੨੧੮
ਮਾਇਆ ਮੋਹੜਿਆ ॥ ੧॥ ਦੇਇ ਬੁਝਾਰਤ ਸਾਰਤਾ ਸੇ ਅਖੀ ਡਿਠੜਿਆ ॥ ਕੋਈ ਜਿ ਮੂਰਖੁ ਲੋਭੀਆ ਮੂਲਿ ਨ ਸੁਣੀ ਕਹਿਆ ॥ ੨ ॥ ਇਕਸੁ ਦੁਹੁ ਚਹੁ ਕਿਆ ਗਣੀ ਸਭ ਇਕਤੁ ਸਾਦਿ ਮੁਠੀ ॥ ਇਕੁ ਅਧੁ ਨਾਇ ਰਸੀਅੜਾ ਕਾ ਵਿਰਲੀ ਜਾਇ ਵੁਠੀ ॥ ੩॥ ਭਗਤ ਸਚੇ ਦਰਿ ਸੋਹਦੇ ਅਨਦ ਕਰਹਿ ਦਿਨ ਰਾਤਿ ॥ ਰੰਗਿ ਰਤੇ ਪਰਮੇਸਰੈ ਜਨ ਨਾਨਕ ਤਿਨ ਬਲਿ ਜਾਤ ॥ ੪ ॥ ੧ ॥ ੧੬੯ ॥ ਗਉੜੀ ਮਹਲਾ ੫ ਮਾਂਝ ॥ ਦੁਖ ਭੰਜਨੁ ਤੇਰਾ ਨਾਮ ਜੀ ਦੁਖ ਭੰਜਨੁ ਤੇਰਾ ਨਾਮ ॥ ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥ ੧ ॥ ਰਹਾਉ ॥ ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥ ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥ ੧ ॥ ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥ ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥ ੨ ॥ ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥ ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥ ੩ ॥ ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥ ਗੁਰ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥ ੪ ॥ ੨ ॥ ੧੭੦ ॥ ਗਉੜੀ ਮਾਝ ਮਹਲਾ ੫ ॥ ਹਰਿ ਰਾਮ ਰਾਮ ਰਾਮ ਰਾਮਾ ॥ ਜਪਿ ਪੂਰਨ ਹੋਏ ਕਾਮਾ ॥ ੧ ॥ ਰਹਾਉ ॥ ਰਾਮ ਗੋਬਿੰਦ ਜਪੇਦਿਆ ਹੋਆ ਮੁਖੁ ਪਵਿਤ੍ਰੁ ॥ ਹਰਿ ਜਸੁ ਸੁਣੀਐ ਜਿਸ ਤੇ ਸੋਈ ਭਾਈ ਮਿਤ੍ਰੁ ॥ ੧ ॥ ਸਭਿ ਪਦਾਰਥ ਸਭਿ ਫਲਾ ਸਰਬ ਗੁਣਾ ਜਿਸੁ ਮਾਹਿ ॥ ਕਿਉ ਗੋਬਿੰਦੁ ਮਨਹੁ ਵਿਸਾਰੀਐ ਜਿਸੁ ਸਿਮਰਤ ਦੁਖ ਜਾਹਿ ॥ ੨ ॥ ਜਿਸੁ ਲੜਿ ਲਗਿਐ ਜੀਵੀਐ ਭਵਜਲੁ ਪਈਐ ਪਾਰਿ ॥ ਮਿਲਿ ਸਾਧੂਸੰਗਿ ਉਧਾਰੁ ਹੋਇ ਮੁਖ ਊਜਲ ਦਰਬਾਰਿ ॥ ੩ ॥ ਜੀਵਨ ਰੂਪ ਗੋਪਾਲ ਜਸੁ ਸੰਤ ਜਨਾ ਕੀ ਰਾਸਿ ॥ ਨਾਨਕ ਉਬਰੇ ਨਾਮੁ ਜਪਿ ਦਰਿ ਸਚੈ ਸਾਬਾਸਿ ॥ ੪ ॥ ੩ ॥ ੧੭੧ ॥ ਗਉੜੀ ਮਾਝ ਮਹਲਾ ੫ ॥ ਮੀਠੇ ਹਰਿ ਗੁਣ ਗਾਉ ਜਿੰਦੂ ਤੂੰ ਮੀਠੇ ਹਰਿ ਗੁਣ ਗਾਉ ॥ ਸਚੇ ਸੇਤੀ ਰਤਿਆ ਮਿਲਿਆ ਨਿਥਾਵੇ ਥਾਉ ॥ ੧ ॥ ਰਹਾਉ ॥ ਹੋਰਿ ਸਾਦ ਸਭਿ ਫਿਕਿਆ ਤਨੁ ਮਨੁ ਫਿਕਾ ਹੋਇ ॥ ਵਿਣੁ ਪਰਮੇਸਰ ਜੋ ਕਰੇ ਫਿਟੁ ਸੁ ਜੀਵਣੁ ਸੋਇ ॥ ੧ ॥ ਅੰਚਲੁ ਗਹਿ ਕੈ ਸਾਧ ਕਾ ਤਰਣਾ ਇਹੁ ਸੰਸਾਰੁ ॥ ਪਾਰਬ੍ਰਹਮੁ ਆਰਾਧੀਐ ਉਧਰੈ ਸਭ ਪਰਵਾਰੁ ॥ ੨ ॥ ਸਾਜਨੁ ਬੰਧੁ ਸੁਮਿਤ੍ਰੁ ਸੋ ਹਰਿ ਨਾਮੁ ਹਿਰਦੈ ਦੇਇ ॥ ਅਉਗਣ ਸਭ ਮਿਟਾਇ ਕੈ ਪਰਉਪਕਾਰੁ ਕਰੇਇ ॥ ੩ ॥ ਮਾਲੁ ਖਜਾਨਾ ਥੇਹੁ ਘਰੁ ਹਰਿ ਕੇ ਚਰਣ ਨਿਧਾਨ ॥ ਨਾਨਕੁ ਜਾਚਕੁ ਦਰਿ ਤੇਰੈ ਪ੍ਰਭ ਤੁਧਨੋ ਮੰਗੈ ਦਾਨੁ ॥ ੪ ॥ ੪ ॥ ੧੭੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥