੨੦੪

ਰਾਗੁ ਗਉੜੀ ਪੂਰਬੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥ ੧ ॥ ਰਹਾਉ ॥ ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥ ੧ ॥ ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥ ੨ ॥ ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥ ੩ ॥ ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥ ੪ ॥ ੧ ॥ ੧੧੮ ॥ ਗਉੜੀ ਮਹਲਾ ੫ ॥ ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥ ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥ ੧ ॥ ਰਹਾਉ ॥ ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥ ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥ ੧ ॥ ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥ ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥ ੨ ॥ ੨ ॥ ੧੧੯ ॥ ਗਉੜੀ ਮਹਲਾ ੫ ॥ ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥ ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥ ੧ ॥ ਰਹਾਉ ॥ ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖੵਣ ਮੋਹ ਕੀ ਫਾਸ ॥ ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥ ੧ ॥ ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥ ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥ ੨ ॥ ੩ ॥ ੧੨੦ ॥ ਗਉੜੀ ਮਹਲਾ ੫ ॥ ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥ ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥ ੧ ॥ ਰਹਾਉ ॥ ਸੇਵਾ ਕਰਉ ਦਾਸ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥ ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥ ੧ ॥ ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥ ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥ ੨ ॥ ੪ ॥ ੧੨੧ ॥

ਰਾਗੁ ਗਉੜੀ ਪੂਰ(੧)ਬੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥ ਕੋਈ ਆਸਾ ਸੰਤੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥