੧੯੯
ਸਭਿ ਕਾਮ ॥ ੧ ॥ ਸੰਤਸੰਗਿ ਤਹ ਗੋਸਟਿ ਹੋਇ ॥ ਕੋਟਿ ਜਨਮ ਕੇ ਕਿਲਵਿਖ ਖੋਇ ॥ ੨ ॥ ਸਿਮਰਹਿ ਸਾਧ ਕਰਹਿ ਆਨੰਦੁ ॥ ਮਨਿ ਤਨਿ ਰਵਿਆ ਪਰਮਾਨੰਦੁ ॥ ੩ ॥ ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥ ਨਾਨਕ ਦਾਸ ਤਿਸਹਿ ਕੁਰਬਾਨ ॥ ੪ ॥ ੯੫ ॥ ੧੬੪ ॥ ਗਉੜੀ ਮਹਲਾ ੫ ॥ ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥ ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥ ੧ ॥ ਰਹਾਉ ॥ ਏਕੋ ਸਿਮਰਿ ਨ ਦੂਜਾ ਭਾਉ ॥ ਸੰਤਸੰਗਿ ਜਪਿ ਕੇਵਲ ਨਾਉ ॥ ੧ ॥ ਕਰਮ ਧਰਮ ਨੇਮ ਬ੍ਰਤ ਪੂਜਾ ॥ ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥ ੨ ॥ ਤਾ ਕੀ ਪੂਰਨ ਹੋਈ ਘਾਲ ॥ ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥ ੩ ॥ ਸੋ ਬੈਸਨੋ ਹੈ ਅਪਰ ਅਪਾਰੁ ॥ ਕਹੁ ਨਾਨਕ ਜਿਨਿ ਤਜੇ ਬਿਕਾਰ ॥ ੪ ॥ ੯੬ ॥ ੧੬੫ ॥ ਗਉੜੀ ਮਹਲਾ ੫ ॥ ਜੀਵਤ ਛਾਡਿ ਜਾਹਿ ਦੇਵਾਨੇ ॥ ਮੁਇਆ ਉਨ ਤੇ ਕੋ ਵਰਸਾਂਨੇ ॥ ੧ ॥ ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥ ਕਾਹੂ ਕਾਜ ਨ ਆਵਤ ਬਿਖਿਆ ॥ ੧ ॥ ਰਹਾਉ ॥ ਬਿਖੈ ਠਗਉਰੀ ਜਿਨਿ ਜਿਨਿ ਖਾਈ ॥ ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥ ੨ ॥ ਦਾਰਨ ਦੁਖ ਦੁਤਰ ਸੰਸਾਰੁ ॥ ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥ ੩ ॥ ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥ ਰਾਮ ਨਾਮ ਨਾਨਕ ਆਰਾਧਿ ॥ ੪ ॥ ੯੭ ॥ ੧੬੬ ॥ ਗਉੜੀ ਮਹਲਾ ੫ ॥ ਗਰੀਬਾ ਉਪਰਿ ਜਿ ਖਿੰਜੈ ਦਾੜੀ ॥ ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥ ਪੂਰਾ ਨਿਆਉ ਕਰੇ ਕਰਤਾਰੁ ॥ ਅਪੁਨੇ ਦਾਸ ਕਉ ਰਾਖਨਹਾਰੁ ॥ ੧ ॥ ਰਹਾਉ ॥ ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥ ਨਿੰਦਕੁ ਮੁਆ ਉਪਜਿ ਵਡ ਤਾਪੁ ॥ ੨ ॥ ਤਿਨਿ ਮਾਰਿਆ ਜਿ ਰਖੈ ਨ ਕੋਇ ॥ ਆਗੈ ਪਾਛੈ ਮੰਦੀ ਸੋਇ ॥ ੩ ॥ ਅਪੁਨੇ ਦਾਸ ਰਾਖੈ ਕੰਠਿ ਲਾਇ ॥ ਸਰਣਿ ਨਾਨਕ ਹਰਿ ਨਾਮੁ ਧਿਆਇ ॥ ੪ ॥ ੯੮ ॥ ੧੬੭ ॥ ਗਉੜੀ ਮਹਲਾ ੫ ॥ ਮਹਜਰੁ ਝੂਠਾ ਕੀਤੋਨੁ ਆਪਿ ॥ ਪਾਪੀ ਕਉ ਲਾਗਾ ਸੰਤਾਪੁ ॥ ੧ ॥ ਜਿਸਹਿ ਸਹਾਈ ਗੋਬਿਦੁ ਮੇਰਾ ॥ ਤਿਸੁ ਕਉ ਜਮੁ ਨਹੀ ਆਵੈ ਨੇਰਾ ॥ ੧ ॥ ਰਹਾਉ ॥ ਸਾਚੀ ਦਰਗਹ ਬੋਲੈ ਕੂੜੁ ॥ ਸਿਰੁ ਹਾਥ ਪਛੋੜੈ ਅੰਧਾ ਮੂੜੁ ॥ ੨ ॥ ਰੋਗ ਬਿਆਪੇ ਕਰਦੇ ਪਾਪ ॥ ਅਦਲੀ ਹੋਇ ਬੈਠਾ ਪ੍ਰਭੁ ਆਪਿ ॥ ੩ ॥ ਅਪਨ ਕਮਾਇਐ ਆਪੇ ਬਾਧੇ ॥ ਦਰਬੁ ਗਇਆ ਸਭੁ ਜੀਅ ਕੈ ਸਾਥੈ ॥ ੪ ॥ ਨਾਨਕ ਸਰਨਿ ਪਰੇ ਦਰਬਾਰਿ ॥ ਰਾਖੀ ਪੈਜ ਮੇਰੈ ਕਰਤਾਰਿ ॥ ੫ ॥ ੯੯ ॥ ੧੬੮ ॥ ਗਉੜੀ ਮਹਲਾ ੫ ॥ ਜਨ ਕੀ ਧੂਰਿ ਮਨ ਮੀਠ ਖਟਾਨੀ ॥ ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥