੨੧੨
ਗਉ(੨)ੜੀ ਮਹਲਾ ੫ ॥ ਜਾ ਕਉ ਬਿਸਰੈ ਰਾਮ ਨਾਮ ਤਾਹੂ ਕਉ ਪੀਰ ॥ ਸਾਧਸੰਗਤਿ ਮਿਲਿ ਹਰਿ ਰਵਹਿ ਸੇ ਗੁਣੀ ਗਹੀਰ ॥ ੧ ॥ ਰਹਾਉ ॥ ਜਾ ਕਉ ਗੁਰਮੁਖਿ ਰਿਦੈ ਬੁਧਿ ॥ ਤਾ ਕੈ ਕਰ ਤਲ ਨਵ ਨਿਧਿ ਸਿਧਿ ॥ ੧ ॥ ਜੋ ਜਾਨਹਿ ਹਰਿ ਪ੍ਰਭ ਧਨੀ ॥ ਕਿਛੁ ਨਾਹੀ ਤਾ ਕੈ ਕਮੀ ॥ ੨ ॥ ਕਰਣੈਹਾਰੁ ਪਛਾਨਿਆ ॥ ਸਰਬ ਸੂਖ ਰੰਗ ਮਾਣਿਆ ॥ ੩ ॥ ਹਰਿ ਧਨੁ ਜਾ ਕੈ ਗ੍ਰਿਹਿ ਵਸੈ ॥ ਕਹੁ ਨਾਨਕ ਤਿਨ ਸੰਗਿ ਦੁਖੁ ਨਸੈ ॥ ੪ ॥ ੯ ॥ ੧੪੭ ॥ ਗਉੜੀ ਮਹਲਾ ੫ ॥ ਗਰਬੁ ਬਡੋ ਮੂਲੁ ਇਤਨੋ ॥ ਰਹਨੁ ਨਹੀ ਗਹੁ ਕਿਤਨੋ ॥ ੧ ॥ ਰਹਾਉ ॥ ਬੇਬਰਜਤ ਬੇਦ ਸੰਤਨਾ ਉਆਹੂ ਸਿਉ ਰੇ ਹਿਤਨੋ ॥ ਹਾਰ ਜੂਆਰ ਜੂਆ ਬਿਧੇ ਇੰਦ੍ਰੀ ਵਸਿ ਲੈ ਜਿਤਨੋ ॥ ੧ ॥ ਹਰਨ ਭਰਨ ਸੰਪੂਰਨਾ ਚਰਨ ਕਮਲ ਰੰਗਿ ਰਿਤਨੋ ॥ ਨਾਨਕ ਉਧਰੇ ਸਾਧਸੰਗਿ ਕਿਰਪਾ ਨਿਧਿ ਮੈ ਦਿਤਨੋ ॥ ੨ ॥ ੧੦ ॥ ੧੪੮ ॥ ਗਉ(੩)ੜੀ ਮਹਲਾ ੫ ॥ ਮੋਹਿ ਦਾਸਰੋ ਠਾਕੁਰ ਕੋ ॥ ਧਾਨੁ ਪ੍ਰਭ ਕਾ ਖਾਨਾ ॥ ੧ ॥ ਰਹਾਉ ॥ ਐਸੋ ਹੈ ਰੇ ਖਸਮੁ ਹਮਾਰਾ ॥ ਖਿਨ ਮਹਿ ਸਾਜਿ ਸਵਾਰਣਹਾਰਾ ॥ ੧ ॥ ਕਾਮੁ ਕਰੀ ਜੇ ਠਾਕੁਰ ਭਾਵਾ ॥ ਗੀਤ ਚਰਿਤ ਪ੍ਰਭ ਕੇ ਗੁਨ ਗਾਵਾ ॥ ੨ ॥ ਸਰਣਿ ਪਰਿਓ ਠਾਕੁਰ ਵਜੀਰਾ ॥ ਤਿਨਾ ਦੇਖਿ ਮੇਰਾ ਮਨੁ ਧੀਰਾ ॥ ੩ ॥ ਏਕ ਟੇਕ ਏਕੋ ਆਧਾਰਾ ॥ ਜਨ ਨਾਨਕ ਹਰਿ ਕੀ ਲਾਗਾ ਕਾਰਾ ॥ ੪ ॥ ੧੧ ॥ ੧੪੯ ॥ ਗਉੜੀ ਮਹਲਾ ੫ ॥ ਹੈ ਕੋਈ ਆਸਾ ਹਉਮੈ ਤੋਰੈ ॥ ਇਸੁ ਮੀਠੀ ਤੇ ਇਹੁ ਮਨੁ ਹੋਰੈ ॥ ੧ ॥ ਰਹਾਉ ॥ ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥ ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥ ੧ ॥ ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥ ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥ ੨ ॥ ੧੨ ॥ ੧੫੦ ॥ ਗਉੜੀ ਮਹਲਾ ੫ ॥ ਚਿੰਤਾਮਣਿ ਕਰੁਣਾ ਮਏ ॥ ੧ ॥ ਰਹਾਉ ॥ ਦੀਨ ਦਇਆਲਾ ਪਾਰਬ੍ਰਹਮ ॥ ਜਾ ਕੈ ਸਿਮਰਣਿ ਸੁਖ ਭਏ ॥ ੧ ॥ ਅਕਾਲ ਪੁਰਖ ਅਗਾਧਿ ਬੋਧ ॥ ਸੁਨਤ ਜਸੋ ਕੋਟਿ ਅਘ ਖਏ ॥ ੨ ॥ ਕਿਰਪਾ ਨਿਧਿ ਪ੍ਰਭ ਮਇਆ ਧਾਰਿ ॥ ਨਾਨਕ ਹਰਿ ਹਰਿ ਨਾਮ ਲਏ ॥ ੩ ॥ ੧੩ ॥ ੧੫੧ ॥ ਗਉੜੀ ਪੂਰਬੀ(੪) ਮਹਲਾ ੫ ॥ ਮੇਰੇ ਮਨ ਸਰਣਿ ਪ੍ਰਭੂ ਸੁਖ ਪਾਏ ॥ ਜਾ ਦਿਨਿ ਬਿਸਰੈ ਪ੍ਰਾਨ ਸੁਖਦਾਤਾ ਸੋ ਦਿਨੁ ਜਾਤ ਅਜਾਏ ॥ ੧ ॥ ਰਹਾਉ ॥ ਏਕ ਰੈਣ ਕੇ ਪਾਹੁਨ ਤੁਮ ਆਏ ਬਹੁ ਜੁਗ ਆਸ ਬਧਾਏ ॥ ਗ੍ਰਿਹ ਮੰਦਰ ਸੰਪੈ ਜੋ ਦੀਸੈ ਜਿਉ ਤਰਵਰ ਕੀ ਛਾਏ ॥ ੧ ॥ ਤਨੁ ਮੇਰਾ ਸੰਪੈ ਸਭ ਮੇਰੀ ਬਾਗ ਮਿਲਖ ਸਭ ਜਾਏ ॥ ਦੇਵਨਹਾਰਾ ਬਿਸਰਿਓ ਠਾਕੁਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥