੨੧੭
ਸੁਆਮੀ ਮੇਰੇ ਜੀਉ ॥ ਪਤਿਤ ਪਵਿਤ ਲਗਿ ਗੁਰ ਕੇ ਪੈਰੇ ਜੀਉ ॥ ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥ ਗੁਰ ਮਨ ਕੀ ਆਸ ਪੂਰਾਈ ਜੀਉ ॥ ੪ ॥ ਜਿਨਿ ਨਾਉ ਪਾਇਆ ਸੋ ਧੰਨਵੰਤਾ ਜੀਉ ॥ ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥ ਜਿਸੁ ਸਾਧੂ ਸੰਗਤਿ ਤਿਸੁ ਸਭ ਸੁਕਰਣੀ ਜੀਉ ॥ ਜਨ ਨਾਨਕ ਸਹਜਿ ਸਮਾਈ ਜੀਉ ॥ ੫ ॥ ੧ ॥ ੧੬੬ ॥ ਗਉੜੀ ਮਹਲਾ ੫ ਮਾਝ ॥ ਆਉ ਹਮਾਰੈ ਰਾਮ ਪਿਆਰੇ ਜੀਉ ॥ ਰੈਣਿ ਦਿਨਸੁ ਸਾਸਿ ਸਾਸਿ ਚਿਤਾਰੇ ਜੀਉ ॥ ਸੰਤ ਦੇਉ ਸੰਦੇਸਾ ਪੈ ਚਰਣਾਰੇ ਜੀਉ ॥ ਤੁਧੁ ਬਿਨੁ ਕਿਤੁ ਬਿਧਿ ਤਰੀਐ ਜੀਉ ॥ ੧ ॥ ਸੰਗਿ ਤੁਮਾਰੈ ਮੈ ਕਰੇ ਅਨੰਦਾ ਜੀਉ ॥ ਵਣਿ ਤਿਣਿ ਤ੍ਰਿਭਵਣਿ ਸੁਖ ਪਰਮਾਨੰਦਾ ਜੀਉ ॥ ਸੇਜ ਸੁਹਾਵੀ ਇਹੁ ਮਨੁ ਬਿਗਸੰਦਾ ਜੀਉ ॥ ਪੇਖਿ ਦਰਸਨੁ ਇਹੁ ਸੁਖੁ ਲਹੀਐ ਜੀਉ ॥ ੨ ॥ ਚਰਣ ਪਖਾਰਿ ਕਰੀ ਨਿਤ ਸੇਵਾ ਜੀਉ ॥ ਪੂਜਾ ਅਰਚਾ ਬੰਦਨ ਦੇਵਾ ਜੀਉ ॥ ਦਾਸਨਿ ਦਾਸੁ ਨਾਮੁ ਜਪਿ ਲੇਵਾ ਜੀਉ ॥ ਬਿਨਉ ਠਾਕੁਰ ਪਹਿ ਕਹੀਐ ਜੀਉ ॥ ੩ ॥ ਇਛ ਪੁੰਨੀ ਮੇਰੀ ਮਨੁ ਤਨੁ ਹਰਿਆ ਜੀਉ ॥ ਦਰਸਨ ਪੇਖਤ ਸਭ ਦੁਖ ਪਰਹਰਿਆ ਜੀਉ ॥ ਹਰਿ ਹਰਿ ਨਾਮੁ ਜਪੇ ਜਪਿ ਤਰਿਆ ਜੀਉ ॥ ਇਹ ਅਜਰੁ ਨਾਨਕ ਸੁਖੁ ਸਹੀਐ ਜੀਉ ॥ ੪ ॥ ੨ ॥ ੧੬੭ ॥ ਗਉੜੀ ਮਾਝ ਮਹਲਾ ੫ ॥ ਸੁਣਿ ਸੁਣਿ ਸਾਜਨ ਮਨ ਮਿਤ ਪਿਆਰੇ ਜੀਉ ॥ ਮਨੁ ਤਨੁ ਤੇਰਾ ਇਹੁ ਜੀਉ ਭਿ ਵਾਰੇ ਜੀਉ ॥ ਵਿਸਰੁ ਨਾਹੀ ਪ੍ਰਭ ਪ੍ਰਾਣ ਅਧਾਰੇ ਜੀਉ ॥ ਸਦਾ ਤੇਰੀ ਸਰਣਾਈ ਜੀਉ ॥ ੧ ॥ ਜਿਸੁ ਮਿਲਿਐ ਮਨੁ ਜੀਵੈ ਭਾਈ ਜੀਉ ॥ ਗੁਰ ਪਰਸਾਦੀ ਸੋ ਹਰਿ ਹਰਿ ਪਾਈ ਜੀਉ ॥ ਸਭੁ ਕਿਛੁ ਪ੍ਰਭ ਕਾ ਕੀਆ ਜਾਈ ਜੀਉ ॥ ਪ੍ਰਭ ਕਉ ਸਦ ਬਲਿ ਜਾਈ ਜੀਉ ॥ ੨ ॥ ਏਹੁ ਨਿਧਾਨੁ ਜਪੈ ਵਡਭਾਗੀ ਜੀਉ ॥ ਨਾਮ ਨਿਰੰਜਨ ਏਕ ਲਿਵ ਲਾਗੀ ਜੀਉ ॥ ਗੁਰੁ ਪੂਰਾ ਪਾਇਆ ਸਭੁ ਦੁਖੁ ਮਿਟਾਇਆ ਜੀਉ ॥ ਆਠ ਪਹਰ ਗੁਣ ਗਾਇਆ ਜੀਉ ॥ ੩ ॥ ਰਤਨ ਪਦਾਰਥ ਹਰਿ ਨਾਮੁ ਤੁਮਾਰਾ ਜੀਉ ॥ ਤੂੰ ਸਚਾ ਸਾਹੁ ਭਗਤੁ ਵਣਜਾਰਾ ਜੀਉ ॥ ਹਰਿ ਧਨੁ ਰਾਸਿ ਸਚੁ ਵਾਪਾਰਾ ਜੀਉ ॥ ਜਨ ਨਾਨਕ ਸਦ ਬਲਿਹਾਰਾ ਜੀਉ ॥ ੪ ॥ ੩ ॥ ੧੬੮ ॥

ਰਾਗੁ ਗਉੜੀ ਮਾਝ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਤੂੰ ਮੇਰਾ ਬਹੁ ਮਾਣੁ ਕਰਤੇ ਤੂੰ ਮੇਰਾ ਬਹੁ ਮਾਣੁ ॥ ਜੋਰਿ ਤੁਮਾਰੈ ਸੁਖਿ ਵਸਾ ਸਚੁ ਸਬਦੁ ਨੀਸਾਣੁ ॥ ੧ ॥ ਰਹਾਉ ॥ ਸਭੇ ਗਲਾ ਜਾਤੀਆ ਸੁਣਿ ਕੈ ਚੁਪ ਕੀਆ ॥ ਕਦ ਹੀ ਸੁਰਤਿ ਨ ਲਧੀਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥