੨੧੩
ਖਿਨ ਮਹਿ ਹੋਤ ਪਰਾਏ ॥ ੨ ॥ ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥ ਨਿਰਭਉ ਨਿਰੰਕਾਰ ਨਹੀ ਚੀਨਿਆ ਜਿਉ ਹਸਤੀ ਨਾਵਾਏ ॥ ੩ ॥ ਜਉ ਹੋਇ ਕ੍ਰਿਪਾਲ ਤ ਸਤਿਗੁਰੁ ਮੇਲੈ ਸਭਿ ਸੁਖ ਹਰਿ ਕੇ ਨਾਏ ॥ ਮੁਕਤ ਭਇਆ ਬੰਧਨ ਗੁਰਿ ਖੋਲੇ ਜਨ ਨਾਨਕ ਹਰਿ ਗੁਣ ਗਾਏ ॥ ੪ ॥ ੧੪ ॥ ੧੫੨ ॥ ਗਉੜੀ ਪੂਰਬੀ ਮਹਲਾ ੫ ॥ ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ ॥ ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥ ੧ ॥ ਰਹਾਉ ॥ ਜੇਤੇ ਸਾਸ ਗ੍ਰਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥ ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥ ੧ ॥ ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ ॥ ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ ਫਲ ਆਈਐ ॥ ੨ ॥ ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥ ਕਰਿ ਸੇਵਾ ਸਤਿਗੁਰ ਅਪੁਨੇ ਕੀ ਗੁਰ ਤੇ ਪਾਈਐ ਪਾਲੈ ॥ ੩ ॥ ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥ ਨਾਨਕ ਸੁਖੁ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥ ੪ ॥ ੧੫ ॥ ੧੫੩ ॥

ਰਾਗੁ ਗਉੜੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ॥ ੧ ॥ ਰਹਾਉ ॥ ਕੋਟਿ ਜੋਰੇ ਲਾਖ ਕ੍ਰੋਰੇ ਮਨੁ ਨ ਹੋਰੇ ॥ ਪਰੈ ਪਰੈ ਹੀ ਕਉ ਲੁਝੀ ਹੇ ॥ ੧ ॥ ਸੁੰਦਰ ਨਾਰੀ ਅਨਿਕ ਪਰਕਾਰੀ ਪਰ ਗ੍ਰਿਹ ਬਿਕਾਰੀ ॥ ਬੁਰਾ ਭਲਾ ਨਹੀ ਸੁਝੀ ਹੇ ॥ ੨ ॥ ਅਨਿਕ ਬੰਧਨ ਮਾਇਆ ਭਰਮਤੁ ਭਰਮਾਇਆ ਗੁਣ ਨਿਧਿ ਨਹੀ ਗਾਇਆ ॥ ਮਨ ਬਿਖੈ ਹੀ ਮਹਿ ਲੁਝੀ ਹੇ ॥ ੩ ॥ ਜਾ ਕਉ ਰੇ ਕਿਰਪਾ ਕਰੈ ਜੀਵਤ ਸੋਈ ਮਰੈ ਸਾਧਸੰਗਿ ਮਾਇਆ ਤਰੈ ॥ ਨਾਨਕ ਸੋ ਜਨੁ ਦਰਿ ਹਰਿ ਸਿਝੀ ਹੇ ॥ ੪ ॥ ੧ ॥ ੧੫੪ ॥ ਗਉੜੀ ਮਹਲਾ ੫ ॥ ਸਭਹੂ ਕੋ ਰਸੁ ਹਰਿ ਹੋ ॥ ੧ ॥ ਰਹਾਉ ॥ ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ ॥ ਕਾਹੂ ਹੋ ਡੰਡ ਧਰਿ ਹੋ ॥ ੧ ॥ ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥ ਕਾਹੂ ਹੋ ਗਉਨੁ ਕਰਿ ਹੋ ॥ ੨ ॥ ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ॥ ਨਾਨਕਾ ਭਗਤਿ ਪ੍ਰਿਅ ਹੋ ॥ ੩ ॥ ੨ ॥ ੧੫੫ ॥ ਗਉੜੀ ਮਹਲਾ ੫ ॥ ਗੁਨ ਕੀਰਤਿ ਨਿਧਿ ਮੋਰੀ ॥ ੧ ॥ ਰਹਾਉ ॥ ਤੂੰਹੀ ਰਸ ਤੂੰਹੀ ਜਸ ਤੂੰਹੀ ਰੂਪ ਤੂਹੀ ਰੰਗ ॥ ਆਸ ਓਟ ਪ੍ਰਭ ਤੋਰੀ ॥ ੧ ॥ ਤੂਹੀ ਮਾਨ ਤੂੰਹੀ ਧਾਨ ਤੂਹੀ ਪਤਿ ਤੂਹੀ ਪ੍ਰਾਨ ॥ ਗੁਰਿ ਤੂਟੀ ਲੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥