੨੦੯
ਉਨ ਸੰਤਨ ਕੈ ਸੰਗਿ ਸੰਗੋਰੀ ॥ ੪ ॥ ੧੩ ॥ ੧੩੪ ॥ ਗਉੜੀ ਮਹਲਾ ੫ ॥ ਤੁਮ ਹਰਿ ਸੇਤੀ ਰਾਤੇ ਸੰਤਹੁ ॥ ਨਿਬਾਹਿ ਲੇਹੁ ਮੋ ਕਉ ਪੁਰਖ ਬਿਧਾਤੇ ਓੜਿ ਪਹੁਚਾਵਹੁ ਦਾਤੇ ॥ ੧ ॥ ਰਹਾਉ ॥ ਤੁਮਰਾ ਮਰਮੁ ਤੁਮਾ ਹੀ ਜਾਨਿਆ ਤੁਮ ਪੂਰਨ ਪੁਰਖ ਬਿਧਾਤੇ ॥ ਰਾਖਹੁ ਸਰਣਿ ਅਨਾਥ ਦੀਨ ਕਉ ਕਰਹੁ ਹਮਾਰੀ ਗਾਤੇ ॥ ੧ ॥ ਤਰਣ ਸਾਗਰ ਬੋਹਿਥ ਚਰਣ ਤੁਮਾਰੇ ਤੁਮ ਜਾਨਹੁ ਅਪੁਨੀ ਭਾਤੇ ॥ ਕਰਿ ਕਿਰਪਾ ਜਿਸੁ ਰਾਖਹੁ ਸੰਗੇ ਤੇ ਤੇ ਪਾਰਿ ਪਰਾਤੇ ॥ ੨ ॥ ਈਤ ਊਤ ਪ੍ਰਭ ਸਮਰਥਾ ਸਭੁ ਕਿਛੁ ਤੁਮਰੈ ਹਾਥੈ ॥ ਐਸਾ ਨਿਧਾਨੁ ਦੇਹੁ ਮੋ ਕਉ ਹਰਿ ਜਨ ਚਲੈ ਹਮਾਰੈ ਸਾਥੇ ॥ ੩ ॥ ਨਿਰਗੁਨੀਆਰੇ ਕਉ ਗੁਨੁ ਕੀਜੈ ਹਰਿ ਨਾਮੁ ਮੇਰਾ ਮਨੁ ਜਾਪੇ ॥ ਸੰਤ ਪ੍ਰਸਾਦਿ ਨਾਨਕ ਹਰਿ ਭੇਟੇ ਮਨ ਤਨ ਸੀਤਲ ਧ੍ਰਾਪੇ ॥ ੪ ॥ ੧੪ ॥ ੧੩੫ ॥ ਗਉੜੀ ਮਹਲਾ ੫ ॥ ਸਹਜਿ ਸਮਾਇਓ ਦੇਵ ॥ ਮੋ ਕਉ ਸਤਿਗੁਰ ਭਏ ਦਇਆਲ ਦੇਵ ॥ ੧ ॥ ਰਹਾਉ ॥ ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥ ਏਕ ਨਾਮ ਕੋ ਥੀਓ ਪੂਜਾਰੀ ਮਿ ਕਉ ਅਚਰਜੁ ਗੁਰਹਿ ਦਿਖਾਇਓ ॥ ੧ ॥ ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰ ਗਿਆਨੁ ਮਨਹਿ ਪ੍ਰਗਟਾਇਓ ॥ ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥ ੨ ॥ ਮਾਨਿ ਆਗਿਆ ਸਰਬ ਸੁਖ ਪਾਏ ਦੂਖਹ ਠਾਉ ਗਵਾਇਓ ॥ ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥ ੩ ॥ ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥ ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥ ੪ ॥ ੧੫ ॥ ੧੩੬ ॥ ਗਉ(੬)ੜੀ ਮਹਲਾ ੫ ॥ ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥ ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥ ੧ ॥ ਰਹਾਉ ॥ ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੂਝਿ ਸੁਖੁ ਪਾਈਐ ਰੇ ॥ ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥ ੧ ॥ ਕੋਟਿ ਪਤਿਤ ਉਧਾਰੇ ਖਿਨ ਮਹਿ ਕਰਤੇ ਬਾਰ ਨ ਲਾਗੈ ਰੇ ॥ ਦੀਨ ਦਰਦ ਦੁਖ ਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ ॥ ੨ ॥ ਸਭ ਕੋ ਮਾਤ ਪਿਤਾ ਪ੍ਰਤਿਪਾਲਕ ਜੀਅ ਪ੍ਰਾਨ ਸੁਖ ਸਾਗਰੁ ਰੇ ॥ ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ ਰਹਿਓ ਰਤਨਾਗਰੁ ਰੇ ॥ ੩ ॥ ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ ॥ ਨਾਨਕੁ ਦਾਸੁ ਤਾ ਕੀ ਸਰਣਾਈ ਜਾ ਤੇ ਬ੍ਰਿਥਾ ਨ ਕੋਈ ਰੇ ॥ ੪ ॥ ੧੬ ॥ ੧੩੭ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥