੨੦੭
ਕੀ ਬਿਧਿ ਤੁਮ ਹੀ ਜਾਨੀ ਤੁਮ ਹੀ ਸਜਨ ਸੁਹੇਲੇ ॥ ਸਰਬ ਸੁਖਾ ਮੈ ਤੁਝ ਤੇ ਪਾਏ ਮੇਰੇ ਠਾਕੁਰ ਅਗਹ ਅਤੋਲੇ ॥ ੧ ॥ ਬਰਨਿ ਨ ਸਾਕਉ ਤੁਮਰੇ ਰੰਗਾ ਗੁਣ ਨਿਧਾਨ ਸੁਖਦਾਤੇ ॥ ਅਗਮ ਅਗੋਚਰ ਪ੍ਰਭ ਅਬਿਨਾਸੀ ਪੂਰੇ ਗੁਰ ਤੇ ਜਾਤੇ ॥ ੨ ॥ ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥ ਜਨਮ ਮਰਣ ਕੋ ਚੂਕੋ ਸਹਸਾ ਸਾਧਸੰਗਤਿ ਦਰਸਾਰੀ ॥ ੩ ॥ ਚਰਣ ਪਖਾਰਿ ਕਰਉ ਗੁਰ ਸੇਵਾ ਬਾਰਿ ਜਾਉ ਲਖ ਬਰੀਆ ॥ ਜਿਹ ਪ੍ਰਸਾਦਿ ਇਹੁ ਭਉਜਲੁ ਤਰਿਆ ਜਨ ਨਾਨਕ ਪ੍ਰਿਅ ਸੰਗਿ ਮਿਰੀਆ ॥ ੪ ॥ ੭ ॥ ੧੨੮ ॥ ਗਉੜੀ ਮਹਲਾ ੫ ॥ ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥ ਤੇਰੋ ਰੂਪੁ ਸਗਲ ਦੇਖਿ ਮੋਹੀ ॥ ੧ ॥ ਰਹਾਉ ॥ ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ ॥ ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ ॥ ੧ ॥ ਪਤਿਤ ਪਾਵਨ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲ ਸੀਤਲੋਹੀ ॥ ਗਿਆਨ ਧਿਆਨ ਨਾਨਕ ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥ ੨ ॥ ੮ ॥ ੧੨੯ ॥ ਗਉੜੀ ਮਹਲਾ ੫ ॥ ਮਿਲਹੁ ਪਿਆਰੇ ਜੀਆ ॥ ਪ੍ਰਭ ਕੀਆ ਤੁਮਾਰਾ ਥੀਆ ॥ ੧ ॥ ਰਹਾਉ ॥ ਅਨਿਕ ਜਨਮ ਬਹੁ ਜੋਨੀ ਭ੍ਰਮਿਆ ਬਹੁਰਿ ਬਹੁਰਿ ਦੁਖੁ ਪਾਇਆ ॥ ਤੁਮਰੀ ਕ੍ਰਿਪਾ ਤੇ ਮਾਨੁਖ ਦੇਹ ਪਾਈ ਹੈ ਦੇਹੁ ਦਰਸੁ ਹਰਿ ਰਾਇਆ ॥ ੧ ॥ ਸੋਈ ਹੋਆ ਜੋ ਤਿਸੁ ਭਾਣਾ ਅਵਰੁ ਨ ਕਿਨ ਹੀ ਕੀਤਾ ॥ ਤੁਮਰੈ ਭਾਣੈ ਭਰਮਿ ਮੋਹਿ ਮੋਹਿਆ ਜਾਗਤੁ ਨਾਹੀ ਸੂਤਾ ॥ ੨ ॥ ਬਿਨਉ ਸੁਨਹੁ ਤੁਮ ਪ੍ਰਾਨਪਤਿ ਪਿਆਰੇ ਕਿਰਪਾ ਨਿਧਿ ਦਇਆਲਾ ॥ ਰਾਖਿ ਲੇਹੁ ਪਿਤਾ ਪ੍ਰਭ ਮੇਰੇ ਅਨਾਥਹ ਕਰਿ ਪ੍ਰਤਿਪਾਲਾ ॥ ੩ ॥ ਜਿਸ ਨੋ ਤੁਮਹਿ ਦਿਖਾਇਓ ਦਰਸਨੁ ਸਾਧਸੰਗਤਿ ਕੈ ਪਾਛੈ ॥ ਕਰਿ ਕਿਰਪਾ ਧੂਰਿ ਦੇਹੁ ਸੰਤਨ ਕੀ ਸੁਖੁ ਨਾਨਕੁ ਇਹੁ ਬਾਛੈ ॥ ੪ ॥ ੯ ॥ ੧੩੦ ॥ ਗਉੜੀ ਮਹਲਾ ੫ ॥ ਹਉ ਤਾ ਕੈ ਬਲਿਹਾਰੀ ॥ ਜਾ ਕੈ ਕੇਵਲ ਨਾਮੁ ਅਧਾਰੀ ॥ ੧ ॥ ਰਹਾਉ ॥ ਮਹਿਮਾ ਤਾ ਕੀ ਕੇਤਕ ਗਨੀਐ ਜਨ ਪਾਰਬ੍ਰਹਮ ਰੰਗਿ ਰਾਤੇ ॥ ਸੂਖ ਸਹਜ ਆਨੰਦ ਤਿਨਾ ਸੰਗਿ ਉਨ ਸਮਸਰਿ ਅਵਰ ਨ ਦਾਤੇ ॥ ੧ ॥ ਜਗਤ ਉਧਾਰਣ ਸੇਈ ਆਏ ਜੋ ਜਨ ਦਰਸ ਪਿਆਸਾ ॥ ਉਨ ਕੀ ਸਰਣਿ ਪਰੈ ਸੋ ਤਰਿਆ ਸੰਤ ਸੰਗਿ ਪੂਰਨ ਆਸਾ ॥ ੨ ॥ ਤਾ ਕੈ ਚਰਣਿ ਪਰਉ ਤਾ ਜੀਵਾ ਜਨ ਕੈ ਸੰਗਿ ਨਿਹਾਲਾ ॥ ਭਗਤਨ ਕੀ ਰੇਣੁ ਹੋਇ ਮਨੁ ਮੇਰਾ ਹੋਹੁ ਪ੍ਰਭੂ ਕਿਰਪਾਲਾ ॥ ੩ ॥ ਰਾਜੁ ਜੋਬਨੁ ਅਵਧ ਜੋ ਦੀਸੈ ਸਭੁ ਕਿਛੁ ਜੁਗ ਮਹਿ ਘਾਟਿਆ ॥ ਨਾਮੁ ਨਿਧਾਨੁ ਸਦ ਨਵਤਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥