੨੧੧
ਤਿਨ ਮੁਖ ਊਜਲੇ ॥ ੪ ॥ ੩ ॥ ੧੪੧ ॥ ਗਉੜੀ ਮਹਲਾ ੫ ॥ ਜੀਅਰੇ ਓਲਾੑ ਨਾਮ ਕਾ ॥ ਅਵਰੁ ਜਿ ਕਰਨ ਕਰਾਵਨੋ ਤਿਨ ਮਹਿ ਭਉ ਹੈ ਜਾਮ ਕਾ ॥ ੧॥ ਰਹਾਉ ॥ ਅਵਰ ਜਤਨਿ ਨਹੀ ਪਾਈਐ ॥ ਵਡੈ ਭਾਗਿ ਹਰਿ ਧਿਆਈਐ ॥ ੧ ॥ ਲਾਖ ਹਿਕਮਤੀ ਜਾਨੀਐ ॥ ਆਗੈ ਤਿਲੁ ਨਹੀ ਮਾਨੀਐ ॥ ੨ ॥ ਅਹੰਬੁਧਿ ਕਰਮ ਕਮਾਵਨੇ ॥ ਗ੍ਰਿਹ ਬਾਲੂ ਨੀਰਿ ਬਹਾਵਨੇ ॥ ੩ ॥ ਪ੍ਰਭੁ ਕ੍ਰਿਪਾਲੁ ਕਿਰਪਾ ਕਰੈ ॥ ਨਾਮੁ ਨਾਨਕ ਸਾਧੂ ਸੰਗਿ ਮਿਲੈ ॥ ੪ ॥ ੪ ॥ ੧੪੨ ॥ ਗਉੜੀ ਮਹਲਾ ੫ ॥ ਬਾਰਨੈ ਬਲਿਹਾਰਨੈ ਲਖ ਬਰੀਆ ॥ ਨਾਮੋ ਹੋ ਨਾਮੁ ਸਾਹਿਬ ਕੋ ਪ੍ਰਾਨ ਅਧਰੀਆ ॥ ੧ ॥ ਰਹਾਉ ॥ ਕਰਨ ਕਰਾਵਨ ਤੁਹੀ ਏਕ ॥ ਜੀਅ ਜੰਤ ਕੀ ਤੁਹੀ ਟੇਕ ॥ ੧ ॥ ਰਾਜ ਜੋਬਨ ਪ੍ਰਭ ਤੂੰ ਧਨੀ ॥ ਤੂੰ ਨਿਰਗੁਨ ਤੂੰ ਸਰਗੁਨੀ ॥ ੨ ॥ ਈਹਾ ਊਹਾ ਤੁਮ ਰਖੇ ॥ ਗੁਰ ਕਿਰਪਾ ਤੇ ਕੋ ਲਖੇ ॥ ੩ ॥ ਅੰਤਰਜਾਮੀ ਪ੍ਰਭ ਸੁਜਾਨੁ ॥ ਨਾਨਕ ਤਕੀਆ ਤੁਹੀ ਤਾਣੁ ॥ ੪ ॥ ੫ ॥ ੧੪੩ ॥ ਗਉੜੀ ਮਹਲਾ ੫ ॥ ਹਰਿ ਹਰਿ ਹਰਿ ਆਰਾਧੀਐ ॥ ਸੰਤਸੰਗਿ ਹਰਿ ਮਨਿ ਵਸੈ ਭਰਮੁ ਮੋਹੁ ਭਉ ਸਾਧੀਐ ॥ ੧ ॥ ਰਹਾਉ ॥ ਬੇਦ ਪੁਰਾਣ ਸਿਮ੍ਰਿਤਿ ਭਨੇ ॥ ਸਭ ਊਚ ਬਿਰਾਜਿਤ ਜਨ ਸੁਨੇ ॥ ੧ ॥ ਸਗਲ ਅਸਥਾਨ ਭੈ ਭੀਤ ਚੀਨ ॥ ਰਾਮ ਸੇਵਕ ਭੈ ਰਹਤ ਕੀਨ ॥ ੨ ॥ ਲਖ ਚਉਰਾਸੀਹ ਜੋਨਿ ਫਿਰਹਿ ॥ ਗੋਬਿੰਦ ਲੋਕ ਨਹੀ ਜਨਮਿ ਮਰਹਿ ॥ ੩ ॥ ਬਲ ਬੁਧਿ ਸਿਆਨਪ ਹਉਮੈ ਰਹੀ ॥ ਹਰਿ ਸਾਧ ਸਰਣਿ ਨਾਨਕ ਗਹੀ ॥ ੪ ॥ ੬ ॥ ੧੪੪ ॥ ਗਉੜੀ ਮਹਲਾ ੫ ॥ ਮਨ ਰਾਮ ਨਾਮ ਗੁਨ ਗਾਈਐ ॥ ਨੀਤ ਨੀਤ ਹਰਿ ਸੇਵੀਐ ਸਾਸਿ ਸਾਸਿ ਹਰਿ ਧਿਆਈਐ ॥ ੧ ॥ ਰਹਾਉ ॥ ਸੰਤਸੰਗਿ ਹਰਿ ਮਨਿ ਵਸੈ ॥ ਦੁਖੁ ਦਰਦੁ ਅਨੇਰਾ ਭ੍ਰਮੁ ਨਸੈ ॥ ੧ ॥ ਸੰਤ ਪ੍ਰਸਾਦਿ ਹਰਿ ਜਾਪੀਐ ॥ ਸੋ ਜਨੁ ਦੂਖਿ ਨ ਵਿਆਪੀਐ ॥ ੨ ॥ ਜਾ ਕਉ ਗੁਰੁ ਹਰਿ ਮੰਤ੍ਰੁ ਦੇ ॥ ਸੋ ਉਬਰਿਆ ਮਾਇਆ ਅਗਨਿ ਤੇ ॥ ੩ ॥ ਨਾਨਕ ਕਉ ਪ੍ਰਭ ਮਇਆ ਕਰਿ ॥ ਮੇਰੈ ਮਨਿ ਤਨਿ ਵਾਸੈ ਨਾਮੁ ਹਰਿ ॥ ੪ ॥ ੭ ॥ ੧੪੫ ॥ ਗਉੜੀ ਮਹਲਾ ੫ ॥ ਰਸਨਾ ਜਪੀਐ ਏਕੁ ਨਾਮ ॥ ਈਹਾ ਸੁਖੁ ਆਨੰਦੁ ਘਨਾ ਆਗੈ ਜੀਅ ਕੈ ਸੰਗਿ ਕਾਮ ॥ ੧ ॥ ਰਹਾਉ ॥ ਕਟੀਐ ਤੇਰਾ ਅਹੰ ਰੋਗੁ ॥ ਤੂੰ ਗੁਰ ਪ੍ਰਸਾਦਿ ਕਰਿ ਰਾਜ ਜੋਗੁ ॥ ੧ ॥ ਹਰਿ ਰਸੁ ਜਿਨਿ ਜਨਿ ਚਾਖਿਆ ॥ ਤਾ ਕੀ ਤ੍ਰਿਸਨਾ ਲਾਥੀਆ ॥ ੨ ॥ ਹਰਿ ਬਿਸ੍ਰਾਮ ਨਿਧਿ ਪਾਇਆ ॥ ਸੋ ਬਹੁਰਿ ਨ ਕਤ ਹੀ ਧਾਇਆ ॥ ੩ ॥ ਹਰਿ ਹਰਿ ਨਾਮੁ ਜਾ ਕਉ ਗੁਰਿ ਦੀਆ ॥ ਨਾਨਕ ਤਾ ਕਾ ਭਉ ਗਇਆ ॥ ੪ ॥ ੮ ॥ ੧੪੬ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥