੨੧੦
ਰਾਗੁ ਗਉ(੧)ੜੀ ਪੂਰਬੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਕਬਹੂ ਨ ਮਨਹੁ ਬਿਸਾਰੇ ॥ ਈਹਾ ਊਹਾ ਸਰਬ ਸੁਖਦਾਤਾ ਸਗਲ ਘਟਾ ਪ੍ਰਤਿਪਾਰੇ ॥ ੧ ॥ ਰਹਾਉ ॥ ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥ ਸੀਤਲ ਸਾਂਤਿ ਸੂਖ ਹਰਿ ਸਰਣੀ ਜਲਤੀ ਅਗਨਿ ਨਿਵਾਰੇ ॥ ੧ ॥ ਗਰਭ ਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ ॥ ਚਰਨ ਕਮਲ ਆਰਾਧਤ ਮਨ ਮਹਿ ਜਮ ਕੀ ਤ੍ਰਾਸ ਬਿਦਾਰੇ ॥ ੨ ॥ ਪੂਰਨ ਪਾਰਬ੍ਰਹਮ ਪਰਮੇਸੁਰ ਊਚਾ ਅਗਮ ਅਪਾਰੇ ॥ ਗੁਣ ਗਾਵਤ ਧਿਆਵਤ ਸੁਖ ਸਾਗਰ ਜੂਏ ਜਨਮੁ ਨ ਹਾਰੇ ॥ ੩ ॥ ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ ॥ ਕਰਿ ਕਿਰਪਾ ਅਪੁਨੋ ਨਾਮੁ ਦੀਜੈ ਨਾਨਕ ਸਦ ਬਲਿਹਾਰੇ ॥ ੪ ॥ ੧ ॥ ੧੩੮ ॥

ਰਾਗੁ ਗਉੜੀ ਚੇ(੧)ਤੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥ ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥ ੧ ॥ ਰਹਾਉ ॥ ਸੁਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥ ੧ ॥ ਹੈਵਰ ਗੈਵਰ ਰਾਜ ਰੰਗ ॥ ਤਿਆਗਿ ਚਲਿਓ ਹੈ ਮੂੜ ਨੰਗ ॥ ੨ ॥ ਚੋਆ ਚੰਦਨ ਦੇਹ ਫੂਲਿਆ ॥ ਸੋ ਤਨੁ ਧਰ ਸੰਗਿ ਰੂਲਿਆ ॥ ੩ ॥ ਮੋਹਿ ਮੋਹਿਆ ਜਾਨੈ ਦੂਰਿ ਹੈ ॥ ਕਹੁ ਨਾਨਕ ਸਦਾ ਹਦੂਰਿ ਹੈ ॥ ੪ ॥ ੧ ॥ ੧੩੯ ॥ ਗਉੜੀ ਮਹਲਾ ੫ ॥ ਮਨ ਧਰ ਤਰਬੇ ਹਰਿ ਨਾਮ ਨੋ ॥ ਸਾਗਰ ਲਹਰਿ ਸੰਸਾ ਸੰਸਾਰੁ ਗੁਰੁ ਬੋਹਿਥੁ ਪਾਰ ਗਰਾਮਨੋ ॥ ੧ ॥ ਰਹਾਉ ॥ ਕਲਿ ਕਾਲਖ ਅੰਧਿਆਰੀਆ ॥ ਗੁਰ ਗਿਆਨ ਦੀਪਕ ਉਜਿਆਰੀਆ ॥ ੧ ॥ ਬਿਖੁ ਬਿਖਿਆ ਪਸਰੀ ਅਤਿ ਘਨੀ ॥ ਉਬਰੇ ਜਪਿ ਜਪਿ ਹਰਿ ਗੁਨੀ ॥ ੨ ॥ ਮਤਵਾਰੋ ਮਾਇਆ ਸੋਇਆ ॥ ਗੁਰ ਭੇਟਤ ਭ੍ਰਮੁ ਭਉ ਖੋਇਆ ॥ ੩ ॥ ਕਹੁ ਨਾਨਕ ਏਕੁ ਧਿਆਇਆ ॥ ਘਟਿ ਘਟਿ ਨਦਰੀ ਆਇਆ ॥ ੪ ॥ ੨ ॥ ੧੪੦ ॥ ਗਉੜੀ ਮਹਲਾ ੫ ॥ ਦੀਬਾਨੁ ਹਮਾਰੋ ਤੁਹੀ ਏਕ ॥ ਸੇਵਾ ਥਾਰੀ ਗੁਰਹਿ ਟੇਕ ॥ ੧ ॥ ਰਹਾਉ ॥ ਅਨਿਕ ਜੁਗਤਿ ਨਹੀ ਪਾਇਆ ॥ ਗੁਰਿ ਚਾਕਰ ਲੈ ਲਾਇਆ ॥ ੧ ॥ ਮਾਰੇ ਪੰਚ ਬਿਖਾਦੀਆ ॥ ਗੁਰ ਕਿਰਪਾ ਤੇ ਦਲੁ ਸਾਧਿਆ ॥ ੨ ॥ ਬਖਸੀਸ ਵਜਹੁ ਮਿਲਿ ਏਕੁ ਨਾਮ ॥ ਸੂਖ ਸਹਜ ਆਨੰਦ ਬਿਸ੍ਰਾਮ ॥ ੩ ॥ ਪ੍ਰਭ ਕੇ ਚਾਕਰ ਸੇ ਭਲੇ ॥ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥