੨੦੨
ਗੋਬਿੰਦ ਕੀ ਟਹਲ ਸਫਲ ਇਹ ਕਾਂਇਆ ॥ ਸੰਤ ਪ੍ਰਸਾਦਿ ਪਰਮ ਪਦੁ ਪਾਇਆ ॥ ੨ ॥ ਜਨ ਕੀ ਕੀਨੀ ਆਪਿ ਸਹਾਇ ॥ ਸੁਖੁ ਪਾਇਆ ਲਗਿ ਦਾਸਹੁ ਪਾਇ ॥ ਆਪੁ ਗਇਆ ਤਾ ਆਪਹਿ ਭਏ ॥ ਕ੍ਰਿਪਾ ਨਿਧਾਨ ਕੀ ਸਰਨੀ ਪਏ ॥ ੩ ॥ ਜੋ ਚਾਹਤ ਸੋਈ ਜਬ ਪਾਇਆ ॥ ਤਬ ਢੂੰਢਨ ਕਹਾ ਕੋ ਜਾਇਆ ॥ ਅਸਥਿਰ ਭਏ ਬਸੇ ਸੁਖ ਆਸਨ ॥ ਗੁਰ ਪ੍ਰਸਾਦਿ ਨਾਨਕ ਸੁਖ ਬਾਸਨ ॥ ੪ ॥ ੧੧੦ ॥ ਗਉੜੀ ਮਹਲਾ ੫ ॥ ਕੋਟਿ ਮਜਨ ਕੀਨੋ ਇਸਨਾਨ ॥ ਲਾਖ ਅਰਬ ਖਰਬ ਦੀਨੋ ਦਾਨੁ ॥ ਜਾ ਮਨਿ ਵਸਿਓ ਹਰਿ ਕੋ ਨਾਮੁ ॥ ੧ ॥ ਸਗਲ ਪਵਿਤ ਗੁਨ ਗਾਇ ਗੁਪਾਲ ॥ ਪਾਪ ਮਿਟਹਿ ਸਾਧੂ ਸਰਨਿ ਦਇਆਲ ॥ ਰਹਾਉ ॥ ਬਹੁਤੁ ਉਰਧ ਤਪ ਸਾਧਨ ਸਾਧੇ ॥ ਅਨਿਕ ਲਾਭ ਮਨੋਰਥ ਲਾਧੇ ॥ ਹਰਿ ਹਰਿ ਨਾਮ ਰਸਨ ਆਰਾਧੇ ॥ ੨ ॥ ਸਿੰਮ੍ਰਿਤਿ ਸਾਸਤ ਬੇਦ ਬਖਾਨੇ ॥ ਜੋਗ ਗਿਆਨ ਸਿਧ ਸੁਖ ਜਾਨੇ ॥ ਨਾਮੁ ਜਪਤ ਪ੍ਰਭ ਸਿਉ ਮਨ ਮਾਨੇ ॥ ੩ ॥ ਅਗਾਧਿ ਬੋਧਿ ਹਰਿ ਅਗਮ ਅਪਾਰੇ ॥ ਨਾਮੁ ਜਪਤ ਨਾਮੁ ਰਿਦੇ ਬੀਚਾਰੇ ॥ ਨਾਨਕ ਕਉ ਪ੍ਰਭ ਕਿਰਪਾ ਧਾਰੇ ॥ ੪ ॥ ੧੧੧ ॥ ਗਉੜੀ ਮਃ ੫ ॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ॥ ਚਰਨ ਕਮਲ ਗੁਰ ਰਿਦੈ ਬਸਾਇਆ ॥ ੧ ॥ ਗੁਰ ਗੋਬਿੰਦੁ ਪਾਰਬ੍ਰਹਮੁ ਪੂਰਾ ॥ ਤਿਸਹਿ ਅਰਾਧਿ ਮੇਰਾ ਮਨੁ ਧੀਰਾ ॥ ਰਹਾਉ ॥ ਅਨਦਿਨ ਜਪਉ ਗੁਰੂ ਗੁਰ ਨਾਮ ॥ ਤਾ ਤੇ ਸਿਧਿ ਭਏ ਸਗਲ ਕਾਂਮ ॥ ੨ ॥ ਦਰਸਨ ਦੇਖਿ ਸੀਤਲ ਮਨ ਭਏ ॥ ਜਨਮ ਜਨਮ ਕੇ ਕਿਲਬਿਖ ਗਏ ॥ ੩ ॥ ਕਹੁ ਨਾਨਕ ਕਹਾ ਭੈ ਭਾਈ ॥ ਅਪਨੇ ਸੇਵਕ ਕੀ ਆਪਿ ਪੈਜ ਰਖਾਈ ॥ ੪ ॥ ੧੧੨ ॥ ਗਉੜੀ ਮਹਲਾ ੫ ॥ ਅਪਨੇ ਸੇਵਕ ਕਉ ਆਪਿ ਸਹਾਈ ॥ ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥ ੧ ॥ ਪ੍ਰਭ ਕੀ ਸਰਨਿ ਉਬਰੈ ਸਭ ਕੋਇ ॥ ਕਰਨ ਕਰਾਵਨ ਪੂਰਨ ਸਚੁ ਸੋਇ ॥ ਰਹਾਉ ॥ ਅਬ ਮਨਿ ਬਸਿਆ ਕਰਨੈਹਾਰਾ ॥ ਭੈ ਬਿਨਸੇ ਆਤਮ ਸੁਖ ਸਾਰਾ ॥ ੨ ॥ ਕਰਿ ਕਿਰਪਾ ਅਪਨੇ ਜਨ ਰਾਖੇ ॥ ਜਨਮ ਜਨਮ ਕੇ ਕਿਲਬਿਖ ਲਾਥੇ ॥ ੩ ॥ ਕਹਨੁ ਨ ਜਾਇ ਪ੍ਰਭ ਕੀ ਵਡਿਆਈ ॥ ਨਾਨਕ ਦਾਸ ਸਦਾ ਸਰਨਾਈ ॥ ੪ ॥ ੧੧੩ ॥

ਰਾਗੁ ਗਉੜੀ ਚੇਤੀ ਮਹਲਾ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਰਾਮ ਕੋ ਬਲੁ ਪੂਰਨ ਭਾਈ ॥ ਤਾ ਤੇ ਬ੍ਰਿਥਾ ਨ ਬਿਆਪੈ ਕਾਈ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥