੨੧੪
ਜੋਰੀ ॥ ੨ ॥ ਤੂਹੀ ਗ੍ਰਿਹਿ ਤੂਹੀ ਬਨਿ ਤੂਹੀ ਗਾਉ ਤੂਹੀ ਸੁਨਿ ॥ ਹੈ ਨਾਨਕ ਨੇਰ ਨੇਰੀ ॥ ੩ ॥ ੩ ॥ ੧੫੬ ॥ ਗਉੜੀ ਮਹਲਾ ੫ ॥ ਮਾਤੋ ਹਰਿ ਰੰਗਿ ਮਾਤੋ ॥ ੧ ॥ ਰਹਾਉ ॥ ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ ਦਾਨੁ ਕੀਓ ॥ ਉਆਹੂ ਸਿਉ ਮਨੁ ਰਾਤੋ ॥ ੧ ॥ ਓੁਹੀ ਭਾਠੀ ਓੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥ ਮਨਿ ਓਹੋ ਸੁਖੁ ਜਾਤੋ ॥ ੨ ॥ ਸਹਜ ਕੇਲ ਅਨਦ ਖੇਲ ਰਹੇ ਫੇਰ ਭਏ ਮੇਲ ॥ ਨਾਨਕ ਗੁਰ ਸਬਦਿ ਪਰਾਤੋ ॥ ੩ ॥ ੪ ॥ ੧੫੭ ॥

ਰਾਗੁ ਗੌੜੀ ਮਾਲਵਾ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥
ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ ॥ ੧ ॥ ਰਹਾਉ ॥ ਸੇਵਤ ਸੇਵਤ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ ॥ ਕਰਿ ਸੇਵਾ ਤੂੰ ਸਾਧ ਕੀ ਹੋ ਕਾਟੀਐ ਜਮ ਜਾਲੁ ॥ ੧ ॥ ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ ॥ ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਅਵਤਾਰ ॥ ੨ ॥ ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੋ ਥਾਉ ਨਾਹਿ ॥ ਬਿਨੁ ਹਰਿ ਸੇਵਾ ਸੁਖੁ ਨਹੀ ਹੋ ਸਾਕਤ ਆਵਹਿ ਜਾਹਿ ॥ ੩ ॥ ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ ॥ ਨਾਨਕੁ ਕਹੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ ॥ ੪ ॥ ੧ ॥ ੧੫੮ ॥

ਰਾਗੁ ਗਉੜੀ ਮਾ(੧)ਲਾ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਪਾਇਓ ਬਾਲ ਬੁਧਿ ਸੁਖੁ ਰੇ ॥ ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥ ੧॥ ਰਹਾਉ ॥ ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ ॥ ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥ ੧ ॥ ਜੇਤੀ ਸਿਆਨਪ ਕਰਮ ਹਉ ਕੀਏ ਤੇਤੇ ਬੰਧ ਪਰੇ ॥ ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ ਮੁਕਤ ਭਏ ॥ ੨ ॥ ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥ ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ ਸਹਜਿ ਸੋਏ ॥ ੩ ॥ ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥ ਪੋਟ ਡਾਰਿ ਗੁਰੁ ਪੂਰਾ ਮਿਲਿਆ ਤਉ ਨਾਨਕ ਨਿਰਭਏ ॥ ੪ ॥ ੧ ॥ ੧੫੯ ॥ ਗਉੜੀ ਮਾਲਾ ਮਹਲਾ ੫ ॥ ਭਾਵਨੁ ਤਿਆਗਿਓ ਰੀ ਤਿਆਗਿਓ ॥ ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥ ਸਰਬ ਸੂਖ ਆਨੰਦ ਮੰਗਲ ਰਸ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥