੨੧੫
ਮਾਨਿ ਗੋਬਿੰਦੈ ਆਗਿਓ ॥ ੧ ॥ ਰਹਾਉ ॥ ਮਾਨੁ ਅਭਿਮਾਨੁ ਦੋਊ ਸਮਾਨੇ ਮਸਤਕੁ ਡਾਰਿ ਗੁਰ ਪਾਗਿਉ ॥ ਸੰਪਤ ਹਰਖੁ ਨ ਆਪਤ ਦੂਖਾ ਰੰਗੁ ਠਾਕੁਰੈ ਲਾਗਿਓ ॥ ੧ ॥ ਬਾਸ ਬਾਸਰੀ ਏਕੈ ਸੁਆਮੀ ਉਦਿਆਨ ਦ੍ਰਿਸਟਾਗਿਓ ॥ ਨਿਰਭਉ ਭਏ ਸੰਤ ਭ੍ਰਮੁ ਡਾਰਿਓ ਪੂਰਨ ਸਰਬਾਗਿਓ ॥ ੨ ॥ ਜੋ ਕਿਛੁ ਕਰਤੈ ਕਾਰਣੁ ਕੀਨੋ ਮਨਿ ਬੁਰੋ ਨ ਲਾਗਿਓ ॥ ਸਾਧਸੰਗਤਿ ਪਰਸਾਦਿ ਸੰਤਨ ਕੈ ਸੋਇਓ ਮਨੁ ਜਾਗਿਓ ॥ ੩ ॥ ਜਨ ਨਾਨਕ ਓੜਿ ਤੁਹਾਰੀ ਪਰਿਓ ਆਇਓ ਸਰਣਾਗਿਓ ॥ ਨਾਮ ਰੰਗ ਸਹਜ ਰਸ ਮਾਣੇ ਫਿਰਿ ਦੂਖੁ ਨ ਲਾਗਿਓ ॥ ੪ ॥ ੨ ॥ ੧੬੦ ॥ ਗਉੜੀ ਮਾ(੨)ਲਾ ਮਹਲਾ ੫ ॥ ਪਾਇਆ ਲਾਲੁ ਰਤਨੁ ਮਨਿ ਪਾਇਆ ॥ ਤਨੁ ਸੀਤਲੁ ਮਨੁ ਸੀਤਲੁ ਥੀਆ ਸਤਗੁਰ ਸਬਦਿ ਸਮਾਇਆ ॥ ੧ ॥ ਰਹਾਉ ॥ ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥ ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥ ੧ ॥ ਤ੍ਰਿਪਤਿ ਅਘਾਇ ਰਹੇ ਰਿਦ ਅੰਤਰਿ ਡੋਲਨ ਤੇ ਅਬ ਚੂਕੇ ॥ ਅਖੁਟੁ ਖਜਾਨਾ ਸਤਿਗੁਰਿ ਦੀਆ ਤੋਟਿ ਨਹੀ ਰੇ ਮੂਕੇ ॥ ੨ ॥ ਅਚਰਜੁ ਏਕੁ ਸੁਨਹੁ ਰੇ ਭਾਈ ਗੁਰਿ ਐਸੀ ਬੂਝ ਬੁਝਾਈ ॥ ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ ਬਿਸਰੀ ਤਾਤਿ ਪਰਾਈ ॥ ੩ ॥ ਕਹਿਓ ਨ ਜਾਈ ਏਹੁ ਅਚੰਭਉ ਸੋ ਜਾਨੈ ਜਿਨਿ ਚਾਖਿਆ ॥ ਕਹੁ ਨਾਨਕ ਸਚ ਭਏ ਬਿਗਾਸਾ ਗੁਰਿ ਨਿਧਾਨੁ ਰਿਦੈ ਲੈ ਰਾਖਿਆ ॥ ੪ ॥ ੩ ॥ ੧੬੧ ॥ ਗਉੜੀ ਮਾਲਾ ਮਹਲਾ ੫ ॥ ਉਬਰਤ ਰਾਜਾ ਰਾਮ ਕੀ ਸਰਣੀ ॥ ਸਰਬ ਲੋਕ ਮਾਇਆ ਕੇ ਮੰਡਲ ਗਿਰਿ ਗਿਰਿ ਪਰਤੇ ਧਰਣੀ ॥ ੧ ॥ ਰਹਾਉ ॥ ਸਾਸਤ ਸਿੰਮ੍ਰਿਤਿ ਬੇਦ ਬੀਚਾਰੇ ਮਹਾ ਪੁਰਖਨ ਇਉ ਕਹਿਆ ॥ ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨਹੂੰ ਲਹਿਆ ॥ ੧ ॥ ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਲਹਰੇ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵੈ ਫਿਰਤੋ ਪਹਰੇ ਪਹਰੇ ॥ ੨ ॥ ਅਨਿਕ ਬਿਲਾਸ ਕਰਤ ਮਨ ਮੋਹਨ ਪੂਰਨ ਹੋਤ ਨ ਕਾਮਾ ॥ ਜਲਤੋ ਜਲਤੋ ਕਬਹੂ ਨ ਬੂਝਤ ਨ ਬੂਝਤ ਸਗਲ ਬ੍ਰਿਥੇ ਬਿਨੁ ਨਾਮਾ ॥ ੩ ॥ ਹਰਿ ਕਾ ਨਾਮੁ ਜਪਹੁ ਮੇਰੇ ਮੀਤਾ ਇਹੈ ਸਾਰ ਸੁਖੁ ਪੂਰਾ ॥ ਸਾਧਸੰਗਤਿ ਜਨਮ ਮਰਣੁ ਨਿਵਾਰੈ ਨਾਨਕ ਜਨ ਕੀ ਧੂਰਾ ॥ ੪ ॥ ੪ ॥ ੧੬੨ ॥ ਗਉੜੀ ਮਾਲਾ ਮਹਲਾ ੫ ॥ ਮੋ ਕਉ ਇਹ ਬਿਧਿ ਕੋ ਸਮਝਾਵੈ ॥ ਕਰਤਾ ਹੋਇ ਜਨਾਵੈ ॥ ੧ ॥ ਰਹਾਉ ॥ ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੂ ਨ ਸਾਧਾ ॥ ਦਹ ਦਿਸਿ ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥