੨੦੧
ਰਾਮੁ ਰਵਤ ਸਦ ਹੀ ਸੁਖੁ ਪਾਇਆ ॥ ਮਇਆ ਕਰੀ ਪੂਰਨ ਹਰਿ ਰਾਇਆ ॥ ੧ ॥ ਰਹਾਉ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਹਰਿ ਹਰਿ ਨਾਮੁ ਅਸਥਿਰੁ ਸੋਹਾਗੁ ॥ ੨ ॥ ੧੦੬ ॥ ਗਉੜੀ ਮਹਲਾ ੫ ॥ ਧੋਤੀ ਖੋਲਿ ਵਿਛਾਏ ਹੇਠਿ ॥ ਗਰਧਪ ਵਾਂਗੂ ਲਾਹੇ ਪੇਟਿ ॥ ੧ ॥ ਬਿਨੁ ਕਰਤੂਤੀ ਮੁਕਤਿ ਨ ਪਾਈਐ ॥ ਮੁਕਤਿ ਪਦਾਰਥੁ ਨਾਮੁ ਧਿਆਈਐ ॥ ੧ ॥ ਰਹਾਉ ॥ ਪੂਜਾ ਤਿਲਕ ਕਰਤ ਇਸਨਾਨਾਂ ॥ ਛੁਰੀ ਕਾਢਿ ਲੇਵੈ ਹਥਿ ਦਾਨਾ ॥ ੨ ॥ ਬੇਦੁ ਪੜੈ ਮੁਖਿ ਮੀਠੀ ਬਾਣੀ ॥ ਜੀਆਂ ਕੁਹਤ ਨ ਸੰਗੈ ਪਰਾਣੀ ॥ ੩ ॥ ਕਹੁ ਨਾਨਕ ਜਿਸੁ ਕਿਰਪਾ ਧਾਰੈ ॥ ਹਿਰਦਾ ਸੁਧੁ ਬ੍ਰਹਮੁ ਬੀਚਾਰੈ ॥ ੪ ॥ ੧੦੭ ॥ ਗਉੜੀ ਮਹਲਾ ੫ ॥ ਥਿਰ ਘਰ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰ ਤੁਮਰੇ ਕਾਜ ਸਵਾਰੇ ॥ ੧ ॥ ਰਹਾਉ ॥ ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥ ੧ ॥ ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥ ਅੰਮ੍ਰਿਤ ਨਾਮ ਮਹਾ ਰਸ ਪੀਨੇ ॥ ੨ ॥ ਨਿਰਭਉ ਹੋਇ ਭਜਹੁ ਭਗਵਾਨ ॥ ਸਾਧਸੰਗਤਿ ਮਿਲਿ ਕੀਨੋ ਦਾਨੁ ॥ ੩ ॥ ਸਰਣਿ ਪਰੇ ਪ੍ਰਭ ਅੰਤਰਜਾਮੀ ॥ ਨਾਨਕ ਓਟ ਪਕਰੀ ਸੁਆਮੀ ॥ ੪ ॥ ੧੦੮ ॥ ਗਉੜੀ ਮਹਲਾ ੫ ॥ ਹਰਿ ਸੰਗਿ ਰਾਤੇ ਭਾਹਿ ਨ ਜਲੈ ॥ ਹਰਿ ਸੰਗਿ ਰਾਤੇ ਮਾਇਆ ਨਹੀ ਛਲੈ ॥ ਹਰਿ ਸੰਗਿ ਰਾਤੇ ਨਹੀ ਡੂਬੈ ਜਲਾ ॥ ਹਰਿ ਸੰਗਿ ਰਾਤੇ ਸੁਫਲ ਫਲਾ ॥ ੧ ॥ ਸਭ ਭੈ ਮਿਟਹਿ ਤੁਮਾਰੈ ਨਾਇ ॥ ਭੇਟਤ ਸੰਗਿ ਹਰਿ ਹਰਿ ਗੁਨ ਗਾਇ ॥ ਰਹਾਉ ॥ ਹਰਿ ਸੰਗਿ ਰਾਤੇ ਮਿਟੈ ਸਭ ਚਿੰਤਾ ॥ ਹਰਿ ਸਿਉ ਸੋ ਰਚੈ ਜਿਸੁ ਸਾਧ ਕਾ ਮੰਤਾ ॥ ਹਰਿ ਸੰਗਿ ਰਾਤੇ ਜਮ ਕੀ ਨਹੀ ਤ੍ਰਾਸ ॥ ਹਰਿ ਸੰਗਿ ਰਾਤੇ ਪੂਰਨ ਆਸ ॥ ੨ ॥ ਹਰਿ ਸੰਗਿ ਰਾਤੇ ਦੂਖੁ ਨ ਲਾਗੈ ॥ ਹਰਿ ਸੰਗਿ ਰਾਤਾ ਅਨਦਿਨੁ ਜਾਗੈ ॥ ਹਰਿ ਸੰਗਿ ਰਾਤਾ ਸਹਜ ਘਰਿ ਵਸੈ ॥ ਹਰਿ ਸੰਗਿ ਰਾਤੇ ਭ੍ਰਮੁ ਭਉ ਨਸੈ ॥ ੩ ॥ ਹਰਿ ਸੰਗਿ ਰਾਤੇ ਮਤਿ ਊਤਮ ਹੋਇ ॥ ਹਰਿ ਸੰਗਿ ਰਾਤੇ ਨਿਰਮਲ ਸੋਇ ॥ ਕਹੁ ਨਾਨਕ ਤਿਨ ਕਉ ਬਲਿ ਜਾਈ ॥ ਜਿਨ ਕਉ ਪ੍ਰਭੁ ਮੇਰਾ ਬਿਸਰਤ ਨਾਹੀ ॥ ੪ ॥ ੧੦੯ ॥ ਗਉੜੀ ਮਹਲਾ ੫ ॥ ਉਦਮੁ ਕਰਤ ਸੀਤਲ ਮਨ ਭਏ ॥ ਮਾਰਗਿ ਚਲਤ ਸਗਲ ਦੁਖ ਗਏ ॥ ਨਾਮੁ ਜਪਤ ਮਨਿ ਭਏ ਅਨੰਦ ॥ ਰਸਿ ਗਾਏ ਗੁਨ ਪਰਮਾਨੰਦ ॥੧ ॥ ਖੇਮ ਭਇਆ ਕੁਸਲ ਘਰਿ ਆਏ ॥ ਭੇਟਤ ਸਾਧਸੰਗਿ ਗਈ ਬਲਾਏ ॥ ਰਹਾਉ ॥ ਨੇਤ੍ਰ ਪੁਨੀਤ ਪੇਖਤ ਹੀ ਦਰਸ ॥ ਧਨਿ ਮਸਤਕ ਚਰਨ ਕਮਲ ਹੀ ਪਰਸ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥