੨੦੫
ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥ ੧ ॥ ਰਹਾਉ ॥ ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥ ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥ ੧ ॥ ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥ ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥ ੨ ॥ ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥ ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥ ੩ ॥ ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥ ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥ ੪ ॥ ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥ ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥ ੧ ॥ ਰਹਾਉ ਦੂਜਾ ॥ ੧ ॥ ੧੨੨ ॥ ਗਉੜੀ ਮਹਲਾ ੫ ॥ ਐਸੋ ਪਰਚਉ ਪਾਇਓ ॥ ਕਰੀ ਕ੍ਰਿਪਾ ਦਇਆਲ ਬੀਠੁਲੈ ਸਤਿਗੁਰ ਮੁਝਹਿ ਬਤਾਇਓ ॥ ੧ ॥ ਰਹਾਉ ॥ ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥ ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥ ੧ ॥ ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥ ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥ ੨ ॥ ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥ ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥ ੩ ॥ ਏਕੈ ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ ॥ ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ ਮਿਲਾਇਓ ॥ ੪ ॥ ੨ ॥ ੧੨੩ ॥ ਗਉ(੨)ੜੀ ਮਹਲਾ ੫ ॥ ਅਉਧੁ ਘਟੈ ਦਿਨਸੁ ਰੈਨਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥ ੧ ॥ ਰਹਾਉ ॥ ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥ ੧ ॥ ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਏ ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥ ੨ ॥ ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਹ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥ ੩ ॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕੁ ਦਾਸ ਇਹੀ ਸੁਖ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥ ੪ ॥ ੩ ॥ ੧੨੪ ॥ ਗਉੜੀ ਮਹਲਾ ੫ ॥ ਰਾਖੁ ਪਿਤਾ ਪ੍ਰਭ ਮੇਰੇ ॥ ਮੋਹਿ ਨਿਰਗੁਨੁ ਸਭ ਗੁਨ ਤੇਰੇ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥