੨੦੬
ਰਹਾਉ ॥ ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥ ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥ ੧ ॥ ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥ ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥ ੨ ॥ ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥ ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥ ੩ ॥ ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥ ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥ ੪ ॥ ੪ ॥ ੧੨੫ ॥ ਗਉੜੀ ਮਹਲਾ ੫ ॥ ਓਹੁ ਅਬਿਨਾਸੀ ਰਾਇਆ ॥ ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ ॥ ੧ ॥ ਰਹਾਉ ॥ ਏਕ ਮਹਲਿ ਤੂੰ ਹੋਹਿ ਅਫਾਰੋ ਏਕ ਮਹਲਿ ਨਿਮਾਨੋ ॥ ਏਕ ਮਹਲਿ ਤੂੰ ਆਪੇ ਆਪੇ ਏਕ ਮਹਲਿ ਗਰੀਬਾਨੋ ॥ ੧ ॥ ਏਕ ਮਹਲਿ ਤੂੰ ਪੰਡਿਤੁ ਬਕਤਾ ਏਕ ਮਹਲਿ ਖਲੁ ਹੋਤਾ ॥ ਏਕ ਮਹਲਿ ਤੂੰ ਸਭੁ ਕਿਛੁ ਗ੍ਰਾਹਜੁ ਏਕ ਮਹਲਿ ਕਛੂ ਨ ਲੇਤਾ ॥ ੨ ॥ ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥ ਜੈਸਾ ਭੇਖੁ ਕਰਾਵੈ ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥ ੩ ॥ ਅਨਿਕ ਕੋਠਰੀ ਬਹੁਤੁ ਭਾਤਿ ਕਰੀਆ ਆਪਿ ਹੋਆ ਰਖਵਾਰਾ ॥ ਜੈਸੇ ਮਹਲਿ ਰਾਖੈ ਤੈਸੇ ਰਹਨਾ ਕਿਆ ਇਹੁ ਕਰੈ ਬਿਚਾਰਾ ॥ ੪ ॥ ਜਿਨਿ ਕਿਛੁ ਕੀਆ ਸੋਈ ਜਾਨੈ ਜਿਨਿ ਇਹ ਸਭ ਬਿਧਿ ਸਾਜੀ ॥ ਕਹੁ ਨਾਨਕ ਅਪਰੰਪਰ ਸੁਆਮੀ ਕੀਮਤਿ ਅਪੁਨੇ ਕਾਜੀ ॥ ੫ ॥ ੫ ॥ ੧੨੬ ॥ ਗਉ(੩)ੜੀ ਮਹਲਾ ੫ ॥ ਛੋਡਿ ਛੋਡਿ ਰੇ ਬਿਖਿਆ ਕੇ ਰਸੂਆ ॥ ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ ॥ ੧ ॥ ਰਹਾਉ ॥ ਜੋ ਜਾਨਹਿ ਤੂੰ ਅਪੁਨੇ ਕਾਜੈ ਸੋ ਸੰਗਿ ਨ ਚਾਲੈ ਤੇਰੈ ਤਸੂਆ ॥ ਨਾਗੋ ਆਇਓ ਨਾਗ ਸਿਧਾਸੀ ਫੇਰਿ ਫਿਰਿਓ ਅਰੁ ਕਾਲਿ ਗਰਸੂਆ ॥ ੧ ॥ ਪੇਖਿ ਪੇਖਿ ਰੇ ਕੁਸੰਭ ਕੀ ਲੀਲਾ ਰਾਚਿ ਮਾਚਿ ਤਿਨਹੂੰ ਲਉ ਹਸੂਆ ॥ ਛੀਜਤ ਡੋਰਿ ਦਿਨਸੁ ਅਰੁ ਰੈਨੀ ਜੀਅ ਕੋ ਕਾਜੁ ਨ ਕੀਨੋ ਕਛੂਆ ॥ ੨ ॥ ਕਰਤ ਕਰਤ ਇਵ ਹੀ ਬਿਰਧਾਨੋ ਹਾਰਿਓ ਉਕਤੇ ਤਨੁ ਖੀਨਸੂਆ ॥ ਜਿਉ ਮੋਹਿਓ ਉਨਿ ਮੋਹਨੀ ਬਾਲਾ ਉਸ ਤੇ ਘਟੈ ਨਾਹੀ ਰੁਚ ਚਸੂਆ ॥ ੩ ॥ ਜਗੁ ਐਸਾ ਮੋਹਿ ਗੁਰਹਿ ਦਿਖਾਇਓ ਤਉ ਸਰਣਿ ਪਰਿਓ ਤਜਿ ਗਰਬਸੂਆ ॥ ਮਾਰਗੁ ਪ੍ਰਭ ਕੋ ਸੰਤਿ ਬਤਾਇਓ ਦ੍ਰਿੜੀ ਨਾਨਕ ਦਾਸ ਭਗਤਿ ਹਰਿ ਜਸੂਆ ॥ ੪ ॥ ੬ ॥ ੧੨੭ ॥ ਗਉ(੪)ੜੀ ਮਹਲਾ ੫ ॥ ਤੁਝ ਬਿਨੁ ਕਵਨੁ ਹਮਾਰਾ ॥ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥ ੧ ॥ ਰਹਾਉ ॥ ਅੰਤਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥