੨੦੦
ਅਹੰਬੁਧਿ ਮਨ ਪੂਰਿ ਥਿਧਾਈ ॥ ਸਾਧ ਧੂਰਿ ਕਰਿ ਸੁਧ ਮੰਜਾਈ ॥ ੧ ॥ ਅਨਿਕ ਜਲਾ ਜੇ ਧੋਵੈ ਦੇਹੀ ॥ ਮੈਲੁ ਨ ਉਤਰੈ ਸੁਧੁ ਨ ਤੇਹੀ ॥ ੨ ॥ ਸਤਿਗੁਰੁ ਭੇਟਿਓ ਸਦਾ ਕ੍ਰਿਪਾਲ ॥ ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥ ੩ ॥ ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥ ਪ੍ਰੇਮ ਭਗਤਿ ਨਾਨਕ ਗੁਣ ਗਾਉ ॥ ੪ ॥ ੧੦੦ ॥ ੧੬੯ ॥ ਗਉੜੀ ਮਹਲਾ ੫ ॥ ਜੀਵਨ ਪਦਵੀ ਹਰਿ ਕੇ ਦਾਸ ॥ ਜਿਨ ਮਿਲਿਆ ਆਤਮ ਪਰਗਾਸੁ ॥ ੧ ॥ ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥ ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥ ੧ ॥ ਰਹਾਉ ॥ ਆਠ ਪਹਰ ਧਿਆਈਐ ਗੋਪਾਲੁ ॥ ਨਾਨਕ ਦਰਸਨੁ ਦੇਖਿ ਨਿਹਾਲੁ ॥ ੨ ॥ ੧੦੧ ॥ ੧੭੦ ॥ ਗਉੜੀ ਮਹਲਾ ੫ ॥ ਸਾਂਤਿ ਭਈ ਗੁਰ ਗੋਬਿਦਿ ਪਾਈ ॥ ਤਾਪ ਪਾਪ ਬਿਨਸੇ ਮੇਰੇ ਭਾਈ ॥ ਰਹਾਉ ॥ ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥ ੧ ॥ ਪਾਰਬ੍ਰਹਮ ਗੁਣ ਅਗਮ ਬੀਚਾਰ ॥ ਸਾਧੂ ਸੰਗਮਿ ਹੈ ਨਿਸਤਾਰ ॥ ੨ ॥ ਨਿਰਮਲ ਗੁਣ ਗਾਵਹੁ ਨਿਤ ਨੀਤ ॥ ਗਈ ਬਿਆਧਿ ਉਬਰੇ ਜਨ ਮੀਤ ॥ ੩ ॥ ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥ ਨਾਨਕ ਦਾਸ ਤੇਰੀ ਸਰਣਾਈ ॥ ੪ ॥ ੧੦੨ ॥ ੧੭੧ ॥ ਗਉੜੀ ਮਹਲਾ ੫ ॥ ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥ ਭਰਮ ਗਏ ਪੂਰਨ ਭਈ ਸੇਵ ॥ ੧ ॥ ਰਹਾਉ ॥ ਸੀਤਲਾ ਤੇ ਰਖਿਆ ਬਿਹਾਰੀ ॥ ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥ ੧ ॥ ਨਾਨਕ ਨਾਮੁ ਜਪੈ ਸੋ ਜੀਵੈ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥ ੨ ॥ ੧੦੩ ॥ ੧੭੨ ॥ ਗਉੜੀ ਮਹਲਾ ੫ ॥ ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥ ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ ॥ ੧ ॥ ਨਾਮ ਬਿਨਾ ਕੈਸੇ ਸੁਖੁ ਲਹੀਐ ॥ ਰਸਨਾ ਰਾਮ ਨਾਮ ਜਸੁ ਕਹੀਐ ॥ ੧ ॥ ਰਹਾਉ ॥ ਤਿਨ ਊਪਰਿ ਜਾਈਐ ਕੁਰਬਾਣੁ ॥ ਨਾਨਕ ਜਿਨਿ ਜਪਿਆ ਨਿਰਬਾਣੁ ॥ ੨ ॥ ੧੦੪ ॥ ੧੭੩ ॥ ਗਉੜੀ ਮਹਲਾ ੫ ॥ ਤੂੰਹੈ ਮਸਲਤਿ ਤੂੰਹੈ ਨਾਲਿ ॥ ਤੂਹੈ ਰਾਖਹਿ ਸਾਰਿ ਸਮਾਲਿ ॥ ੧ ॥ ਐਸਾ ਰਾਮੁ ਦੀਨ ਦੁਨੀ ਸਹਾਈ ॥ ਦਾਸ ਕੀ ਪੈਜ ਰਖੈ ਮੇਰੇ ਭਾਈ ॥ ੧ ॥ ਰਹਾਉ ॥ ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥ ਆਠ ਪਹਰ ਮਨੁ ਹਰਿ ਕਉ ਜਾਪੈ ॥ ੨ ॥ ਪਤਿ ਪਰਵਾਣੁ ਸਚੁ ਨੀਸਾਣੁ ॥ ਜਾ ਕਉ ਆਪਿ ਕਰਹਿ ਫੁਰਮਾਨੁ ॥ ੩ ॥ ਆਪੇ ਦਾਤਾ ਆਪਿ ਪ੍ਰਤਿਪਾਲਿ ॥ ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥ ੪ ॥ ੧੦੫ ॥ ੧੭੪ ॥ ਗਉੜੀ ਮਹਲਾ ੫ ॥ ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥ ਹਿਰਦੈ ਵਸਿਆ ਸਦਾ ਗੁਪਾਲੁ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥