੨੧੬
ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ ਇਹੁ ਮੇਰਾ ॥ ਭਰਮ ਮੋਹ ਕਛੁ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ ॥ ੨ ॥ ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ॥ ਜਬ ਏਕ ਨਿਰੰਜਨ ਨਿਰੰਕਾਰ ਪ੍ਰਭ ਸਭੁ ਕਿਛੁ ਆਪਹਿ ਕਰਤਾ ॥ ੩ ॥ ਆਪਨੇ ਕਰਤਬ ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥ ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰ ਭਰਮੁ ਚੁਕਾਇਆ ॥ ੪ ॥ ੫ ॥ ੧੬੩ ॥ ਗਉੜੀ ਮਾਲਾ ਮਹਲਾ ੫ ॥ ਹਰਿ ਬਿਨੁ ਅਵਰ ਕ੍ਰਿਆ ਬਿਰਥੇ ॥ ਜਪ ਤਪ ਸੰਜਮ ਕਰਮ ਕਮਾਣੇ ਇਹਿ ਓਰੈ ਮੂਸੇ ॥ ੧॥ ਰਹਾਉ ॥ ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥ ਆਗੈ ਚਲਣੁ ਅਉਰੁ ਹੈ ਭਾਈ ਊਂਹਾ ਕਾਮਿ ਨ ਆਇਆ ॥ ੧ ॥ ਤੀਰਥਿ ਨਾਇ ਅਰੁ ਧਰਨੀ ਭ੍ਰਮਤਾ ਆਗੈ ਠਉਰ ਨ ਪਾਵੈ ॥ ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥ ੨ ॥ ਚਤੁਰ ਬੇਦ ਮੁਖ ਬਚਨੀ ਉਚਰੈ ਆਗੈ ਮਹਲੁ ਨ ਪਾਈਐ ॥ ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ ਝਾਖ ਝਖਾਈਐ ॥ ੩ ॥ ਨਾਨਕੁ ਕਹਤੋ ਇਹੁ ਬੀਚਾਰਾ ਜਿ ਕਮਾਵੈ ਸੁ ਪਾਰ ਗਰਾਮੀ ॥ ਗੁਰੁ ਸੇਵਹੁ ਅਰੁ ਨਾਮੁ ਧਿਆਵਹੁ ਤਿਆਗਹੁ ਮਨਹੁ ਗੁਮਾਨੀ ॥ ੪ ॥ ੬ ॥ ੧੬੪ ॥ ਗਉੜੀ ਮਾਲਾ ਮਹਲਾ ੫ ॥ ਮਾਧਉ ਹਰਿ ਹਰਿ ਹਰਿ ਮੁਖਿ ਕਹੀਐ ॥ ਹਮ ਤੇ ਕਛੂ ਨ ਹੋਵੈ ਸੁਆਮੀ ਜਿਉ ਰਾਖਹੁ ਤਿਉ ਰਹੀਐ ॥ ੧ ॥ ਰਹਾਉ ॥ ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸੁ ਹਾਥਿ ਬਿਚਾਰੇ ॥ ਜਿਤੁ ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੋ ॥ ੧ ॥ ਕਰਹੁ ਕ੍ਰਿਪਾ ਸਰਬ ਕੇ ਦਾਤੇ ਏਕ ਰੂਪ ਲਿਵ ਲਾਵਹੁ ॥ ਨਾਨਕ ਕੀ ਬੇਨੰਤੀ ਹਰਿ ਪਹਿ ਅਪੁਨਾ ਨਾਮੁ ਜਪਾਵਹੁ ॥ ੨॥ ੭ ॥ ੧੬੫ ॥

ਰਾਗੁ ਗਉੜੀ ਮਾ(੧)ਝ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਦੀਨ ਦਇਆਲ ਦਮੋਦਰ ਰਾਇਆ ਜੀਉ ॥ ਕੋਟਿ ਜਨਾ ਕਰਿ ਸੇਵ ਲਗਾਇਆ ਜੀਉ ॥ ਭਗਤ ਵਛਲੁ ਤੇਰਾ ਬਿਰਦੁ ਰਖਾਇਆ ਜੀਉ ॥ ਪੂਰਨ ਸਭਨੀ ਜਾਈ ਜੀਉ ॥ ੧ ॥ ਕਿਉ ਪੇਖਾ ਪ੍ਰੀਤਮੁ ਕਵਣ ਸੁਕਰਣੀ ਜੀਉ ॥ ਸੰਤਾ ਦਾਸੀ ਸੇਵਾ ਚਰਣੀ ਜੀਉ ॥ ਇਹੁ ਜੀਉ ਵਤਾਈ ਬਲਿ ਬਲਿ ਜਾਈ ਜੀਉ ॥ ਤਿਸੁ ਨਿਵਿ ਨਿਵਿ ਲਾਗਉ ਪਾਈ ਜੀਉ ॥ ੨ ॥ ਪੋਥੀ ਪੰਡਿਤ ਬੇਦ ਖੋਜੰਤਾ ਜੀਉ ॥ ਹੋਇ ਬੈਰਾਗੀ ਤੀਰਥਿ ਨਾਵੰਤਾ ਜੀਉ ॥ ਗੀਤ ਨਾਦ ਕੀਰਤਨੁ ਗਾਵੰਤਾ ਜੀਉ ॥ ਹਰਿ ਨਿਰਭਉ ਨਾਮੁ ਧਿਆਈ ਜੀਉ ॥ ੩ ॥ ਭਏ ਕ੍ਰਿਪਾਲ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥