੨੦੮
ਨਿਰਮਲੁ ਇਹੁ ਨਾਨਕ ਹਰਿ ਧਨੁ ਖਾਟਿਆ ॥ ੪ ॥ ੧੦ ॥ ੧੩੧ ॥ ਗਉੜੀ ਮਹਲਾ ੫ ॥ ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥ ਮੋ ਕਉ ਸਤਿਗੁਰ ਸਬਦਿ ਬੁਝਾਇਓ ॥ ੧ ॥ ਰਹਾਉ ॥ ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥ ਦੀਖਿਆ ਗੁਰ ਕੀ ਮੁੰਦ੍ਰਾ ਕਾਨੀ ਦ੍ਰਿੜਿਓ ਏਕੁ ਨਿਰੰਕਾਰਾ ॥ ੧ ॥ ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸੁ ਕੈ ਵਸਿ ਕੀਏ ॥ ਦਸ ਬੈਰਾਗਨਿ ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥ ੨ ॥ ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ ॥ ਸਹਜ ਸੂਖ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥ ੩ ॥ ਜਹ ਭਉ ਨਾਹੀ ਤਹਾ ਆਸਨੁ ਬਾਧਿਓ ਸਿੰਗੀ ਅਨਹਤ ਬਾਨੀ ॥ ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥ ੪ ॥ ਐਸਾ ਜੋਗੀ ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ ॥ ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ ॥ ੫ ॥ ੧੧ ॥ ੧੩੨ ॥ ਗਉੜੀ ਮਹਲਾ ੫ ॥ ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥ ਹਰਿ ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥ ੧ ॥ ਰਹਾਉ ॥ ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ ॥ ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧਸੰਗਤਿ ਬਿਸ੍ਵਾਸਾ ॥ ੧ ॥ ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥ ਸਾਧੂ ਸੰਗਾ ॥ ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ ॥ ੨ ॥ ਨਾਮ ਖਜਾਨਾ ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ ॥ ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ ॥ ੩ ॥ ੧੨ ॥ ੧੩੩ ॥ ਗਉ(੫)ੜੀ ਮਹਲਾ ੫ ॥ ਦਇਆ ਮਇਆ ਕਰਿ ਪ੍ਰਾਨਪਤਿ ਮੋਰੇ ਮੋਹਿ ਅਨਾਥ ਸਰਣਿ ਪ੍ਰਭ ਤੋਰੀ ॥ ਅੰਧ ਕੂਪ ਮਹਿ ਹਾਥ ਦੇ ਰਾਖਹੁ ਕਛੂ ਸਿਆਨਪ ਉਕਤਿ ਨ ਮੋਰੀ ॥ ੧ ॥ ਰਹਾਉ ॥ ਕਰਨ ਕਰਾਵਨ ਸਭ ਕਿਛੁ ਤੁਮ ਹੀ ਤੁਮ ਸਮਰਥ ਨਾਹੀ ਅਨ ਹੋਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ਸੇ ਸੇਵਕ ਜਿਨ ਭਾਗ ਮਥੋਰੀ ॥ ੧ ॥ ਅਪੁਨੇ ਸੇਵਕ ਸੰਗਿ ਤੁਮ ਪ੍ਰਭ ਰਾਤੇ ਓਤਿ ਪੋਤਿ ਭਗਤਨ ਸੰਗਿ ਜੋਰੀ ॥ ਪ੍ਰਿਉ ਪ੍ਰਿਉ ਨਾਮੁ ਤੇਰਾ ਦਰਸਨੁ ਚਾਹੈ ਜੈਸੇ ਦ੍ਰਿਸਟਿ ਓਹ ਚੰਦ ਚਕੋਰੀ ॥ ੨ ॥ ਰਾਮ ਸੰਤ ਮਹਿ ਭੇਦੁ ਕਿਛੁ ਨਾਹੀ ਏਕੁ ਜਨੁ ਕਈ ਮਹਿ ਲਾਖ ਕਰੋਰੀ ॥ ਜਾ ਕੈ ਹੀਐ ਪ੍ਰਗਟੁ ਪ੍ਰਭੁ ਹੋਆ ਅਨਦਿਨੁ ਕੀਰਤਨੁ ਰਸਨ ਰਮੋਰੀ ॥ ੩ ॥ ਤੁਮ ਸਮਰਥ ਅਪਾਰ ਅਤਿ ਊਚੇ ਸੁਖਦਾਤੇ ਪ੍ਰਭ ਪ੍ਰਾਨ ਅਧੋਰੀ ॥ ਨਾਨਕ ਕਉ ਪ੍ਰਭ ਕੀਜੈ ਕਿਰਪਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥