜੀ ਮਹਲਾ ੫ ॥ ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥ ਓਹੁ ਬਿਖਈ ਓਸੁ ਰਾਮ ਕੋ ਰੰਗੁ ॥ ੧ ॥ ਰਹਾਉ ॥ ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥ ਜਿਉ ਕਾਪੁਰਖੁ ਪੁਚਾਰੈ ਨਾਰੀ ॥ ੧ ॥ ਬੈਲ ਕਉ ਨੇਤ੍ਰਾ ਪਾਇ ਦੁਹਾਵੈ ॥ ਗਊ ਚਰਿ ਸਿੰਘ ਪਾਛੈ ਪਾਵੈ ॥ ੨ ॥ ਗਾਡਰ ਲੇ ਕਾਮਧੇਨੁ ਕਰਿ ਪੂਜੀ ॥ ਸਉਦੇ ਕਉ ਧਾਵੈ ਬਿਨੁ ਪੂੰਜੀ ॥ ੩ ॥ ਨਾਨਕ ਰਾਮ ਨਾਮੁ ਜਪਿ ਚੀਤ ॥ ਸੋਮਰਿ ਸੁਆਮੀ ਹਰਿ ਸਾ ਮੀਤ ॥ ੪ ॥ ੯੧ ॥ ੧੬੦ ॥ ਗਉੜੀ ਮਹਲਾ ੫ ॥ ਸਾ ਸਤਿ ਨਿਰਮਲ ਕਹੀਅਤ ਧੀਰ ॥ ਰਾਮ ਰਸਾਇਣੁ ਪੀਵਤ ਬੀਰ ॥ ੧ ॥ ਹਰਿ ਕੇ ਚਰਣ ਹਿਰਦੈ ਕਰਿ ਓਟ ॥ ਜਨਮ ਮਰਣ ਤੇ ਹੋਵਤ ਛੋਟ ॥ ੧ ॥ ਰਹਾਉ ॥ ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥ ਰਾਮ ਰੰਗਿ ਨਿਰਮਲ ਪਰਤਾਪੁ ॥ ੨ ॥ ਸਾਧਸੰਗਿ ਮਿਟਿ ਜਾਤ ਬਿਕਾਰ ॥ ਸਭ ਤੇ ਊਚ ਏਹੋ ਉਪਕਾਰ ॥ ੩ ॥ ਪ੍ਰੇਮ ਭਗਤਿ ਰਾਤੇ ਗੋਪਾਲ ॥ ਨਾਨਕ ਜਾਚੈ ਸਾਧ ਰਵਾਲ ॥ ੪ ॥ ੯੨ ॥ ੧੬੧ ॥ ਗਉੜੀ ਮਹਲਾ ੫ ॥ ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ ॥ ਮੇਲਿ ਲਏ ਪੂਰਨ ਵਡਭਾਗੀ ॥ ੧ ॥ ਰਹਾਉ ॥ ਭਰਤਾ ਪੇਖਿ ਬਿਗਸੈ ਜਿਉ ਨਾਰੀ ॥ ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥ ੧ ॥ ਪੂਤ ਪੇਖਿ ਜਿਉ ਜੀਵਤ ਮਾਤਾ ॥ ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥ ੨ ॥ ਲੋਭੀ ਅਨਦੁ ਕਰੈ ਪੇਖਿ ਧਨਾ ॥ ਜਨ ਚਰਨ ਕਮਲ ਸਿਉ ਲਾਗੋ ਮਨਾ ॥ ੩ ॥ ਬਿਸਰੁ ਨਹੀ ਇਕੁ ਤਿਲੁ ਦਾਤਾਰ ॥ ਨਾਨਕ ਕੋ ਪ੍ਰਭ ਪ੍ਰਾਨ ਅਧਾਰ ॥ ੪ ॥ ੯੩ ॥ ੧੬੨ ॥ ਗਉੜੀ ਮਹਲਾ ੫ ॥ ਰਾਮ ਰਸਾਇਣਿ ਜੋ ਜਨ ਗੀਧੇ ॥ ਚਰਨ ਕਮਲ ਪ੍ਰੇਮ ਭਗਤੀ ਬੀਧੇ ॥ ੧ ॥ ਰਹਾਉ ॥ ਆਨ ਰਸਾ ਦੀਸਹਿ ਸਭਿ ਛਾਰੁ ॥ ਨਾਮ ਬਿਨਾ ਨਿਹਫਲ ਸੰਸਾਰ ॥ ੧ ॥ ਅੰਧ ਕੂਪ ਤੇ ਕਾਢੇ ਆਪਿ ॥ ਗੁਣ ਗੋਵਿੰਦ ਅਚਰਜ ਪਰਤਾਪ ॥ ੨ ॥ ਵਣਿ ਤ੍ਰਿਣਿ ਤ੍ਰਿਭਵਣਿ ਪੂਰਨ ਗੋਪਾਲ ॥ ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥ ੩ ॥ ਕਹੁ ਨਾਨਕ ਸਾ ਕਥਨੀ ਸਾਰੁ ॥ ਮਾਨਿ ਲੇਤੁ ਜਿਸੁ ਸਿਰਜਨਹਾਰੁ ॥ ੪ ॥ ੯੪ ॥ ੧੬੩ ॥ ਗਉੜੀ ਮਹਲਾ ੫ ॥ ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ ॥ ਝੋਲਿ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥ ੧ ॥ ਰਹਾਉ ॥ ਨਿਰਮਲ ਉਦਕੁ ਗੋਵਿੰਦ ਕਾ ਨਾਮ ॥ ਮਜਨੁ ਕਰਤ ਪੂਰਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥