੨੦੩
ਰਹਾਉ ॥ ਜੋ ਜੋ ਚਿਤਵੇ ਦਾਸੁ ਹਰਿ ਮਾਈ ॥ ਸੋ ਸੋ ਕਰਤਾ ਆਪਿ ਕਰਾਈ ॥ ੧ ॥ ਨਿੰਦਕ ਕੀ ਪ੍ਰਭਿ ਪਤਿ ਗਵਾਈ ॥ ਨਾਨਕ ਹਰਿ ਗੁਣ ਨਿਰਭਉ ਗਾਈ ॥ ੨ ॥ ੧੧੪ ॥ ਗਉੜੀ ਮਹਲਾ ੫ ॥ ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥ ੧ ॥ ਰਹਾਉ ॥ ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥ ੧ ॥ ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥ ਚਰਨ ਕਵਲ ਹਿਰਦੈ ਗਹਿ ਨਾਨਕ ਭੈ ਸਾਗਰ ਸੰਤ ਪਾਰਿ ਉਤਰੀਆ ॥ ੨ ॥ ੨ ॥ ੧੧੫ ॥

ਰਾਗੁ ਗਉੜੀ ਬੈਰਾਗਣਿ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥ ੧ ॥ ਰਹਾਉ ॥ ਤੁਝ ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ ਸੰਸਾਰਿ ॥ ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥ ੧ ॥ ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ ਉਧਰੁ ਗੋਪਾਲ ॥ ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨ ਦਇਆਲ ॥ ੨ ॥ ਕਿਆ ਸੁਖ ਤੇਰੇ ਸੰਮਲਾ ਕਵਨ ਬਿਧੀ ਬੀਚਾਰ ॥ ਸਰਣਿ ਸਮਾਈ ਦਾਸ ਹਿਤ ਊਚੇ ਅਗਮ ਅਪਾਰ ॥ ੩ ॥ ਸਗਲ ਪਦਾਰਥ ਅਸਟ ਸਿਧਿ ਨਾਮ ਮਹਾ ਰਸ ਮਾਹਿ ॥ ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥ ੪ ॥ ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ ਪ੍ਰਾਣ ਅਧਾਰ ॥ ਸਾਧਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥ ੫ ॥ ੧ ॥ ੧੧੬ ॥

ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫ ੴ ਸਤਿਗੁਰ ਪ੍ਰਸਾਦਿ ॥
ਹੈ ਕੋਈ ਰਾਮ ਪਿਆਰੋ ਗਾਵੈ ॥ ਸਰਬ ਕਲਿਆਣ ਸੂਖ ਸਚੁ ਪਾਵੈ ॥ ਰਹਾਉ ॥ ਬਨੁ ਬਨੁ ਖੋਜਤ ਫਿਰਤ ਬੈਰਾਗੀ ॥ ਬਿਰਲੇ ਕਾਹੂ ਏਕ ਲਿਵ ਲਾਗੀ ॥ ਜਿਨਿ ਹਰਿ ਪਾਇਆ ਸੋ ਵਡਭਾਗੀ ॥ ੧ ॥ ਬ੍ਰਹਮਾਦਿਕ ਸਨਕਾਦਿਕ ਚਾਹੈ ॥ ਜੋਗੀ ਜਤੀ ਸਿਧ ਹਰਿ ਆਹੈ ॥ ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥ ੨ ॥ ਤਾ ਕੀ ਸਰਣਿ ਜਿਨ ਬਿਸਰਤ ਨਾਹੀ ॥ ਵਡਭਾਗੀ ਹਰਿ ਸੰਤ ਮਿਲਾਹੀ ॥ ਜਨਮ ਮਰਣ ਤਿਹ ਮੂਲੇ ਨਾਹੀ ॥ ੩ ॥ ਕਰਿ ਕਿਰਪਾ ਮਿਲੁ ਪ੍ਰੀਤਮ ਪਿਆਰੇ ॥ ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥ ਨਾਨਕੁ ਮਾਂਗਤੁ ਨਾਮੁ ਅਧਾਰੇ ॥ ੪ ॥ ੧ ॥ ੧੧੭ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥